ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਲਾਲ ਡੋਰੇ ਤੋਂ ਬਾਹਰ ਘਰਾਂ ਦੇ ਪਾਣੀ ਦੇ ਕੁਨੈਕਸ਼ਨ ਕੱਟਣ ਬਾਰੇ ਹੁਕਮਾਂ ਦਾ ਵਿਰੋਧ

07:03 AM Jun 23, 2024 IST

ਮੁਕੇਸ਼ ਕੁਮਾਰ
ਚੰਡੀਗੜ੍ਹ, 22 ਜੂਨ
ਚੰਡੀਗੜ੍ਹ ਨਗਰ ਨਿਗਮ ਨੇ ਸ਼ਹਿਰ ਦੇ ਸਾਰੇ 22 ਪਿੰਡਾਂ ਵਿੱਚ ਲਾਲ ਡੋਰੇ ਤੋਂ ਬਾਹਰ ਬਣੇ ਘਰਾਂ ਦੇ ਪਾਣੀ ਦੇ ਨਾਜਾਇਜ਼ ਕੁਨੈਕਸ਼ਨ ਕੱਟਣ ਦੇ ਹੁਕਮ ਜਾਰੀ ਕੀਤੇ ਹਨ। ਪਿੰਡ ਦੜੂਆ ਦੇ ਸਾਬਕਾ ਸਰਪੰਚ ਗੁਰਪ੍ਰੀਤ ਸਿੰਘ ਹੈਪੀ ਨੇ ਨਿਗਮ ਦੇ ਇਨ੍ਹਾਂ ਹੁਕਮਾਂ ਦਾ ਸਖ਼ਤ ਵਿਰੋਧ ਕਰਦਿਆਂ ਕਿਹਾ ਕਿ ਪਾਣੀ ਲੈਣਾ ਸਾਰਿਆਂ ਦਾ ਅਧਿਕਾਰ ਹੈ। ਜਦੋਂ ਘਰ ਬਣ ਗਏ ਹਨ ਤਾਂ ਬਿਜਲੀ ਅਤੇ ਪਾਣੀ ਦੀਆਂ ਮੁਢਲੀਆਂ ਜ਼ਰੂਰਤਾਂ ਉਪਲੱਬਧ ਕਰਵਾਉਣਾ ਸਰਕਾਰ ਦਾ ਕੰਮ ਹੈ। ਉਨ੍ਹਾਂ ਦੱਸਿਆ ਕਿ ਪਿੰਡ ਵਿੱਚ ਪੰਚਾਇਤ ਦੇ ਸਮੇਂ ਦੌਰਾਨ ਇੱਥੇ ਪੰਚਾਇਤ ਘਰ ’ਚ ਵਿਸ਼ੇਸ ਕੈਂਪ ਲਗਾਇਆ ਗਿਆ ਸੀ ਤੇ ਲਾਲ ਡੋਰੇ ਤੋਂ ਬਾਹਰ ਪਿੰਡ ਦਿੜ੍ਹਵਾ ’ਚ ਵਾਟਰ ਸਪਲਾਈ ਵਿਭਾਗ ਵੱਲੋਂ 1200 ਕੁਨੈਕਸ਼ਨ ਦਿੱਤੇ ਗਏ ਸਨ। ਕੁਨੈਸ਼ਨ ਲੈਣ ਵਾਲੇ ਪਿੰਡ ਵਾਸੀਆਂ ਨੇ ਵਾਟਰ ਸਪਲਾਈ ਵਾਲਿਆਂ ਕੋਲ 10-10 ਹਜ਼ਾਰ ਰੁਪਏ ਜਮ੍ਹਾ ਕਰਵਾਏ ਸਨ। ਉਨ੍ਹਾਂ ਕਿਹਾ ਕਿ ਨਿਗਮ ਨੂੰ ਚਾਹੀਦਾ ਹੈ ਕਿ ਅਜੇ ਵੀ ਜਿਨ੍ਹਾਂ ਕੋਲ ਪਾਣੀ ਦੇ ਕੁਨੈਕਸ਼ਨ ਨਹੀਂ ਹਨ, ਉਨ੍ਹਾਂ ਲੋਕਾਂ ਨੂੰ ਪੰਚਾਇਤ ਦੀ ਤਰਜ਼ ’ਤੇ ਪਾਣੀ ਦੇ ਕੁਨੈਕਸ਼ਨ ਦਿੱਤੇ ਜਾਣ। ਇਸੇ ਤਰ੍ਹਾਂ ‘ਆਪ’ ਆਗੂ ਪ੍ਰੇਮ ਗਰਗ ਨੇ ਚੰਡੀਗੜ੍ਹ ਦੇ 22 ਪਿੰਡਾਂ ਵਿੱਚ ਲਾਲ ਡੋਰੇ ਤੋਂ ਬਾਹਰ ਬਣੇ ਘਰਾਂ ਦੇ ਪਾਣੀ ਦੇ ਕੁਨੈਕਸ਼ਨ ਕੱਟਣ ਦੀ ਨਗਰ ਨਿਗਮ ਦੀ ਕਾਰਵਾਈ ਦੀ ਨਿਖੇਧੀ ਕੀਤੀ ਹੈ। ਉਨ੍ਹਾਂ ਕਿਹਾ ਕਿ ਕਿਸੇ ਨੂੰ ਵੀ ਕਿਸੇ ਵੀ ਬਹਾਨੇ ਬੁਨਿਆਦੀ ਲੋੜਾਂ ਤੋਂ ਵਾਂਝਾ ਨਹੀਂ ਰੱਖਿਆ ਜਾ ਸਕਦਾ।

Advertisement

Advertisement
Advertisement