ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਅੰਮ੍ਰਿਤਪਾਲ ਸਿੰਘ ਨੂੰ ਸਹੁੰ ਚੁੱਕ ਸਮਾਗਮ ਵਿੱਚ ਸ਼ਾਮਲ ਨਾ ਕਰਨ ਦਾ ਵਿਰੋਧ

07:24 AM Jun 28, 2024 IST

ਟ੍ਰਿਬਿਉੂਨ ਨਿਉੂਜ਼ ਸਰਵਿਸ
ਅੰਮ੍ਰਿਤਸਰ, 27 ਜੂਨ
ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਖ਼ਾਲਸਾ ਦੀ ਰਿਹਾਈ ਸਬੰਧੀ ਵੱਖ-ਵੱਖ ਸਿੱਖ ਆਗੂਆਂ ਵੱਲੋਂ ਇਕ ਮੀਟਿੰਗ ਕਰ ਕੇ ਉਸ ਖ਼ਿਲਾਫ਼ ਦਰਜ ਐੱਨਐੱਸਏ ਵਿੱਚ ਵਾਧਾ ਕਰਨ ਲਈ ਪੰਜਾਬ ਸਰਕਾਰ ਦੀ ਨਿਖੇਧੀ ਕੀਤੀ ਗਈ। ਇਸ ਮੌਕੇ ਸਮੂਹ ਆਗੂਆਂ ਨੇ ਅੰਮ੍ਰਿਤਪਾਲ ਸਿੰਘ ਦੀ ਰਿਹਾਈ ਨਾ ਹੋਣ ਕਾਰਨ ਅਤੇ ਲੋਕ ਸਭਾ ਮੈਂਬਰ ਵਜੋਂ ਸਹੁੰ ਚੁੱਕ ਸਮਾਗਮ ਵਿੱਚ ਸ਼ਾਮਲ ਨਾ ਕੀਤੇ ਜਾਣ ’ਤੇ ਕੇਂਦਰ ਸਰਕਾਰ ਅਤੇ ਪੰਜਾਬ ਸਰਕਾਰ ਦੀ ਸਖ਼ਤ ਸ਼ਬਦਾਂ ਵਿੱਚ ਨਿਖੇਧੀ ਕੀਤੀ। ਸਿੱਖ ਆਗੂਆਂ ਨੇ ਕਿਹਾ ਕਿ ਅੰਮ੍ਰਿਤਪਾਲ ਸਿੰਘ ਦੀ ਰਿਹਾਈ ਨਾ ਕਰਨ ਖ਼ਿਲਾਫ਼ ਸਮੁੱਚੇ ਸਿੱਖ ਪੰਥ ਅੰਦਰ ਭਾਰੀ ਰੋਸ ਹੈ। ਉਨ੍ਹਾਂ ਕਿਹਾ ਕਿ ਸਮੁੱਚਾ ਪੰਥ ਅੰਮ੍ਰਿਤਪਾਲ ਸਿੰਘ ਦੀ ਰਿਹਾਈ ਨੂੰ ਲੈ ਕੇ ਇਕਜੁੱਟ ਹੈ। ਉਨ੍ਹਾਂ ਮੰਗ ਕੀਤੀ ਕੇਂਦਰ ਸਰਕਾਰ ਸੰਵਿਧਾਨਿਕ ਤੌਰ ’ਤੇ ਬਿਨਾਂ ਦੇਰੀ ਉਸ ਨੂੰ ਬਤੌਰ ਲੋਕ ਸਭਾ ਮੈਂਬਰ ਵੱਜੋਂ ਸਹੁੰ ਚੁਕਾਵੇ ਤੇ ਜੇਲ੍ਹ ਵਿੱਚੋਂ ਤੁਰੰਤ ਰਿਹਾਅ ਕਰੇ। ਇਸ ਮੌਕੇ ਸਿੱਖ ਆਗੂਆਂ ਨੇ ਅੰਮ੍ਰਿਤਪਾਲ ਸਿੰਘ ਵੱਲੋਂ ਪਿਛਲੇ ਸਮੇਂ ਦੌਰਾਨ ਚਲਾਈ ਗਈ ‘ਖ਼ਾਲਸਾ ਵਹੀਰ’ ਦੇ ਤਹਿਤ ਨਸ਼ਿਆਂ ਖ਼ਿਲਾਫ਼ ਨੌਜਵਾਨਾਂ ਵਿੱਚ ਚੇਤਨਾ ਭਰਨ ਲਈ ਸੈਮੀਨਾਰ ਕਰਵਾਉਣ ਦਾ ਪ੍ਰੋਗਰਾਮ ਉਲੀਕਣ ਦਾ ਫ਼ੈਸਲਾ ਕੀਤਾ। ਉਨ੍ਹਾਂ ਇਸ ਲਹਿਰ ਨੂੰ ਸੈਮੀਨਾਰਾਂ ਰਾਹੀਂ ਘਰ-ਘਰ ਤੇ ਸਕੂਲਾਂ-ਕਾਲਜਾਂ ਤੱਕ ਪਹੁੰਚਾਉਣ ਦਾ ਫ਼ੈਸਲਾ ਕੀਤਾ। ਇਸ ਮੀਟਿੰਗ ਵਿੱਚ ਅੰਮ੍ਰਿਤਪਾਲ ਸਿੰਘ ਦੀ ਚੋਣ ਪ੍ਰਚਾਰ ਮੁਹਿੰਮ ਸਮੇਂ ਦਫ਼ਤਰ ਸਕੱਤਰ ਰਹੇ ਸੁਰਿੰਦਰਪਾਲ ਸਿੰਘ ਤਾਲਿਬਪੁਰਾ, ਹਰਜੀਤ ਸਿੰਘ ਪੁਰੇਵਾਲ, ਕੁਲਬੀਰ ਸਿੰਘ ਗੰਡੀਵਿੰਡ, ਫੈਡਰੇਸ਼ਨ ਆਗੂ ਮਧੂਪਾਲ ਸਿੰਘ ਗੋਗਾ, ਮਨਜੀਤ ਸਿੰਘ, ਭਾਈ ਸ਼ਮਸ਼ੇਰ ਸਿੰਘ ਪੱਧਰੀ ਨੇ ਹਿੱਸਾ ਲਿਆ।

Advertisement

Advertisement
Advertisement