ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਤੇਲ ਕੀਮਤਾਂ ਤੇ ਬੱਸ ਕਿਰਾਇਆ ਵਧਾਉਣ ਖ਼ਿਲਾਫ਼ ਧਰਨਾ

07:02 AM Sep 12, 2024 IST
ਕੈਬਨਿਟ ਮੰਤਰੀ ਦੇ ਪੀਏ ਬਲਕਾਰ ਸਿੰਘ ਗੱਜੂਮਾਜਰਾ ਨੂੰ ਮੰਗ ਪੱਤਰ ਦਿੰਦੇ ਹੋਏ ਆਰਐੱਮਪੀਆਈ ਕਾਰਕੁਨ।

ਪੱਤਰ ਪ੍ਰੇਰਕ
ਸਮਾਣਾ, 11 ਸਤੰਬਰ
ਖੱਬੇ ਪੱਖੀ ਧਿਰਾਂ ਦੇ ਸੱਦੇ ’ਤੇ ਆਰਐੱਮਪੀਆਈ ਵੱਲੋਂ ਕੈਬਨਿਟ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਦੇ ਦਫ਼ਤਰ ਅੱਗੇ ਧਰਨਾ ਦੇ ਕੇ ਕੈਬਨਿਟ ਮੰਤਰੀ ਰਾਹੀਂ ਪ੍ਰਧਾਨ ਮੰਤਰੀ ਨੂੰ ਮੰਗ ਪੱਤਰ ਭੇਜਿਆ ਗਿਆ। ਧਰਨੇ ਦੀ ਅਗਵਾਈ ਜ਼ਿਲ੍ਹਾ ਪ੍ਰਧਾਨ ਹਰੀ ਸਿੰਘ ਢੀਂਡਸਾ, ਸੁਰੇਸ਼ ਕੁਮਾਰ, ਸੁਖਦੇਵ ਸਿੰਘ ਨਿਆਲ ਤੇ ਬਲਵਿੰਦਰ ਸਿੰਘ ਸਮਾਣਾ ਨੇ ਕੀਤੀ| ਧਰਨਾਕਾਰੀਆਂ ਨੂੰ ਸਬੋਧਨ ਕਰਦਿਆਂ ਪਾਰਟੀ ਦੇ ਸੂਬਾ ਸਕੱਤਰ ਪਰਗਟ ਸਿੰਘ ਤੇ ਗੁਰਨਾਮ ਸਿੰਘ ਦਾਊਦ ਨੇ ‘ਆਪ’ ਸਰਕਾਰ ’ਤੇ ਵਾਅਦਾਖਿਲਾਫੀ ਦੇ ਦੋਸ਼ ਲਾਏ। ਆਗੂਆਂ ਨੇ ਕਿਹਾ ਕਿ ‘ਆਪ’ ਸਰਕਾਰ ਨੇ ਡੀਜ਼ਲ-ਪੈਟਰੋਲ ਦੀਆਂ ਕੀਮਤਾਂ ਅਤੇ ਬਿਜਲੀ ਸਬਸਿਡੀ ਖਤਮ ਕਰਨ ਸਣੇ 23 ਪੈਸੇ ਪ੍ਰਤੀ ਕਿਲੋਮੀਟਰ ਬੱਸਾਂ ਦੇ ਕਿਰਾਏ ’ਚ ਵਾਧਾ ਕਰ ਕੇ ਲੋਕਾਂ ਨਾਲ ਧੋਖਾ ਕੀਤਾ ਹੈ। ਇਸ ਤੋਂ ਇਲਾਵਾ ਪੰਜਾਬ ਵਿੱਚ ਅਮਨ-ਕਾਨੂੰਨ ਦੀ ਸਥਿਤੀ ਵਿਗੜ ਗਈ ਹੈ। ਆਗੂਆਂ ਨੇ ਦੱਸਿਆ ਕਿ ਕੈਬਨਿਟ ਮੰਤਰੀ ਦੀ ਗੈਰਹਾਜ਼ਰੀ ਵਿੱਚ ਪ੍ਰਧਾਨ ਮੰਤਰੀ ਦੇ ਨਾਂ ਉਨ੍ਹਾਂ ਦੇ ਪੀਏ ਬਲਕਾਰ ਸਿੰਘ ਗੱਜੂਮਾਜਰਾ ਨੂੰ ਦਿੱਤੇ ਮੰਗ ਪੱਤਰ ਵਿੱਚ ਮੰਗ ਕੀਤੀ ਗਈ ਕਿ ਪੰਜਾਬ ਵਿਰੋਧੀ ਪਹੁੰਚ ਤਿਆਗ ਕੇ ਪੰਜਾਬ ਨਾਲ ਸਬੰਧਤ ਮਸਲਿਆਂ ਜਿਵੇਂ ਕੇ ਪੰਜਾਬ ਦੀ ਰਾਜਧਾਨੀ ਚੰਡੀਗੜ੍ਹ ਸਮੇਤ ਪੰਜਾਬੀ ਬੋਲਦੇ ਇਲਾਕੇ ਪੰਜਾਬ ਵਿੱਚ ਸ਼ਾਮਲ ਕਰਨ, ਡੈਮਾਂ ਦਾ ਪ੍ਰਬੰਧ ਪੰਜਾਬ ਹਵਾਲੇ ਕਰਨ, ਹੁਸੈਨੀਵਾਲਾ ਅਤੇ ਅਟਾਰੀ ਬਾਰਡਰ ਖੋਲ੍ਹਣ ਤੇ ਜੇਲ੍ਹਾਂ ਵਿੱਚ ਬੰਦ ਸਿਆਸੀ ਕੈਦੀਆਂ ਨੂੰ ਰਿਹਾਅ ਕੀਤਾ ਜਾਵੇ। ਇਸ ਮੌਕੇ ਸਟੇਜ ਸਕੱਤਰ ਦੀ ਭੂਮਿਕਾ ਕਾਮਰੇਡ ਪ੍ਰਹਿਲਾਦ ਸਿੰਘ ਨੇ ਨਿਭਾਈ।

