ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਬੁੱਧੀਜੀਵੀ ਅਰੁੰਧਤੀ ਰਾਏ ਤੇ ਪ੍ਰੋਫੈਸਰ ਸ਼ੌਕਤ ਨੂੰ ਝੂਠੇ ਕੇਸ ਵਿੱਚ ਫਸਾਉਣ ਦਾ ਵਿਰੋਧ

07:16 AM Jun 24, 2024 IST

ਨਿੱਜੀ ਪੱਤਰ ਪ੍ਰੇਰਕ
ਸੰਗਰੂਰ, 23 ਜੂਨ
ਤਰਕਸ਼ੀਲ ਸੁਸਾਇਟੀ ਪੰਜਾਬ ਇਕਾਈ ਸੰਗਰੂਰ ਨੇ ਦਿੱਲੀ ਦੇ ਉਪ ਰਾਜਪਾਲ ਵੱਲੋਂ 14 ਸਾਲ ਪੁਰਾਣੇ ਮਾਮਲੇ ’ਚ ਲੇਖਿਕਾ, ਸਮਾਜਿਕ ਕਾਰਕੁਨ ਅਤੇ ਬੁਧੀਜੀਵੀ ਅਰੁੰਧਤੀ ਰਾਏ ਤੇ ਪ੍ਰੋਫੈਸਰ ਸ਼ੇਖ ਸ਼ੌਕਤ ਹੁਸੈਨ ਉੱਪਰ ਗੈਰਕਾਨੂੰਨੀ ਸਰਗਰਮੀਆਂ ਰੋਕੂ ਕਾਲੇ ਕਾਨੂੰਨ ਤਹਿਤ ਅਪਰਾਧਿਕ ਕੇਸ ਚਲਾਉਣ ਦੀ ਮਨਜ਼ੂਰੀ ਦੇਣ ਦੇ ਫੈਸਲੇ ਦਾ ਵਿਰੋਧ ਕਰਦਿਆਂ ਇਸ ਨਾਜਾਇਜ਼ ਕੇਸ ਨੂੰ ਤੁਰੰਤ ਅਤੇ ਬਿਨਾਂ ਸ਼ਰਤ ਰੱਦ ਕਰਨ ਦੀ ਮੰਗ ਕੀਤੀ ਹੈ। ਤਰਕਸ਼ੀਲ ਆਗੂਆਂ ਮਾਸਟਰ ਪਰਮਵੇਦ, ਸੀਤਾ ਰਾਮ ਬਾਲਦ ਕਲਾਂ, ਲੈਕਚਰਾਰ ਕ੍ਰਿਸ਼ਨ ਸਿੰਘ, ਗੁਰਦੀਪ ਸਿੰਘ, ਪ੍ਰਗਟ ਸਿੰਘ, ਸੁਖਦੇਵ ਸਿੰਘ ਕਿਸ਼ਨਗੜ੍ਹ, ਪ੍ਰਹਲਾਦ ਸਿੰਘ, ਹੇਮਰਾਜ ਮਾਸਟਰ ਰਣਜੀਤ ਸਿੰਘ ਤੇ ਸੁਖਵਿੰਦਰ ਸਿੰਘ ਨੇ ਦੋਸ਼ ਲਾਇਆ ਕਿ ਮੋਦੀ ਸਰਕਾਰ ਸਾਜ਼ਿਸ਼ ਹੇਠ ਚੌਦਾਂ ਸਾਲ ਪੁਰਾਣੀ ਦਰਜ ਕੀਤੀ ਐੱਫਆਈਆਰ ਨੂੰ ਆਧਾਰ ਬਣਾ ਕੇ ਅਰੁੰਧਤੀ ਰਾਏ ਤੇ ਪ੍ਰੋਫੈਸਰ ਸ਼ੇਖ਼ ਸ਼ੌਕਤ ਹੁਸੈਨ ਨੂੰ ਉਸੇ ਤਰਾਂ ਨਜਾਇਜ਼ ਗ੍ਰਿਫ਼ਤਾਰ ਕਰਕੇ ਲੰਬੇ ਸਮੇਂ ਤੱਕ ਜੇਲ੍ਹ ਵਿੱਚ ਰੱਖਣਾ ਚਾਹੁੰਦੀ ਹੈ। ਉਨ੍ਹਾਂ ਕਿਹਾ ਕਿ ਜੇਕਰ ਇਸ ਝੂਠੇ ਕੇਸ ਹੇਠ ਅਰੁੰਧਤੀ ਰਾਏ ਤੇ ਪ੍ਰੋਫੈਸਰ ਸ਼ੌਕਤ ਨੂੰ ਗ੍ਰਿਫ਼ਤਾਰ ਕੀਤਾ ਗਿਆ ਤਾਂ ਜਨਤਕ ਜਮਹੂਰੀ ਸੰਸਥਾਵਾਂ ਵੱਲੋਂ ਇਸ ਦਾ ਵਿਰੋਧ ਕੀਤਾ ਜਾਵੇਗਾ।

Advertisement

Advertisement
Advertisement