ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਹਿਮਾਚਲ ਦੇ ਕਰੱਸ਼ਰ ਸੰਚਾਲਕਾਂ ਨੂੰ ਜੰਗਲ ’ਚੋਂ ਨਾਜਾਇਜ਼ ਲਾਂਘਾ ਦੇਣ ਦਾ ਵਿਰੋਧ

06:47 AM Jun 25, 2024 IST

ਜੰਗ ਬਹਾਦਰ ਸਿੰਘ ਸੇਖੋਂ
ਗੜਸ਼ੰਕਰ, 24 ਜੂਨ
ਤਹਿਸੀਲ ਦੇ ਪਿੰਡ ਰਾਮਪੁਰ ਬਿਲੜੋ ਦੀ ਪੰਚਾਇਤ ਵੱਲੋਂ ਹਿਮਾਚਲ ਪ੍ਰਦੇਸ਼ ਦੇ ਕਰੱਸ਼ਰ ਚਾਲਕਾਂ ਨੂੰ ਆਪਣੇ ਜੰਗਲੀ ਰਕਬੇ ’ਚੋਂ ਦਿੱਤੇ ਨਾਜਾਇਜ਼ ਲਾਂਘੇ ਦੇ ਵਿਰੋਧ ਵਿੱਚ ਕਿਸਾਨ ਆਗੂਆਂ ਨੇ ਇਸ ਥਾਂ ’ਤੇ ਪੱਕਾ ਮੋਰਚਾ ਲਗਾਉਣ ਦੀ ਚਿਤਾਵਨੀ ਦਿੱਤੀ ਹੈ। ਇਸ ਸਬੰਧੀ ਉਕਤ ਨਾਜਾਇਜ਼ ਲਾਂਘੇ ਦਾ ਦੌਰਾ ਕਰਦਿਆਂ ਕਿਸਾਨ ਆਗੂਆਂ ਨੇ ਕਿਹਾ ਕਿ ਹਿਮਾਚਲ ਪ੍ਰਦੇਸ਼ ਦੇ ਕਰੱਸ਼ਰ ਚਾਲਕਾਂ ਨੂੰ ਦਿੱਤੇ ਇਸ ਨਾਜਾਇਜ਼ ਰਸਤੇ ਨਾਲ ਸ਼ਿਵਾਲਕ ਦੇ ਜੰਗਲਾਂ ਅਤੇ ਕੰਢੀ ਨਹਿਰ ਦੀ ਪਟੜੀ ਦਾ ਵੀ ਵੱਡਾ ਨੁਕਸਾਨ ਹੋ ਰਿਹਾ ਹੈ ਅਤੇ ਇਸ ਸਬੰਧੀ ਜੰਗਲਾਤ ਵਿਭਾਗ ਅਤੇ ਪੰਚਾਇਤ ਵਿਭਾਗ ਵੱਲੋਂ ਕੋਈ ਕਾਰਵਾਈ ਨਹੀਂ ਕੀਤੀ ਜਾ ਰਹੀ। ਇਸ ਮੌਕੇ ਪੰਜਾਬ ਕਿਸਾਨ ਸਭਾ ਦੇ ਮੀਤ ਪ੍ਰਧਾਨ ਅਤੇ ਸੀਪੀਆਈ ਦੇ ਸੂਬਾ ਸਕੱਤਰੇਤ ਮੈਂਬਰ ਕਾਮਰੇਡ ਗੁਰਨੇਕ ਸਿੰਘ ਭੱਜਲ ਅਤੇ ਸੀਟੂ ਪੰਜਾਬ ਦੇ ਸੂਬਾਈ ਸਕੱਤਰ ਮਹਿੰਦਰ ਕੁਮਾਰ ਬੱਡੋਆਣ ਨੇ ਕਿਹਾ ਕਿ ਇਹ ਸਮੁੱਚਾ ਇਲਾਕਾ ਜੰਗਲਾਤ ਵਿਭਾਗ ਦੀਆਂ ਦਫਾ ਚਾਰ ਅਤੇ ਪੰਜ ਅਧੀਨ ਪੈਂਦੀਆਂ ਸਜ਼ਾਯੋਗ ਧਾਰਾਵਾਂ ਅਧੀਨ ਆਉਂਦਾ ਹੈ। ਉਨ੍ਹਾਂ ਦੱਸਿਆ ਕਿ ਹਿਮਾਚਲ ਤੋਂ ਪੱਥਰ, ਬਜਰੀ, ਰੇਤ ਆਦਿ ਲੈ ਕੇ ਆਉਂਦੇ ਵਾਹਨ ਜਿੱਥੇ ਇਸ ਜੰਗਲ ਦਾ ਵੱਡਾ ਨੁਕਸਾਨ ਕਰ ਰਹੇ ਹਨ ਉੱਥੇ ਹੀ ਨੇੜੇ ਦੇ ਪਿੰਡਾਂ ਦੀਆਂ ਲਿੰਕ ਸੜਕਾਂ ਦਾ ਵੀ ਨਾਸ਼ ਕਰ ਰਹੇ ਹਨ। ਇਸ ਮੌਕੇ ਕਾਮਰੇਡ ਅੱਛਰ ਬਿਲੜੋਂ ਅਤੇ ਕਾਮਰੇਡ ਹਰਭਜਨ ਸਿੰਘ ਨੇ ਕਿਹਾ ਕਿ ਕੰਢੀ ਨਹਿਰ ਦੀ ਪਟੜੀ ਦਾ ਵੀ ਇਨ੍ਹਾਂ ਟਿੱਪਰ ਚਾਲਕਾਂ ਵੱਲੋਂ ਵੱਡਾ ਨੁਕਸਾਨ ਕੀਤਾ ਜਾ ਰਿਹਾ ਹੈ ਜਿਸ ਕਰਕੇ ਕੰਢੀ ਨਹਿਰ ਦੇ ਵਿਕਾਸ ਕਾਰਜ ਵੀ ਲਟਕ ਗਏ ਹਨ। ਆਗੂਆਂ ਨੇ ਇਸ ਲਾਂਘੇ ਨੂੰ ਤੁਰੰਤ ਬੰਦ ਕਰਨ ਦੀ ਅਪੀਲ ਕੀਤੀ।

Advertisement

Advertisement