ਕਰਮਚਾਰੀਆਂ ਦੇ ਮਸਲੇ ਹੱਲ ਨਾ ਕਰਨ ਖ਼ਿਲਾਫ਼ ਰੋਸ
ਪੱਤਰ ਪ੍ਰੇਰਕ
ਪਠਾਨਕੋਟ, 2 ਫਰਵਰੀ
ਪੀਡਬਲਯੂਡੀ ਫੀਲਡ ਐਂਡ ਵਰਕਸ਼ਾਪ ਵਰਕਰਜ਼ ਯੂਨੀਅਨ ਜਲ ਸਪਲਾਈ ਅਤੇ ਸੈਨੀਟੇਸ਼ਨ ਦੀ ਮੀਟਿੰਗ ਚੇਅਰਮੈਨ ਸਤੀਸ਼ ਸ਼ਰਮਾ ਦੀ ਪ੍ਰਧਾਨਗੀ ਹੇਠ ਹੋਈ ਜਿਸ ਵਿੱਚ ਕਰਮਚਾਰੀਆਂ ਦੇ ਮਸਲਿਆਂ ਨੂੰ ਹੱਲ ਨਾ ਕਰਨ ’ਤੇ ਪੰਜਾਬ ਸਰਕਾਰ ਖ਼ਿਲਾਫ਼ ਰੋਸ ਪ੍ਰਗਟ ਕੀਤਾ ਗਿਆ।
ਚੇਅਰਮੈਨ ਸਤੀਸ਼ ਸ਼ਰਮਾ, ਪ੍ਰਧਾਨ ਰਾਜਿੰਦਰ ਕੁਮਾਰ, ਜਨਰਲ ਸਕੱਤਰ ਸੁਰੇਸ਼ ਕੁਮਾਰ ਅਤੇ ਮੋਹਨ ਸਿੰਘ ਨੇ ਕਿਹਾ ਕਿ ਮੁੱਖ ਮੰਤਰੀ ਵੱਲੋਂ ਕਰਮਚਾਰੀ-ਪੈਨਸ਼ਨਰਜ਼ ਸਾਂਝੇ ਮੋਰਚੇ ਪੰਜਾਬ ਨੂੰ ਕਈ ਵਾਰ ਸਮਾਂ ਦੇ ਕੇ ਮੀਟਿੰਗ ਮੁਲਤਵੀ ਕੀਤੀ ਗਈ ਹੈ। ਪੰਜਾਬ ਸਰਕਾਰ ਵੱਲੋਂ ਮੁਲਾਜ਼ਮਾਂ ਦੇ ਮਸਲਿਆਂ ਨੂੰ ਹੱਲ ਕਰਨ ਦੀ ਬਜਾਏ ਲਟਕਾਇਆ ਜਾ ਰਿਹਾ ਹੈ ਜਿਸ ਕਾਰਨ ਮੁਲਾਜ਼ਮਾਂ ਤੇ ਪੈਨਸ਼ਨਰਾਂ ਵਿੱਚ ਕਾਫ਼ੀ ਰੋਸ ਹੈ। ਉਨ੍ਹਾਂ ਮੰਗ ਕੀਤੀ ਕਿ ਪੁਰਾਣੀ ਪੈਨਸ਼ਨ ਸਕੀਮ ਲਾਗੂ ਕੀਤੀ ਜਾਵੇ ਅਤੇ ਤਨਖਾਹ ਕਮਿਸ਼ਨ ਦੇ ਬਕਾਏ ਤੁਰੰਤ ਜਾਰੀ ਕੀਤੇ ਜਾਣ, ਪੈਨਸ਼ਨਰਾਂ ਦੇ ਬਕਾਏ ਜਨਵਰੀ 2016 ਤੋਂ ਦਿੱਤੇ ਜਾਣ, ਡੀਏ ਦੀਆਂ ਕਿਸ਼ਤਾਂ ਦੇ ਬਕਾਏ ਜਾਰੀ ਕੀਤੇ ਜਾਣ, ਪੈਨਸ਼ਨਰਾਂ ਦੇ ਡੀਏ ਨੂੰ 11 ਫੀਸਦ ਵਧਾ ਕੇ 53 ਫੀਸਦੀ ਕੀਤਾ ਜਾਵੇ।