Advertisement

ਬੱਸ ਕਿਰਾਏ ਵਿੱਚ ਕੀਤੇ ਵਾਧੇ ਦੀ ਨਿਖੇਧੀ
ਸ਼ੇਰਪੁਰ (ਪੱਤਰ ਪ੍ਰੇਰਕ): ਪੰਜਾਬ ਸਰਕਾਰ ਵੱਲੋਂ ਬੱਸ ਕਿਰਾਏ ਵਿੱਚ ਕੀਤੇ ਵਾਧੇ ਦੀ ਸੀਪੀਆਈਐੱਮਐੱਲ ਨਿਊ ਡੈਮੋਕਰੇਸੀ ਨੇ ਨਿੰਦਾ ਕੀਤੀ ਹੈ। ਪਾਰਟੀ ਦੇ ਸੂਬਾਈ ਆਗੂ ਕਾਮਰੇਡ ਅਜਮੇਰ ਸਿੰਘ, ਦਰਸ਼ਨ ਸਿੰਘ ਖਟਕੜ ਤੇ ਕੁਲਵਿੰਦਰ ਸਿੰਘ ਵੜੈਚ ਨੇ ਕਿਹਾ ਕਿ ਇਹ ਵਾਧਾ 23 ਪੈਸੇ ਤੋਂ ਲੈ ਕੇ ਬੱਸਾਂ ਦੇ ਹਿਸਾਬ ਨਾਲ 290 ਪੈਸੇ ਤੱਕ ਹੋਇਆ ਹੈ, ਘੱਟੋ ਘੱਟ ਕਿਰਾਇਆ 10 ਰੁਪਏ ਤੋਂ 15 ਰੁਪਏ ਕਰ ਦਿੱਤਾ ਹੈ ਜਿਸ ਨਾਲ ਆਮ ਵਰਗ, ਵਪਾਰੀ, ਮੁਲਾਜ਼ਮ ਤਬਕੇ ਦਾ ਲੱਕ ਤੋੜ ਦੇਵੇਗਾ ਤੇ ਗਰੀਬਾਂ ਕੋਲ ਬਚਦੀ ਬੱਸ ਸਫ਼ਰ ਦੀ ਸਹੂਲਤ ਖੁੱਸ ਜਾਵੇਗੀ। ਉਨ੍ਹਾਂ ਕਿਹਾ ਕਿ ਔਰਤਾਂ ਨੂੰ ਜਿਹੜੀ ਮੁਫ਼ਤ ਸਫ਼ਰ ਦੀ ਸਹੂਲਤ ਦਿੱਤੀ ਹੋਈ ਹੈ, ਸਰਕਾਰ ਹੁਣ ਉਹ ਮੁੜ ਕੇ ਲੋਕਾਂ ਤੋਂ ਹੀ ਵਸੂਲਣਾ ਚਾਹੁੰਦੀ ਹੈ।

Advertisement
Advertisement