ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਕੁਰਾਲੀ ਵਿੱਚ ਆਤਿਸ਼ਬਾਜ਼ੀ ਭੰਡਾਰਨ ਦਾ ਵਿਰੋਧ

08:57 AM Sep 20, 2024 IST

ਮਿਹਰ ਸਿੰਘ
ਕੁਰਾਲੀ, 19 ਸਤੰਬਰ
ਸ਼ਹਿਰ ਵਿੱਚ ਦੁਕਾਨਦਾਰਾਂ ਵਲੋਂ ਸ਼ਹਿਰ ਦੀ ਹੱਦ ਅੰਦਰ ਅਤੇ ਰਿਹਾਇਸ਼ੀ ਖੇਤਰਾਂ ਦੇ ਨਾਲ ਲਗਦੇ ਬਾਜ਼ਾਰਾਂ ਵਿੱਚ ਅਤਿਸ਼ਬਾਜ਼ੀ ਦੇ ਭੰਡਾਰ ਕਰਨ ਨੂੰ ਲੈ ਕੇ ਭਾਰਤੀ ਕਿਸਾਨ ਯੂਨੀਅਨ ਕਾਦੀਆਂ ਵਲੋਂ ਡਿਪਟੀ ਕਮਿਸ਼ਨਰ ਮੁਹਾਲੀ ਨੂੰ ਮੰਗ ਪੱਤਰ ਭੇਜਿਆ ਹੈ। ਕਿਸਾਨ ਆਗੂਆਂ ਨੇ ਬਗੈਰ ਲਾਇਸੈਂਸ ਅਤਿਸ਼ਬਾਜ਼ੀ ਵੇਚਣ ਵਾਲਿਆਂ ਖ਼ਿਲਾਫ਼ ਕਾਰਵਾਈ ਕਰਨ ਅਤੇ ਸ਼ਹਿਰ ਨੂੰ ਕਿਸੇ ਵੀ ਅਣਹੋਣੀ ਘਟਨਾ ਤੋਂ ਬਚਾਉਣ ਲਈ ਕਾਰਵਾਈ ਦੀ ਮੰਗ ਕੀਤੀ ਹੈ। ਕਿਸਾਨ ਆਗੂਆਂ ਰੇਸ਼ਮ ਸਿੰਘ ਬਡਾਲੀ,ਤਲਵਿੰਦਰ ਸਿੰਘ ਗੱਗੋਂ, ਰਵਨੀਤ ਸਿੰਘ ਬਰਾੜ, ਇਕਬਾਲ ਸਿੰਘ, ਜਰਨੈਲ ਸਿੰਘ, ਸੱਜਣ ਸਿੰਘ ਆਦਿ ਨੇ ਡਿਪਟੀ ਕਮਿਸ਼ਨਰ ਮੁਹਾਲੀ ਨੂੰ ਲਿਖਿਆ ਇਹ ਮੰਗ ਪੱਤਰ ਐੱਸਡੀਐੱਮ ਮੁਹਾਲੀ ਨੂੰ ਸੌਂਪਿਆ। ਮੰਗ ਪੱਤਰ ਦੀ ਕਾਪੀ ਜਾਰੀ ਕਰਦਿਆਂ ਰੇਸ਼ਮ ਸਿੰਘ ਬਡਾਲੀ ਨੇ ਦੱਸਿਆ ਕਿ ਕੁਰਾਲੀ ਵਿੱਚ ਅਤਿਸ਼ਬਾਜ਼ੀ ਦਾ ਕਾਰੋਬਾਰ ਵੱਡੀ ਪੱਧਰ ’ਤੇ ਹੁੰਦਾ ਆ ਰਿਹਾ ਹੈ।
ਉਨ੍ਹਾਂ ਕਿਹਾ ਕਿ ਦੀਵਾਲੀ ਤੇ ਹੋਰ ਤਿਉਹਾਰਾਂ ਦੇ ਸੀਜ਼ਨ ਦੌਰਾਨ ਸ਼ਹਿਰ ਬਾਰੂਦ ਦੇ ਢੇਰ ਹੁੰਦਾ ਹੈ। ਆਗੂਆਂ ਨੇ ਕਿਹਾ ਕਿ ਕੁਝ ਕੁ ਗਿਣਤੀ ਦੇ ਲਾਇਸੈਂਸ ਅਤਿਸ਼ਾਬਾਜ਼ੀ ਦੇ ਭੰਡਾਰਨ ਲਈ ਸਰਕਾਰ ਵੱਲੋਂ ਜਾਰੀ ਕੀਤੇ ਹੋਏ ਹਨ ਪਰ ਦੁਕਾਨਾਂ ਦੀ ਗਿਣਤੀ ਬਹੁਤ ਜ਼ਿਆਦਾ ਹੈ ਅਤੇ ਇੱਕ ਇੱਕ ਲਾਇਸੰਸ ’ਤੇ ਕਈ ਕਈ ਦੁਕਾਨਾਂ ਖੋਲ੍ਹੀਆਂ ਜਾ ਰਹੀਆਂ ਹਨ। ਉਨ੍ਹਾਂ ਕਿਹਾ ਕਿ ਇਸ ਤੋਂ ਇਲਾਵਾ ਦੁਕਾਨਦਾਰਾਂ ਵਲੋਂ ਲਾਇਸੰਸ ਵਿੱਚ ਮਿੱਥੀ ਸਮਰੱਥਾ ਤੋਂ ਬਹੁਤ ਜ਼ਿਆਦਾ ਅਤਿਸ਼ਬਾਜ਼ੀ ਦਾ ਭੰਡਾਰਨ ਕੀਤਾ ਜਾ ਰਿਹਾ ਹੈ, ਜਿਸ ਕਾਰਨ ਸ਼ਹਿਰ ਵਿੱਚ ਕੋਈ ਵੀ ਅਣਸੁਖਾਵੀਂ ਘਟਨਾ ਵਾਪਰ ਸਕਦੀ ਹੈ। ਆਗੂਆਂ ਨੇ ਅਤਿਸ਼ਬਾਜ਼ੀ ’ਤੇ ਪਾਬੰਦੀ ਲਗਾਉਣ ਅਤੇ ਨਿਯਮਾਂ ਅਨੁਸਾਰ ਵਪਾਰ ਕਰਨ ਦੀ ਮੰਗ ਕੀਤੀ।

Advertisement

Advertisement