ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਪ੍ਰਾਈਵੇਟ ਬੱਸ ਪਰਮਿਟ ਦੇਣ ਤੇ ਕੇਂਦਰੀ ਵਰਕਸ਼ਾਪ ਬੰਦ ਕਰਨ ਖ਼ਿਲਾਫ਼ ਰੋਸ ਮੁਜ਼ਾਹਰਾ

06:43 AM Jul 10, 2024 IST
ਸਿਰਸਾ ਵਿੱਚ ਰੋਸ ਮੁਜ਼ਾਹਰਾ ਕਰਦੇ ਹੋਏ ਰੋਡਵੇਜ਼ ਦੇ ਮੁਲਾਜ਼ਮ।

ਪ੍ਰਭੂ ਦਿਆਲ
ਸਿਰਸਾ, 9 ਜੁਲਾਈ
ਰੋਡਵੇਜ਼ ਮੁਲਾਜ਼ਮਾਂ ਨੇ ਨਿੱਜੀ ਬੱਸ ਪਰਮਿਟ ਦਿੱਤੇ ਜਾਣ ਅਤੇ ਹਿਸਾਰ ਤੇ ਕਰਨਾਲ ਦੀ ਕੇਂਦਰੀ ਵਰਕਸ਼ਾਪ ਬੰਦ ਕੀਤੇ ਜਾਣ ਦੇ ਵਿਰੋਧ ’ਚ ਬੱਸ ਅੱਡੇ ਦੇ ਮੁੱਖ ਗੇਟ ’ਤੇ ਪ੍ਰਦਰਸ਼ਨ ਕੀਤਾ। ਪ੍ਰਦਰਸ਼ਨਕਾਰੀਆਂ ਦੀ ਅਗਵਾਈ ਰੋਡਵੇਜ਼ ਮੁਲਾਜ਼ਮ ਯੂਨੀਅਨ ਦੇ ਆਗੂ ਪ੍ਰਿਥਵੀ ਸਿੰਘ ਰਾਹਰ, ਰਿਛਪਾਲ ਸਿੰਘ ਸੰਧੂ ਅਤੇ ਭੀਮ ਸਿੰਘ ਨੇ ਸਾਂਝੇ ਤੌਰ ’ਤੇ ਕੀਤੀ। ਬੱਸ ਅੱਡੇ ਦੇ ਮੁੱਖ ਗੇਟ ’ਤੇ ਰੋਡਵੇਜ਼ ਦੇ ਪ੍ਰਦਰਸ਼ਨਕਾਰੀ ਮੁਲਾਜ਼ਮਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਸਰਕਾਰ 3658 ਪ੍ਰਾਈਵੇਟ ਬੱਸ ਪਰਮਿਟ ਦੇ ਰਹੀ ਹੈ। ਇਸ ਦੇ ਨਾਲ ਹੀ ਹਿਸਾਰ ਤੇ ਕਰਨਾਲ ਦੀ ਕੇਂਦਰੀ ਵਰਕਸ਼ਾਪ ਨੂੰ ਬੰਦ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਰੋਡਵੇਜ਼ ਮੁਲਾਜ਼ਮ ਰੋਡਵੇਜ਼ ਦੇ ਬੇੜੇ ’ਚ ਨਵੀਆਂ ਬੱਸਾਂ ਸ਼ਾਮਲ ਕਰਨ ਦੀ ਲੰਮੇ ਸਮੇਂ ਤੋਂ ਮੰਗ ਕਰ ਰਹੇ ਸਨ ਜਿਸ ਨੂੰ ਸਰਕਾਰ ਨੇ ਅਣਗੌਲਿਆਂ ਕਰਕੇ ਨਿੱਜੀ ਬੱਸ ਪਰਮਿਟ ਦੇਣ ਨੂੰ ਪਹਿਲ ਦਿੱਤੀ ਹੈ। ਉਨ੍ਹਾਂ ਕਿਹਾ ਕਿ ਸਰਕਾਰ ਤੇ ਮੁਲਾਜ਼ਮ ਆਗੂਆਂ ਵਿਚਾਲੇ ਪਹਿਲਾਂ ਹੋਈ ਗੱਲਬਾਤ ਦੌਰਾਨ ਸਰਕਾਰ ਨੇ ਮੁਲਾਜ਼ਮਾਂ ਦੀਆਂ ਮੰਗਾਂ ਨੂੰ ਮਨ ਲਿਆ ਸੀ ਪਰ ਹੁਣ ਸਰਕਾਰ ਮੁਲਾਜ਼ਮਾਂ ਨਾਲ ਧੋਖਾ ਕਰ ਰਹੀ ਹੈ। ਉਨ੍ਹਾਂ ਚਿਤਾਵਨੀ ਦਿੰਦਿਆਂ ਕਿਹਾ ਕਿ ਜੇਕਰ ਮੁਲਾਜ਼ਮਾਂ ਦੀਆਂ ਮੰਗਾਂ ਪੂਰੀਆਂ ਨਾ ਕੀਤੀਆਂ ਗਈਆਂ ਤਾਂ ਮੁਲਾਜ਼ਮ ਟਰਾਂਸਪੋਰਟ ਮੰਤਰੀ ਅਸੀਮ ਗੋਇਲ ਦਾ ਅੰਬਾਲਾ ਸਥਿਤ ਉਨ੍ਹਾਂ ਦੇ ਕੈਂਪ ਦਫ਼ਤਰ ਦਾ ਘਿਰਾਓ ਕਰਨਗੇ। ਜਿਸ ਵਿੱਚ ਸਿਰਸਾ ਸਮੇਤ ਪੂਰੇ ਹਰਿਆਣਾ ਤੋਂ ਵੱਡੀ ਗਿਣਤੀ ’ਚ ਮੁਲਾਜ਼ਮ ਹਿੱਸਾ ਲੈਣਗੇ। ਇਸ ਮੌਕੇ ’ਤੇ ਆਤਮਾਰਾਮ ਬੈਣੀਵਾਲ, ਸਤਪਾਲ ਸਿੰਘ ਰਾਣੀਆ, ਲਾਡੂਰਾਮ, ਸ਼ੇਰ ਸਿੰਘ ਖੋਡ, ਸੁਰਿੰਦਰ ਸਿੰਘ, ਸ਼ੈਲੇਂਦਰ ਕੁਮਾਰ ਆਦਿ ਸਮੇਤ ਕਈ ਰੋਡਵੇਜ਼ ਮੁਲਾਜ਼ਮ ਹਾਜ਼ਰ ਸਨ।

Advertisement

Advertisement
Advertisement