ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਸੈਕਟਰ-76 ਤੋਂ 80 ਦੇ ਵਸਨੀਕਾਂ ਵੱਲੋਂ ਗਮਾਡਾ ਵਿਰੁੱਧ ਰੋਸ ਪ੍ਰਦਰਸ਼ਨ

06:19 AM Jul 08, 2023 IST
ਗਮਾਡਾ ਦਫ਼ਤਰ ਦੇ ਬਾਹਰ ਧਰਨਾ ਦਿੰਦੇ ਹੋਏ ਵੱਖ-ਵੱਖ ਸਿਆਸੀ ਪਾਰਟੀਆਂ ਦੇ ਆਗੂ ਤੇ ਅਲਾਟੀ।

ਦਰਸ਼ਨ ਸਿੰਘ ਸੋਢੀ
ਐਸ.ਏ.ਐਸ. ਨਗਰ (ਮੁਹਾਲੀ), 7 ਜੁਲਾਈ
ਗਰੇਟਰ ਮੁਹਾਲੀ ਏਰੀਆ ਵਿਕਾਸ ਅਥਾਰਟੀ (ਗਮਾਡਾ) ਵੱਲੋਂ ਸੈਕਟਰ-76 ਤੋਂ 80 ਦੇ ਵਸਨੀਕਾਂ/ਅਲਾਟੀਆਂ ਤੋਂ ਵਾਧੂ ਰਕਮ ਵਸੂਲੀ ਦਾ ਮਾਮਲਾ ਭਖ ਗਿਆ ਹੈ। ਗਮਾਡਾ ਵੱਲੋਂ 3164 ਰੁਪਏ ਪ੍ਰਤੀ ਵਰਗ ਮੀਟਰ ਦੇ ਹਿਸਾਬ ਨਾਲ ਵਾਧੂ ਵਸੂਲੀ ਦੇ ਡਿਮਾਂਡ ਨੋਟਿਸ ਭੇਜੇ ਜਾ ਰਹੇ ਹਨ। ਹਾਲਾਂਕਿ ਇਸ ਸਬੰਧੀ ਸੈਕਟਰ ਵਾਸੀਆਂ ਅਤੇ ਅਲਾਟੀਆਂ ਨੇ ਗੱਲੀਂ-ਬਾਤੀਂ ਮਸਲੇ ਦਾ ਹੱਲ ਕੱਢਣ ਦੀ ਕੋਸ਼ਿਸ਼ ਕੀਤੀ ਗਈ ਹੈ ਪ੍ਰੰਤੂ ਜਦੋਂ ਗਮਾਡਾ ਨੇ ਉਨ੍ਹਾਂ ਦੀ ਇੱਕ ਨਹੀਂ ਸੁਣੀ ਤਾਂ ਅੱਜ ਸੈਕਟਰ-76 ਤੋਂ 80 ਪਲਾਟ ਅਲਾਟਮੈਂਟ ਐਂਡ ਡਿਵੈਲਪਮੈਂਟ ਵੈੱਲਫੇਅਰ ਕਮੇਟੀ ਦੇ ਬੈਨਰ ਹੇਠ ਗਮਾਡਾ ਦਫ਼ਤਰ ਦੇ ਬਾਹਰ ਵਿਸ਼ਾਲ ਰੋਸ ਪ੍ਰਦਰਸ਼ਨ ਕੀਤਾ ਗਿਆ ਅਤੇ ਗਮਾਡਾ ਵੱਲੋਂ ਭੇਜੇ ਗਏ ਨੋਟਿਸਾਂ ਦੀਆਂ ਕਾਪੀਆਂ ਸਾੜ ਕੇ ਹੁਕਮਰਾਨਾਂ ਨੂੰ ਰੱਜ ਕੇ ਕੋਸਿਆ। ਬੁਲਾਰਿਆਂ ਨੇ ਮੰਗ ਕੀਤੀ ਕਿ ਪਲਾਟਾਂ ਦੀਆਂ ਕੀਮਤਾਂ ਵਿੱਚ ਕੀਤਾ ਵਾਧਾ ਤੁਰੰਤ ਵਾਪਸ ਲਿਆ ਜਾਵੇ।
ਧਰਨੇ ਨੂੰ ਅਨੋਖ ਸਿੰਘ, ਸੁਰਿੰਦਰ ਸਿੰਘ, ਦਿਆਲ ਚੰਦ, ਜਰਨੈਲ ਸਿੰਘ, ਜਗਜੀਤ ਸਿੰਘ, ਦਲਜਿੰਦਰ ਸਿੰਘ, ਸੱਜਣ ਸਿੰਘ, ਮੇਜਰ ਸਿੰਘ, ਕ੍ਰਿਸ਼ਨਾ ਮਿੱਤੂ, ਇੰਦਰਜੀਤ ਸਿੰਘ, ਤਰਸੇਮ ਸਿੰਘ, ਗੁਰਜੀਤ ਸਿੰਘ ਗਿੱਲ, ਹਰਦਿਆਲ ਚੰਦ ਬਡਬਰ, ਚਰਨਜੀਤ ਕੌਰ ਨੇ ਵੀ ਸੰਬੋਧਨ ਕੀਤਾ। ਇਸ ਮੌਕੇ ਸੈਕਟਰ-76 ਤੋਂ 80 ਪਲਾਟ ਅਲਾਟਮੈਂਟ ਐਂਡ ਡਿਵੈਲਪਮੈਂਟ ਵੈੱਲਫੇਅਰ ਕਮੇਟੀ ਦੇ ਪ੍ਰਧਾਨ ਸੁੱਚਾ ਸਿੰਘ ਕਲੌੜ, ਮੀਤ ਪ੍ਰਧਾਨ ਸੰਤ ਸਿੰਘ ਖਿਦਰਾ ਤੇ ਹੋਰਨਾਂ ਨੇ ਕਿਹਾ ਕਿ ਗਮਾਡਾ ਵੱਲੋਂ ਸਾਲ 2000 ਵਿੱਚ ਸੈਕਟਰ-76 ਤੋਂ 80 ਦੀ ਸਕੀਮ ਲਾਂਚ ਕੀਤੀ ਗਈ ਸੀ। ਉਸ ਸਮੇਂ ਪ੍ਰਾਜੈਕਟ ਲਈ ਜ਼ਮੀਨ ਐਕਵਾਇਰ ਨਹੀਂ ਕੀਤੀ ਗਈ ਅਤੇ ਜਿਸ ਕਾਰਨ ਸਫਲ ਅਲਾਟੀਆਂ ਨੂੰ ਪਲਾਟ ਮਿਲਣ ਵਿੱਚ ਹੋਈ ਦੇਰੀ ਦਾ ਅਲਾਟੀਆਂ ਨੂੰ ਖ਼ਮਿਆਜ਼ਾ ਭੁਗਤਣਾ ਪਿਆ। ਸਕੀਮ ਲਾਂਚ ਹੋਣ ਦੇ 23 ਸਾਲ ਤੋਂ ਵੱਧ ਸਮਾਂ ਬੀਤ ਜਾਣ ਦੇ ਬਾਵਜੂਦ ਹਾਲੇ ਵੀ ਕਰੀਬ ਸਫਲ ਅਲਾਟੀਆਂ ਨੂੰ ਪਲਾਟਾਂ ਦਾ ਕਬਜ਼ਾ ਨਹੀਂ ਦਿੱਤਾ ਗਿਆ ਜਦੋਂਕਿ ਉਨ੍ਹਾਂ ਨੂੰ ਲੈਟਰ ਆਫ਼ ਇੰਟੈਟ ਅਤੇ 25 ਫੀਸਦੀ ਰਾਸ਼ੀ ਵੀ ਜਮ੍ਹਾਂ ਕਰਵਾਈ ਹੋਈ ਹੈ। ਸੈਕਟਰ ਵਾਸੀਆਂ ਨੇ ਮੰਗ ਕੀਤੀ ਕਿ ਉਹ ਪਲਾਟਾਂ ਦੀ ਕੀਮਤਾਂ ਵਿੱਚ ਕੀਤਾ ਵਾਧਾ ਵਾਪਸ ਲਿਆ ਜਾਵੇ। ਮਿਲਖ ਅਫ਼ਸਰ ਹਰਕੀਰਤ ਸਿੰਘ ਨੇ ਧਰਨਾਕਾਰੀਆਂ ਤੋਂ ਮੰਗ ਪੱਤਰ ਪ੍ਰਾਪਤ ਕੀਤਾ। ਇਸ ਦੌਰਾਨ ਵੱਖ-ਵੱਖ ਸਿਆਸੀ ਆਗੂਆਂ ਸਾਬਕਾ ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ, ਮੇਅਰ ਅਮਰਜੀਤ ਸਿੰਘ ਸਿੱਧੂ, ਸੀਨੀਅਰ ਡਿਪਟੀ ਮੇਅਰ ਅਮਰੀਕ ਸਿੰਘ ਸੋਮਲ, ਡਿਪਟੀ ਮੇਅਰ ਕੁਲਜੀਤ ਸਿੰਘ ਬੇਦੀ, ਅਕਾਲੀ ਦਲ ਦੇ ਹਲਕਾ ਇੰਚਾਰਜ ਪਰਵਿੰਦਰ ਸਿੰਘ ਸੋਹਾਣਾ, ਜ਼ਿਲ੍ਹਾ ਕਾਂਗਰਸ ਦੇ ਪ੍ਰਧਾਨ ਰਣਜੀਤ ਸਿੰਘ ਪਡਿਆਲਾ ਆਦਿ ਨੇ ਜਨ ਅੰਦੋਲਨ ਦੀ ਹਮਾਇਤ ਦਾ ਐਲਾਨ ਕੀਤਾ।

Advertisement

Advertisement
Tags :
ਸੈਕਟਰ-76ਗਮਾਡਾਪ੍ਰਦਰਸ਼ਨਵਸਨੀਕਾਂਵੱਲੋਂਵਿਰੁੱਧ
Advertisement