ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਕਾਂਗਰਸ ਵੱਲੋਂ ਨੀਟ ਪ੍ਰੀਖਿਆ ’ਚ ਬੇਨਿਯਮੀਆਂ ਖ਼ਿਲਾਫ਼ ਮੁਜ਼ਾਹਰਾ

08:28 AM Jun 22, 2024 IST
ਨੀਟ ਪ੍ਰੀਖਿਆ ਵਿੱਚ ਬੇਨਿਯਮੀਆਂ ਖ਼ਿਲਾਫ਼ ਪ੍ਰਦਰਸ਼ਨ ਕਰਦੇ ਹੋਏ ਕਾਂਗਰਸੀ ਵਰਕਰ। -ਫੋਟੋ: ਪ੍ਰਦੀਪ ਤਿਵਾੜੀ

ਖੇਤਰੀ ਪ੍ਰਤੀਨਿਧ
ਚੰਡੀਗੜ੍ਹ, 21 ਜੂਨ
ਚੰਡੀਗੜ੍ਹ ਕਾਂਗਰਸ ਨੇ ਅੱਜ ਨੀਟ-ਯੂਜੀਸੀ- 2024 ਦੀ ਪ੍ਰੀਖਿਆ ਵਿੱਚ ਬੇਨਿਯਮੀਆਂ, ਪੇਪਰ ਲੀਕ ਅਤੇ ਗ੍ਰੇਸ ਅੰਕਾਂ ਦੇ ਗੰਭੀਰ ਦੋਸ਼ਾਂ ਨੂੰ ਲੈ ਕੇ ਆਪਣਾ ਗੁੱਸਾ ਜ਼ਾਹਰ ਕਰਨ ਲਈ ਪ੍ਰਦਰਸ਼ਨ ਕੀਤਾ। ਇਥੇ ਸੈਕਟਰ-35 ਸਥਿਤ ਚੰਡੀਗੜ੍ਹ ਕਾਂਗਰਸ ਭਵਨ ਦੇ ਸਾਹਮਣੇ ਵੱਡੀ ਗਿਣਤੀ ਵਿੱਚ ਕਾਂਗਰਸੀ ਵਰਕਰਾਂ ਨੇ ਕੇਂਦਰ ਦੀ ਐੱਨਡੀਏ ਸਰਕਾਰ ’ਤੇ ਭ੍ਰਿਸ਼ਟ ਅਤੇ ਨੌਜਵਾਨ ਵਿਰੋਧੀ ਹੋਣ ਦੇ ਦੋਸ਼ ਲਗਾਉਂਦਿਆਂ ਨਾਅਰੇਬਾਜ਼ੀ ਕੀਤੀ। ਇਸ ਦੌਰਾਨ ਪਵਨ ਸ਼ਰਮਾ, ਜਤਿੰਦਰ ਭਾਟੀਆ, ਮੁਹੰਮਦ ਸਦੀਕ, ਰਾਜੀਵ ਕੁਮਾਰ ਮੌਦਗਿਲ ਤੇ ਹੋਰਾਂ ਨੇ ਕਿਹਾ ਕਿ ਕੇਂਦਰ ਦੀ ਤਾਨਾਸ਼ਾਹੀ ਅਤੇ ਫਿਰਕੂ ਐੱਨਡੀਏ ਸਰਕਾਰ ਦੇ ਨਕਸ਼ੇ ਕਦਮਾਂ ’ਤੇ ਚੱਲਦਿਆਂ ਭਾਜਪਾ ਸ਼ਾਸਤ ਰਾਜਾਂ ਨੇ ਵੀ ਹੁਣ ਤੱਕ ਦੀਆਂ ਸਾਫ਼-ਸੁਥਰੀਆਂ ਪ੍ਰਤੀਯੋਗੀ ਪ੍ਰੀਖਿਆਵਾਂ ਦੀ ਮਰਿਆਦਾ ਅਤੇ ਨੌਜਵਾਨਾਂ ਦੇ ਵਿਸ਼ਵਾਸ ਨੂੰ ਢਾਹ ਲਾਈ ਹੈ। ਕਾਂਗਰਸੀ ਆਗੂਆਂ ਨੇ ਸੁਪਰੀਮ ਕੋਰਟ ਵੱਲੋਂ ਇਸ ਮਾਮਲੇ ਦਾ ਨੋਟਿਸ ਲੈਣ ’ਤੇ ਤਸੱਲੀ ਪ੍ਰਗਟਾਉਂਦਿਆਂ ਉਮੀਦ ਜ਼ਾਹਿਰ ਕੀਤੀ ਸੁਪਰੀਮ ਕੋਰਟ ਲੱਖਾਂ ਨੌਜਵਾਨਾਂ ਦੇ ਸੁਫ਼ਨੇ ਤੋੜਨ ਵਾਲੇ ਅਜਿਹੇ ਭ੍ਰਿਸ਼ਟ ਅਨਸਰਾਂ ਵਿਰੁੱਧ ਸਖ਼ਤ ਕਾਰਵਾਈ ਕਰੇਗੀ।

Advertisement

Advertisement
Advertisement