ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਯੂਥ ਕਾਂਗਰਸ ਵੱਲੋਂ ਮੋਦੀ ਖ਼ਿਲਾਫ਼ ਮੁਜ਼ਾਹਰਾ

10:16 AM May 31, 2024 IST

ਪੱਤਰ ਪ੍ਰੇਰਕ
ਨਵੀਂ ਦਿੱਲੀ, 30 ਮਈ
ਇੰਡੀਅਨ ਯੂਥ ਕਾਂਗਰਸ ਨੇ ਅੱਜ ਪ੍ਰਧਾਨ ਮੰਤਰੀ ਮੋਦੀ ਵੱਲੋਂ ਰਾਸ਼ਟਰ ਪਿਤਾ ਮਹਾਤਮਾ ਗਾਂਧੀ ਬਾਰੇ ਕੀਤੀ ਗਈ ਟਿੱਪਣੀ ਖ਼ਿਲਾਫ਼ ਰੋਸ ਪ੍ਰਦਰਸ਼ਨ ਕੀਤਾ। ਯੂਥ ਕਾਂਗਰਸ ਦੇ ਕੌਮੀ ਪ੍ਰਧਾਨ ਸ੍ਰੀਨਿਵਾਸ ਬੀਵੀ ਨੇ ਕਿਹਾ ਕਿ ਪ੍ਰਧਾਨ ਮੰਤਰੀ ਮੋਦੀ ਵੱਲੋਂ ਰਾਸ਼ਟਰ ਪਿਤਾ ਮਹਾਤਮਾ ਗਾਂਧੀ ਬਾਰੇ ਕੀਤੀ ਗਈ ਟਿੱਪਣੀ ਬੇਹੱਦ ਸ਼ਰਮਨਾਕ ਹੈ। ਉਨ੍ਹਾਂ ਕਿਹਾ, ‘‘ਪੂਰੀ ਦੁਨੀਆ ਭਾਰਤ ਨੂੰ ‘ਗਾਂਧੀ ਦੇ ਭਾਰਤ’ ਵਜੋਂ ਜਾਣਦੀ ਹੈ ਅਤੇ ਮੋਦੀ ਜੀ ਦਾ ਇਸ ਤਰ੍ਹਾਂ ਦਾ ਬਿਆਨ ਉਨ੍ਹਾਂ ਲਈ ਬਹੁਤ ਮੰਦਭਾਗਾ ਹੈ। ਜੇ 1982 ਵਿਚ ਰਿਲੀਜ਼ ਹੋਈ ਫਿਲਮ ਤੋਂ ਪਹਿਲਾਂ ਦੁਨੀਆ ਵਿਚ ਕੋਈ ਗਾਂਧੀ ਜੀ ਨੂੰ ਨਹੀਂ ਜਾਣਦਾ ਸੀ ਤਾਂ ਕੀ ਮੋਦੀ ਜੀ ਇਹ ਦੱਸਣ ਦੀ ਖੇਚਲ ਕਰਨਗੇ ਕਿ 1931 ਵਿਚ ਲੰਡਨ ਵਿਚ ਮਹਾਤਮਾ ਗਾਂਧੀ ਦਾ ਸਵਾਗਤ ਕਿਸ ਨੇ ਕੀਤਾ ਸੀ?’’ ਉਨ੍ਹਾਂ ਵਿਅੰਗ ਕੀਤਾ, ‘ਪ੍ਰਧਾਨ ਮੰਤਰੀ ਮੋਦੀ ਲਈ ‘ਬਾਪੂ’ ਹਮੇਸ਼ਾ ਆਸਾਰਾਮ ਸਨ, ਉਨ੍ਹਾਂ ਨੂੰ ਗਾਂਧੀ ਜੀ ਬਾਰੇ ਫਿਲਮ ਦੇਖ ਕੇ ਪਤਾ ਲੱਗਾ’
ਰਾਇਸਿਨਾ ਮਾਰਗ ਸਥਿਤ ਯੂਥ ਕਾਂਗਰਸ ਦੇ ਕੌਮੀ ਦਫ਼ਤਰ ਵਿੱਚ ਸੰਬੋਧਨ ਕਰਦਿਆਂ ਯੂਥ ਕਾਂਗਰਸ ਦੇ ਕੌਮੀ ਪ੍ਰਧਾਨ ਨੇ ਮੰਗ ਕੀਤੀ ਕਿ ਪ੍ਰਧਾਨ ਮੰਤਰੀ ਮੋਦੀ ਨੂੰ ਆਪਣੇ ਸ਼ਬਦ ਵਾਪਸ ਲੈਣੇ ਚਾਹੀਦੇ ਹਨ ਅਤੇ ਦੇਸ਼ ਦੇ ਲੋਕਾਂ ਤੋਂ ਮੁਆਫੀ ਮੰਗਣੀ ਚਾਹੀਦੀ ਹੈ ਕਿਉਂਕਿ ਭਾਰਤ ਗਾਂਧੀ ਜੀ ਦਾ ਅਪਮਾਨ ਬਰਦਾਸ਼ਤ ਨਹੀਂ ਕਰੇਗਾ। ਇਸ ਮੌਕੇ ਕੁਝ ਯੂਥ ਕਾਂਗਰਸ ਦੇ ਕਾਰਕੁਨ ਧਰਨੇ ਵਿੱਚ ਸ਼ਾਮਲ ਹੋਏ। ਸ਼ਾਮ ਨੂੰ ਕੀਤੇ ਗਏ ਇਸ ਸ਼ਾਂਤਮਈ ਪ੍ਰਦਰਸ਼ਨ ਦੌਰਾਨ ਔਰਤਾਂ ਨੇ ਵੀ ਸ਼ਿਰਕਤ ਕੀਤੀ। ਧਰਨਾਕਾਰੀਆਂ ਦੇ ਹੱਥਾਂ ਵਿੱਚ ਤਖਤੀਆਂ ਫੜੀਆਂ ਹੋਈਆਂ ਸਨ ਜਿਨ੍ਹਾਂ ਉਪਰ ਮਹਾਤਮਾ ਗਾਂਧੀ ਦੀ ਸਾਦਗੀ ਭਰੀ ਤਸਵੀਰ ਛਾਪੀ ਸੀ ਤੇ ਗਾਂਧੀ ਦੇ ਭਾਰਤ ਦੇ ਨਾਅਰੇ ਲਿਖੇ ਹੋਏ ਸਨ।

Advertisement

Advertisement
Advertisement