ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਧੋਖਾ ਦੇਣ ਵਾਲੀ ਇਮੀਗ੍ਰੇਸ਼ਨ ਕੰਪਨੀ ਖ਼ਿਲਾਫ਼ ਰੋਸ ਧਰਨਾ

07:05 AM Feb 06, 2024 IST
ਲੁਧਿਆਣਾ ਵਿੱਚ ਇਮੀਗਰੇਸ਼ਨ ਕੰਪਨੀ ਦੇ ਦਫ਼ਤਰ ਅੱਗੇ ਪੁਲੀਸ ਅਧਿਕਾਰੀ ਨੂੰ ਧੋਖਾਧੜੀ ਦੀ ਜਾਣਕਾਰੀ ਦਿੰਦੇ ਹੋਏ ਪ੍ਰਦਰਸ਼ਨਕਾਰੀ।

ਹਰਸ਼ਰਾਜ ਸਿੰਘ
ਲੁਧਿਆਣਾ, 5 ਫਰਵਰੀ
ਇੱਥੋਂ ਦੇ ਲਿੰਕ ਰੋਡ ’ਤੇ ਇੱਕ ਇਮੀਗ੍ਰੇਸ਼ਨ ਕੰਸਲਟੈਂਸੀ ਕੰਪਨੀ ਖਿਲਾਫ ਲੋਕਾਂ ਨੇ ਧੋਖਾਧੜੀ ਕਰਨ ਦੇ ਰੋਸ ਵਜੋਂ ਪ੍ਰਦਰਸ਼ਨ ਕੀਤਾ। ਉਨ੍ਹਾਂ ਜ਼ਿਲ੍ਹਾ ਪ੍ਰਸ਼ਾਸਨ ਤੇ ਪੁਲੀਸ ਤੋਂ ਇਨਸਾਫ਼ ਦੀ ਮੰਗ ਕਰਦਿਆਂ ਕੰਪਨੀ ਖ਼ਿਲਾਫ਼ ਕੇਸ ਦਰਜ ਕਰਨ ਦੀ ਮੰਗ ਕੀਤੀ। ਇਸ ਮੌਕੇ ਪੁਲੀਸ ਵੀ ਪੁੱਜੀ।
ਮਾਨਸਾ ਜ਼ਿਲ੍ਹੇ ਦੇ ਗੁਰਵਿੰਦਰ ਸਿੰਘ ਨੇ ਦੱਸਿਆ ਕਿ ਉਸ ਨੇ ਕੰਪਨੀ ਵੱਲੋਂ ਕੀਤੀ ਗਈ ਧੋਖਾਧੜੀ ਸਬੰਧੀ ਲੁਧਿਆਣਾ ਦੇ ਡਿਪਟੀ ਕਮਿਸ਼ਨਰ ਕੋਲ ਸ਼ਿਕਾਇਤ ਦਰਜ ਕਰਵਾਈ ਹੈ। ਉਸ ਨੇ ਦੋਸ਼ ਲਾਇਆ ਕਿ ਉਸ ਨੇ ਕੰਪਨੀ ਰਾਹੀਂ ਸਪਾਊਸ ਵੀਜ਼ਾ ਤਹਿਤ ਆਪਣੇ ਲਈ ਵਰਕ ਪਰਮਿਟ ਅਤੇ ਪਤਨੀ ਲਈ ਸਟੱਡੀ ਵੀਜ਼ਾ ਲਈ ਅਪਲਾਈ ਕੀਤਾ ਸੀ। ਉਸ ਨੇ ਦਾਅਵਾ ਕੀਤਾ ਕਿ ਉਨ੍ਹਾਂ ਨੇ ਕੰਪਨੀ ਨੂੰ 15 ਲੱਖ ਰੁਪਏ ਅਦਾ ਕੀਤੇ ਸਨ। ਉਸ ਨੇ ਅੱਗੇ ਦੋਸ਼ ਲਾਇਆ ਕਿ ਕੰਪਨੀ ਨੇ ਉਸ ਦੀ ਪਤਨੀ ਨੂੰ ਕੈਨੇਡਾ ਭੇਜ ਦਿੱਤਾ ਸੀ। ਹਾਲਾਂਕਿ, ਕੰਪਨੀ ਨੇ ਸ਼ੁਰੂ ਵਿੱਚ 19900 ਕੈਨੇਡੀਅਨ ਡਾਲਰ ਦੀ ਫੀਸ ਦਾ ਜ਼ਿਕਰ ਕਰਦੇ ਹੋਏ ਇੱਕ ਪੇਸ਼ਕਸ਼ ਪੱਤਰ ਦਿੱਤਾ ਸੀ ਪਰ ਸਿਰਫ 7900 ਡਾਲਰ ਦੀ ਰਸੀਦ ਦਿੱਤੀ। ਉਸ ਨੇ ਦੱਸਿਆ ਕਿ ਕੰਪਨੀ ਨੇ ਉਸ ਨੂੰ ਅੱਜ ਤੱਕ ਵਰਕ ਪਰਮਿਟ ਨਹੀਂ ਦਿੱਤਾ ਜਿਸ ਨਾਲ ਸਮਝੌਤੇ ਦੀਆਂ ਸ਼ਰਤਾਂ ਦੀ ਉਲੰਘਣਾ ਕੀਤੀ ਗਈ। ਉਸ ਨੇ ਕੰਪਨੀ ਨੂੰ ਪੈਸੇ ਵਾਪਸ ਦੇਣ ਲਈ ਕਿਹਾ। ਦੱਸਣਯੋਗ ਹੈ ਕਿ ਪੰਜਾਬ ਵਿੱਚ ਟਰੈਵਲ ਏਜੰਟਾਂ ਤੇ ਇਮੀਗਰੇਸ਼ਨ ਕੰਪਨੀਆਂ ਵੱਲੋਂ ਧੋਖਾਧੜੀ ਕਰਨ ਦੇ ਮਾਮਲੇ ਵਧ ਰਹੇ ਹਨ ਜਿਸ ਖ਼ਿਲਾਫ਼ ਲੋਕਾਂ ਨੇ ਹੁਣ ਆਵਾਜ਼ ਬੁਲੰਦ ਕਰਨੀ ਸ਼ੁਰੂ ਕਰ ਦਿੱਤੀ ਹੈ ਪਰ ਕਈ ਮਾਮਲਿਆਂ ਵਿਚ ਲੋਕਾਂ ਨੂੰ ਹਾਲੇ ਵੀ ਨਿਆਂ ਨਹੀਂ ਮਿਲ ਰਿਹਾ।

Advertisement

Advertisement
Advertisement