For the best experience, open
https://m.punjabitribuneonline.com
on your mobile browser.
Advertisement

ਤਹਿਸੀਲ ਕੰਪਲੈਕਸ ਅੱਗੇ ਸਿੱਖਿਆ ਮੰਤਰੀ ਖ਼ਿਲਾਫ਼ ਮੁਜ਼ਾਹਰਾ

07:04 AM May 09, 2024 IST
ਤਹਿਸੀਲ ਕੰਪਲੈਕਸ ਅੱਗੇ ਸਿੱਖਿਆ ਮੰਤਰੀ ਖ਼ਿਲਾਫ਼ ਮੁਜ਼ਾਹਰਾ
ਸਿੱਖਿਆ ਮੰਤਰੀ ਦਾ ਪੁਤਲਾ ਫੂਕਦੇ ਹੋਏ ਅਧਿਆਪਕ। -ਫੋਟੋ: ਸੇਖੋਂ
Advertisement

ਪੱਤਰ ਪ੍ਰੇਰਕ
ਗੜਸ਼ੰਕਰ, 8 ਮਈ
ਡੈਮੋਕਰੈਟਿਕ ਟੀਚਰਜ਼ ਫ਼ਰੰਟ ਦੀ ਸੂਬਾ ਕਮੇਟੀ ਮੀਟਿੰਗ ਦੇ ਫੈਸਲੇ ਅਨੁਸਾਰ ਅਧਿਆਪਕਾਂ ਦੇ ਵਿਭਾਗੀ ਮੰਗਾਂ ਸਬੰਧੀ ਮਸਲੇ ਹੱਲ ਨਾ ਕਰਨ ਦੇ ਰੋਸ ਵਜੋਂ ਅੱਜ ਡੀਐੱਫ ਦੀ ਸਥਾਨਕ ਇਕਾਈ ਵੱਲੋਂ ਸਾਥੀ ਸੁਖਦੇਵ ਡਾਨਸੀਵਾਲ ਦੀ ਅਗਵਾਈ ਹੇਠ ਇਥੋਂ ਦੇ ਹੁਸ਼ਿਆਰਪੁਰ ਰੋਡ ‘ਤੇ ਸਥਿਤ ਤਹਿਸੀਲ ਕੋਰਟ ਕੰਪਲੈਕਸ ਅੱਗੇ ਪੰਜਾਬ ਦੇ ਸਿੱਖਿਆ ਮੰਤਰੀ ਦਾ ਪੁਤਲਾ ਫੂਕਿਆ ਗਿਆ। ਇਕੱਠ ਨੂੰ ਸੰਬੋਧਨ ਕਰਦਿਆਂ ਹੋਇਆਂ ਡੀ.ਟੀ.ਐਫ ਦੇ ਸੂਬਾ ਜਨਰਲ ਸਕੱਤਰ ਮੁਕੇਸ਼ ਕੁਮਾਰ ਨੇ ਕਿਹਾ ਕਿ ਸਿੱਖਿਆ ਮੰਤਰੀ ਵੱਲੋਂ ਅਧਿਆਪਕਾਂ ਦੀਆਂ ਮੰਗਾਂ ਦੇ ਹੱਲ ਸਬੰਧੀ ਭਰੋਸਾ ਦੇਣ ਦੇ ਬਾਵਜੂਦ ਇਸ ਬਾਰੇ ਕੋਈ ਕਾਰਵਾਈ ਨਹੀਂ ਕੀਤੀ ਜਾਂਦੀ। ਉਨ੍ਹਾਂ ਦੱਸਿਆ ਕਿ 13 ਸਾਲਾਂ ਤੋਂ ਨਿਗੂਣੀ ਤਨਖਾਹ ‘ਤੇ ਕੰਮ ਕਰ ਰਹੇ ਅਧਿਆਪਕਾਂ ਨੂੰ ਤੰਗ ਪ੍ਰੇਸ਼ਾਨ ਕੀਤਾ ਜਾ ਰਿਹਾ ਹੈ। ਬੁਲਾਰਿਆਂ ਨੇ ਕਿਹਾ ਕਿ ਕੰਪਿਊਟਰ ਅਧਿਆਪਕਾਂ ਨੂੰ ਛੇਵੇਂ ਤਨਖਾਹ ਕਮਿਸ਼ਨ ਤੋਂ ਵਾਂਝੇ ਰੱਖਿਆ ਜਾ ਰਿਹਾ ਹੈ ਤੇ ਈਟੀਟੀ ਤੋਂ ਮਾਸਟਰ ਕੇਡਰ ਤੇ ਮਾਸਟਰ ਕੇਡਰ ਤੋਂ ਲੈਕਚਰਾਰ, ਹੈਡਮਾਸਟਰ ਤੇ ਪ੍ਰਿੰਸੀਪਲਾਂ ਨਾਨ ਟੀਚਿੰਗ ਤੇ ਸੀ ਤੇ ਵੀ ਕਾਡਰਾਂ ਦੀਆਂ ਤਰੱਕੀਆਂ ਨਹੀਂ ਕੀਤੀਆਂ ਜਾ ਰਹੀਆਂ। ਉਨ੍ਹਾਂ ਕਿਹਾ ਕਿ ਮੰਗਾਂ ਲਈ ਡੀਟੀਐਫ ਵੱਲੋਂ ਸਿੱਖਿਆ ਮੰਤਰੀ ਦੇ ਪਿੰਡ ਗੰਭੀਰਪੁਰ ਵਿੱਚ 19 ਮਈ ਨੂੰ ਰੋਸ ਮੁਜ਼ਾਹਰਾ ਕੀਤਾ ਜਾਵੇਗਾ।

