For the best experience, open
https://m.punjabitribuneonline.com
on your mobile browser.
Advertisement

ਖਰੜ ’ਚ ਨਾਜਾਇਜ਼ ਉਸਾਰੀਆਂ ਖ਼ਿਲਾਫ਼ ਮੁਜ਼ਾਹਰਾ

06:38 AM Mar 15, 2024 IST
ਖਰੜ ’ਚ ਨਾਜਾਇਜ਼ ਉਸਾਰੀਆਂ ਖ਼ਿਲਾਫ਼ ਮੁਜ਼ਾਹਰਾ
-ਆਦਰਸ਼ ਨਗਰ ’ਚ ਨਾਜਾਇਜ਼ ਉਸਾਰੀਆਂ ਖ਼ਿਲਾਫ਼ ਮੁਜ਼ਾਹਰਾ ਕਰਦੇ ਲੋਕ।
Advertisement

ਸ਼ਸ਼ੀ ਪਾਲ ਜੈਨ
ਖਰੜ, 14 ਮਾਰਚ
ਖਰੜ ’ਚ ਕਥਿਤ ਨਾਜਾਇਜ਼ ਉਸਾਰੀਆਂ ਖ਼ਿਲਾਫ਼ ਮੁਹੱਲਾ ਆਦਰਸ਼ ਨਗਰ ਵਾਸੀਆਂ ਨੇ ਰੋਸ ਮੁਜ਼ਾਹਰਾ ਕੀਤਾ ਹੈ।
ਕਾਂਗਰਸੀ ਆਗੂ ਐਮ.ਪੀ.ਜੱਸੜ ਨੇ ਦੋਸ਼ ਲਾਇਆ ਹੈ ਕਿ ਖਰੜ ਵਿਚ ਗ਼ੈਰਕਾਨੂੰਨੀ ਉਸਾਰੀਆਂ ਹੋ ਰਹੀਆਂ ਹਨ ਜਿਸ ਕਾਰਨ ਲੋਕਾਂ ਲਈ ਪਾਰਕਿੰਗ ਅਤੇ ਟ੍ਰੈਫਿਕ ਜਾਮ ਦੀ ਸਮੱਸਿਆ ਖੜ੍ਹੀ ਹੋ ਰਹੀ ਹੈ ਪਰ ਸਥਾਨਕ ਨਗਰ ਕੌਸਲ ਵਲੋਂ ਇਸ ਸਬੰਧੀ ਸ਼ਿਕਾਇਤ ਕਰਨ ਤੋਂ ਬਾਵਜੂਦ ਕੋਈ ਕਾਰਵਾਈ ਨਹੀਂ ਹੋ ਰਹੀ। ਅੱਜ ਇਥੇ ਜਾਰੀ ਪ੍ਰੈਸ ਬਿਆਨ ’ਚ ਉਨ੍ਹਾਂ ਕਿਹਾ ਕਿ ਕੁਝ ਡੀਲਰਾਂ ਵੱਲੋਂ ਅਜਿਹਾ ਕੀਤਾ ਜਾ ਰਿਹਾ ਹੈ ਜਿਸ ਕਰ ਕੇ ਸਾਰੇ ਡੀਲਰ ਅਤੇ ਬਿਲਡਰ ਬਦਨਾਮ ਹੋ ਰਹੇ ਹਨ।
ਉਨ੍ਹਾਂ ਦੋਸ਼ ਲਾਇਆ ਕਿ ਲਾਂਡਰਾ ਰੋਡ ’ਤੇ ਆਦਰਸ਼ ਨਗਰ ਵਿੱਚ ਫਲੈਟਾਂ ਦੀ ਗ਼ੈਰਕਾਨੂੰਨੀ ਉਸਾਰੀ ਹੋ ਰਹੀ ਹੈ ਤੇ ਇਥੇ ਸਰਕਾਰੀ ਨਿਯਮਾਂ ਦੀ ਉਲੰਘਣਾ ਕੀਤੀ ਜਾ ਰਹੀ ਹੈ। ਇਸ ਸਬੰਧੀ ਮੁਹੱਲਾ ਵਾਸੀਆਂ ਵਲੋਂ 7 ਮਾਰਚ ਨੂੰ ਲਿਖਤੀ ਸ਼ਿਕਾਇਤ ਦਿੱਤੀ ਗਈ ਸੀ ਪਰ ਹੁਣ ਤੱਕ ਕੋਈ ਕਾਰਵਾਈ ਨਹੀਂ ਹੋਈ ਜਿਸ ਕਾਰਨ ਸਥਾਨਕ ਲੋਕਾਂ ਨੇ ਖਰੜ ਨਗਰ ਕੌਸਲ ਦੇ ਵਿਰੁੱਧ ਨਾਅਰੇਬਾਜ਼ੀ ਕੀਤੀ ਹੈ। ਉਨਾਂ ਮੰਗ ਕੀਤੀ ਹੈ ਕਿ ਇਸ ਸਬੰਧੀ ਤੁਰੰਤ ਕਾਰਵਾਈ ਕੀਤੀ ਜਾਵੇ। ਦੂਜੇ ਪਾਸੇ ਇਸ ਸਬੰਧੀ ਖਰੜ ਨਗਰ ਕੌਸਲ ਦੇ ਕਾਰਜਸਾਧਕ ਅਫਸਰ ਮਨਵੀਰ ਸਿੰਘ ਗਿੱਲ ਨੇ ਕਿਹਾ ਕਿ ਬਿਲਡਰ ਨੂੰ ਨੋਟਿਸ ਭੇਜ ਦਿੱਤਾ ਹੈ।

Advertisement

Advertisement
Author Image

joginder kumar

View all posts

Advertisement
Advertisement
×