ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਕਰੱਸ਼ਰ ਚਾਲਕਾਂ ਨੂੰ ਜੰਗਲ ਵਿੱਚੋਂ ਨਾਜਾਇਜ਼ ਲਾਂਘਾ ਦੇਣ ਦਾ ਵਿਰੋਧ

10:17 AM Aug 14, 2024 IST
ਪੰਜਾਬ ਸਰਕਾਰ ਵਿਰੁੱਧ ਨਾਅਰੇਬਾਜ਼ੀ ਕਰਦੇ ਹੋਏ ਇਲਾਕਾ ਵਾਸੀ।

ਜੰਗ ਬਹਾਦਰ ਸਿੰਘ ਸੇਖੋਂ
ਗੜ੍ਹਸ਼ੰਕਰ, 13 ਅਗਸਤ
ਸਥਾਨਕ ਤਹਿਸੀਲ ਦੇ ਪਿੰਡ ਰਾਮਪੁਰ ਬਿਲੜੋਂ ਵਿੱਚ ਜੰਗਲਾਤ ਵਿਭਾਗ ਅਧੀਨ ਪੈਂਦੇ ਰਕਬੇ ਵਿੱਚੋਂ ਹਿਮਾਚਲ ਪ੍ਰਦੇਸ਼ ਦੇ ਕਰੱਸ਼ਰ ਚਾਲਕਾਂ ਨੂੰ ਪੰਜਾਬ ਵੱਲ ਆਉਣ ਲਈ ਜੰਗਲ ਵਿੱਚੋਂ ਦਿੱਤੇ ਨਾਜਾਇਜ਼ ਲਾਂਘੇ ਦੇ ਵਿਰੋਧ ਵਿੱਚ ਅੱਜ ਇਲਾਕਾ ਵਾਸੀਆਂ ਨੇ ਪੰਜਾਬ ਸਰਕਾਰ ਵਿਰੁੱਧ ਨਾਅਰੇਬਾਜ਼ੀ ਕੀਤੀ।
ਪਿੰਡ ਰਾਮਪੁਰ, ਬਿਲੜੋਂ, ਗੱਜਰ, ਮਹਿਦੂਦ ਤੇ ਖਾਨਪੁਰ ਦੇ ਵਸਨੀਕਾਂ ਨੇ ਕਿਹਾ ਕਿ ਇਸ ਨਾਜਾਇਜ਼ ਲਾਂਘੇ ਕਾਰਨ ਪਿਛਲੇ ਦਿਨੀਂ ਪਏ ਭਾਰੀ ਮੀਂਹ ਨਾਲ ਹਿਮਾਚਲ ਪ੍ਰਦੇਸ਼ ਦੀਆਂ ਖੱਡਾਂ ਦਾ ਪਾਣੀ ਖੇਤਰ ਦੇ ਕਰੀਬ 12 ਪਿੰਡਾਂ ਵਿੱਚ ਦਾਖਲ ਹੋ ਗਿਆ ਸੀ ਜਿਸ ਨਾਲ ਇਲਾਕੇ ਦੇ ਕਿਸਾਨਾਂ ਅਤੇ ਵਸਨੀਕਾਂ ਨੂੰ ਭਾਰੀ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪਿਆ। ਪ੍ਰਦਰਸ਼ਨ ਦੀ ਅਗਵਾਈ ਕਰਦਿਆਂ ਕੁੱਲ ਹਿੰਦ ਕਿਸਾਨ ਸਭਾ ਦੇ ਸਕੱਤਰ ਕਾਮਰੇਡ ਗੁਰਨੇਕ ਸਿੰਘ ਭੱਜਲ ,ਕਾਮਰੇਡ ਅੱਛਰ ਬਿਲੜੋਂ ਅਤੇ ਮਹਿੰਦਰ ਕੁਮਾਰ ਬੱਢੋਆਣ ਨੇ ਕਿਹਾ ਕਿ ਰਾਮਪੁਰ ਦੀ ਪੰਚਾਇਤ ਵੱਲੋਂ ਸਥਾਨਕ ਪ੍ਰਸ਼ਾਸਨ ਦੀ ਮਿਲੀਭੁਗਤ‌ ਨਾਲ ਹਿਮਾਚਲ ਪ੍ਰਦੇਸ਼ ਦੇ ਕਰੱਸ਼ਰ ਚਾਲਕਾਂ ਨੂੰ ਦਿੱਤੇ ਇਸ ਨਾਜਾਇਜ਼ ਲਾਂਘੇ ਕਾਰਨ ਖੇਤਰ ਦੇ 12 ਪਿੰਡਾਂ ਦੀ ਜ਼ਿੰਦਗੀ ਦਾਅ ’ਤੇ ਲੱਗ ਗਈ ਹੈ ਪਰ ਇਸ ਸਬੰਧੀ ਪ੍ਰਸ਼ਾਸਨ ਵੱਲੋਂ ਕੋਈ ਕਾਰਵਾਈ ਨਹੀਂ ਕੀਤੀ ਜਾ ਰਹੀ। ਬੁਲਾਰਿਆਂ ਕਿਹਾ ਕਿ ਦੋਹਾਂ ਰਾਜਾਂ ਵਿਚਕਾਰ ਚੱਲ ਰਿਹਾ ਇਹ ਨਾਜਾਇਜ਼ ਲਾਂਘਾ ਪਿਛਲੇ ਕਰੀਬ ਚਾਰ ਸਾਲ ਤੋਂ ਚੱਲ ਰਿਹਾ ਹੈ ਜਿੱਥੇ ਨਾ ਹੀ ਕੋਈ ਪੁਲੀਸ ਦੀ ਚੈੱਕ ਪੋਸਟ ਹੈ ਅਤੇ ਨਾ ਹੀ ਕੋਈ ਚੁੰਗੀ ਹੈ ਜਿਸ ਨਾਲ ਪੰਜਾਬ ਦੇ ਖਜ਼ਾਨੇ ਨੂੰ ਵੀ ਵੱਡਾ ਚੂਨਾ ਲੱਗ ਰਿਹਾ ਹੈ। ਉਨ੍ਹਾਂ ਕਿਹਾ ਕਿ ਇਸ ਇਲਾਕੇ ਵਿੱਚੋਂ ਦੋਹਾਂ ਰਾਜਾਂ ਵਿੱਚ ਨਸ਼ੇ ਦੀ ਤਸਕਰੀ, ਜੰਗਲੀ ਜੀਵਾਂ ਦੇ ਸ਼ਿਕਾਰ ਅਤੇ ਕੀਮਤੀ ਲੱਕੜ ਦੀ ਚੋਰੀ ਦੀਆਂ ਘਟਨਾਵਾਂ ਵੀ ਲਗਾਤਾਰ ਵਧ ਰਹੀਆਂ ਹਨ ਪਰ ਪ੍ਰਸ਼ਾਸਨ ਇਸ ਸਬੰਧੀ ਅੱਖਾਂ ਬੰਦ ਕਰੀ ਬੈਠਾ ਹੈ। ਇਸ ਮੌਕੇ ਪ੍ਰਦਰਸ਼ਨਕਾਰੀਆਂ ਨੇ ਕਿਹਾ ਕਿ ਇਸ ਨਾਜਾਇਜ਼ ਲਾਂਘੇ ਨੂੰ ਤੁਰੰਤ ਬੰਦ ਕੀਤਾ ਜਾਵੇ ਅਤੇ ਹੜ੍ਹ ਨਾਲ ਇਲਾਕੇ ਦੇ ਕਿਸਾਨਾਂ ਅਤੇ ਆਮ ਵਸਨੀਕਾਂ ਦੇ ਹੋਏ ਨੁਕਸਾਨ ਦੀ ਭਰਪਾਈ ਕਰੈਸ਼ਰ ਚਾਲਕਾਂ ਤੋਂ ਵਸੂਲੀ ਜਾਵੇ। ਇਸ ਬਾਰੇ ਜੰਗਲਾਤ ਵਿਭਾਗ ਦੇ ਡੀਐੱਫਓ ਹਰਭਜਨ ਸਿੰਘ ਨੇ ਕਿਹਾ ਕਿ ਜੰਗਲ ਵਿੱਚੋਂ ਦਿੱਤਾ ਲਾਂਘਾ ਪੰਚਾਇਤ ਵਿਭਾਗ ਨੇ ਦਿੱਤਾ ਹੈ ਅਤੇ ਉਹ ਇਸ ਬਾਰੇ ਕੁਝ ਨਹੀਂ ਕਰ ਸਕਦੇ। ਜੰਗਲੀ ਰਕਬੇ ਦੇ ਹੋ ਰਹੇ ਨੁਕਸਾਨ ਬਾਰੇ ਉਨ੍ਹਾਂ ਕਿਹਾ ਕਿ ਉਹ ਦੌਰਾ ਕਰਨਗੇ ਅਤੇ ਬਣਦੀ ਕਾਰਵਾਈ ਕੀਤੀ ਜਾਵੇਗੀ।

Advertisement

Advertisement
Advertisement