ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਬੱਸ ਕਿਰਾਏ ਤੇ ਤੇਲ ਕੀਮਤਾਂ ’ਚ ਵਾਧੇ ਖ਼ਿਲਾਫ਼ ਮੁਜ਼ਾਹਰਾ

07:06 AM Sep 10, 2024 IST
ਆਰਐਮਪੀਆਈ ਦੇ ਕਾਰਕੁਨ ਡੀਸੀ ਦਫ਼ਤਰ ਸਾਹਮਣੇ ਪ੍ਰਦਰਸ਼ਨ ਕਰਦੇ ਹੋਏ। -ਫੋਟੋ: ਚਿੱਲਾ

ਕਰਮਜੀਤ ਸਿੰਘ ਚਿੱਲਾ
ਐਸਏਐਸ ਨਗਰ(ਮੁਹਾਲੀ), 9 ਸਤੰਬਰ
ਭਾਰਤੀ ਇਨਕਲਾਬੀ ਮਾਰਕਸਵਾਦੀ ਪਾਰਟੀ ਦੇ ਅਹੁਦੇਦਾਰਾਂ ਵੱਲੋਂ ਡੀਸੀ ਮੁਹਾਲੀ ਦੇ ਦਫ਼ਤਰ ਅੱਗੇ ਡੀਜ਼ਲ-ਪੈਟਰੋਲ ’ਤੇ ਲਾਏ ਵੈਟ ਟੈਕਸ, ਬੱਸ ਕਿਰਾਏ ਅਤੇ ਬਿਜਲੀ ਦਰਾਂ ਵਿੱਚ ਕੀਤੇ ਵਾਧੇ ਦੇ ਵਿਰੋਧ ਵਿੱਚ ਰੋਸ ਪ੍ਰਦਰਸ਼ਨ ਕੀਤਾ। ਇਸ ਮੌਕੇ ਪਾਰਟੀ ਦੇ ਪ੍ਰਧਾਨ ਰਤਨ ਸਿੰਘ ਰੰਧਾਵਾ ਦੀ ਅਗਵਾਈ ਹੇਠ ਡੀਸੀ ਨੂੰ ਪੰਜਾਬ ਦੇ ਮੁੱਖ ਮੰਤਰੀ ਦੇ ਨਾਂ ਮੰਗ ਪੱਤਰ ਵੀ ਦਿੱਤਾ ਗਿਆ।
ਸ੍ਰੀ ਰੰਧਾਵਾ ਨੇ ਕਿਹਾ ਕਿ ਸੂਬੇ ਦੇ ਲੋਕ, ਖ਼ਾਸ ਕਰ ਕੇ ਕਿਰਤੀ ਸ਼੍ਰੇਣੀ ਪਹਿਲਾਂ ਹੀ ਬੇਰੁਜ਼ਗਾਰੀ ਤੇ ਮਹਿੰਗਾਈ ਦੀ ਮਾਰ ਥੱਲੇ ਦੱਬੀ ਹੋਈ ਹੈ। ਇਸ ਤੋਂ ਬਿਨਾਂ ਟੈਕਸਾਂ ਦਾ ਬੋਝ ਵੀ ਲੋਕਾਂ ਦਾ ਕਚੂਮਰ ਕੱਢ ਰਿਹਾ ਹੈ। ਅਜਿਹੇ ਹਾਲਾਤ ਵਿਚ ਸਰਕਾਰ ਨੇ ਡੀਜ਼ਲ-ਪੈਟਰੋਲ ’ਤੇ ਵੈਟ ਲਾ ਕੇ, ਬਿਜਲੀ ਦਰਾਂ ਤੇ ਬੱਸ ਭਾੜੇ ਵਿੱਚ ਵਾਧਾ ਕਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਇਸ ਨਾਲ ਮਹਿੰਗਾਈ ਵਧੇਗੀ। ਉਨ੍ਹਾਂ ਮੰਗ ਕੀਤੀ ਕਿ ‘ਆਪ’ ਸਰਕਾਰ ਸੂਬੇ ਦਾ ਖਜ਼ਾਨਾ ਭਰਨ ਲਈ ਆਪਣੇ ਚੋਣ ਵਾਅਦੇ ਅਨੁਸਾਰ ਧਨਾਢਾਂ ਤੋਂ ਭਾਰੀ ਟੈਕਸ ਵਸੂਲ ਕਰੇ।
ਉਨ੍ਹਾਂ ਇਸ ਖ਼ਿਲਾਫ਼ ਤਿੱਖਾ ਸੰਘਰਸ਼ ਕਰਨ ਦੀ ਚਿਤਾਵਨੀ ਦਿੱਤੀ। ਇਸ ਮੌਕੇ ਪਰਗਟ ਸਿੰਘ ਜਾਮਾਰਾਏ ਅਤੇ ਸੱਜਣ ਸਿੰਘ (ਦੋਵੇਂ ਸਕੱਤਰ), ਇੰਦਰਜੀਤ ਸਿੰਘ ਗਰੇਵਾਲ, ਮੇਜਰ ਸਿੰਘ ਅਤੇ ਹੋਰ ਪਤਵੰਤੇ ਹਾਜ਼ਰ ਸਨ।

Advertisement

Advertisement