ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਬਿਜਲੀ ਦੀ ਸਮੱਸਿਆ ਖ਼ਿਲਾਫ਼ ਮੁਜ਼ਾਹਰਾ

09:52 AM Jul 05, 2023 IST
ਟਰਾਂਸਫਾਰਮਰ ਅੱਗੇ ਮੁਜ਼ਾਹਰਾ ਕਰਦੇ ਹੋਏ ਪਿੰਡ ਵਾਸੀ। -ਫੋਟੋ: ਧਵਨ

ਪੱਤਰ ਪ੍ਰੇਰਕ
ਪਠਾਨਕੋਟ, 4 ਜੁਲਾਈ
ਪਿੰਡ ਮੰਗਿਆਲ ਵਿੱਚ ਬਿਜਲੀ ਦਾ ਟਰਾਂਸਫਾਰਮਰ ਇੱਕ ਹੋਣ ਕਾਰਨ ਬਿਜਲੀ ਦੀ ਸਮੱਸਿਆ ਆ ਰਹੀ ਹੈ ਜਿਸ ਕਾਰਨ ਵਾਟਰ ਸਪਲਾਈ ਵਾਲੀ ਮੋਟਰ ਵਾਰ-ਵਾਰ ਟਰਿੱਪ ਕਰ ਜਾਂਦੀ ਹੈ। ਇਸ ਸਮੱਸਿਆ ਖ਼ਿਲਾਫ਼ ਲੋਕਾਂ ਨੇ ਬਿਜਲੀ ਵਿਭਾਗ ਖਿਲਾਫ਼ ਮੁਜ਼ਾਹਰਾ ਕੀਤਾ। ਇਸ ਮੌਕੇ ਪਿੰਡ ਵਾਸੀ ਚੈਨ ਸਿੰਘ, ਸੂਰਤੀ, ਪਲਵਿੰਦਰ ਸਿੰਘ, ਪ੍ਰੇਮ ਕੁਮਾਰ, ਗੁਰਦੀਪ ਸਿੰਘ, ਅਜੀਤ ਸਿੰਘ, ਬਬਲੂ ਅਤੇ ਪੰਪ ਅਪਰੇਟਰ ਜਗਜੀਤ ਸਿੰਘ ਨੇ ਕਿਹਾ ਕਿ ਪਿੰਡ ਵਿੱਚ ਬਿਜਲੀ ਦਾ ਟਰਾਂਸਫਾਰਮਰ ਇੱਕ ਹੀ ਹੋਣ ਕਾਰਨ ਲੋਡ ਬਹੁਤ ਜ਼ਿਆਦਾ ਹੋਣ ਕਰਕੇ ਮੋਟਰ ਵਾਰ-ਵਾਰ ਟਰਿੱਪ ਕਰ ਜਾਂਦੀ ਹੈ। ਉਨ੍ਹਾਂ ਮੰਗ ਕੀਤੀ ਕਿ ਜਲਦੀ ਤੋਂ ਜਲਦੀ ਬਿਜਲੀ ਦੀ ਸਮੱਸਿਆ ਹੱਲ ਕੀਤੀ ਜਾਵੇ।

Advertisement

Advertisement
Tags :
ਸਮੱਸਿਆਖ਼ਿਲਾਫ਼ਬਿਜਲੀਮੁਜ਼ਾਹਰਾ
Advertisement