Advertisement

ਡੀਟੀਐੱਫ ਦਾ ਚੋਣ ਇਜਲਾਸ

ਰਈਆ (ਪੱਤਰ ਪ੍ਰੇਰਕ): ਡੈਮੋਕਰੈਟਿਕ ਟੀਚਰਜ਼ ਫ਼ਰੰਟ ਦੇ ਸੂਬਾ ਪ੍ਰੋਗਰਾਮ ਅਨੁਸਾਰ ਜ਼ਿਲ੍ਹਾ ਕਮੇਟੀ ਦੀ ਨਿਗਰਾਨੀ ਹੇਠ ਬਲਾਕ ਰਈਆ-2 ਦਾ ਚੋਣ ਇਜਲਾਸ ਕਰਵਾਇਆ ਗਿਆ। ਜਿਸ ਵਿੱਚ ਬਲਾਕ ਦੇ ਵੱਖ ਵੱਖ ਸਕੂਲਾਂ ’ਚੋਂ 70 ਡੈਲੀਗੇਟਾਂ ਨੇ ਹਿੱਸਾ ਲਿਆ। ਇਜਲਾਸ ਵਿੱਚ ਸਾਬਕਾ ਬਲਾਕ ਪ੍ਰਧਾਨ ਕੇਵਲ ਸਿੰਘ ਲੋਹਗੜ੍ਹ ਨੇ ਬਲਾਕ ਕਮੇਟੀ ਭੰਗ ਕਰਨ ਦਾ ਐਲਾਨ ਕੀਤਾ। ਇਸ ਉਪਰੰਤ ਡੀਐਮਐਫ ਦੇ ਸੂਬਾ ਪ੍ਰਧਾਨ ਜਰਮਨਜੀਤ ਸਿੰਘ ਛੱਜਲਵੱਡੀ ਤੇ ਡੀਟੀਐਫ ਦੇ ਜ਼ਿਲ੍ਹਾ ਪ੍ਰਧਾਨ ਅਸ਼ਵਨੀ ਅਵਸਥੀ ਨੇ ਕੇਂਦਰ ਤੇ ਪੰਜਾਬ ਸਰਕਾਰ ਖ਼ਿਲਾਫ਼ ਸੰਘਰਸ਼ ਦਾ ਸੱਦਾ ਦਿੱਤਾ। ਇਜਲਾਸ ਵਿੱਚ ਸਰਬਸੰਮਤੀ ਨਾਲ ਨਵੀਂ ਬਲਾਕ ਕਮੇਟੀ ਦੀ ਚੋਣ ਕੀਤੀ ਗਈ, ਜਿਸ ਵਿੱਚ ਨਵਤੇਜ ਸਿੰਘ ਜੱਬੋਵਾਲ ਪ੍ਰਧਾਨ, ਬਲਦੇਵ ਕ੍ਰਿਸ਼ਨ ਰਈਆ ਸਕੱਤਰ, ਅਮਰਿੰਦਰ ਸਿੰਘ ਰਈਆ ਵਿੱਤ ਸਕੱਤਰ, ਜਸਬੀਰ ਸਿੰਘ ਖਿਲਚੀਆਂ ਸੀਨੀਅਰ ਮੀਤ ਪ੍ਰਧਾਨ, ਸਰਬਜੀਤ ਸਿੰਘ ਭੋਰਛੀ ਮੀਤ ਪ੍ਰਧਾਨ ਜਸਬੀਰ ਕੌਰ ਮੀਤ ਪ੍ਰਧਾਨ, ਮੋਨਿਕਾ ਬਾਵਾ ਜੁਆਇੰਟ ਸਕੱਤਰ ਸਣੇ ਹੋਰ ਅਹੁਦੇਦਾਰ ਚੁਣੇ ਗਏ।

Advertisement
Author Image

sukhwinder singh

View all posts

Advertisement
Advertisement
×