For the best experience, open
https://m.punjabitribuneonline.com
on your mobile browser.
Advertisement

ਪਾਕਿ ਵੱਲੋਂ ਨਾਗਰਿਕ ਖੇਤਰਾਂ ਤੇ ਧਾਰਮਿਕ ਸਥਾਨਾਂ ਨੂੰ ਨਿਸ਼ਾਨਾ ਬਣਾਉਣ ਖਿਲਾਫ਼ ਪ੍ਰਦਰਸ਼ਨ

02:54 PM May 10, 2025 IST
ਪਾਕਿ ਵੱਲੋਂ ਨਾਗਰਿਕ ਖੇਤਰਾਂ ਤੇ ਧਾਰਮਿਕ ਸਥਾਨਾਂ ਨੂੰ ਨਿਸ਼ਾਨਾ ਬਣਾਉਣ ਖਿਲਾਫ਼ ਪ੍ਰਦਰਸ਼ਨ
Advertisement

ਟ੍ਰਿਬਿਊਨ ਨਿਊਜ਼ ਸਰਵਿਸ
ਅੰਮ੍ਰਿਤਸਰ, 10 ਮਈ  

Advertisement

ਅੰਮ੍ਰਿਤਸਰ ਦੇ ਮੈਂਬਰ ਪਾਰਲੀਮੈਂਟ ਗੁਰਜੀਤ ਸਿੰਘ ਔਜਲਾ ਨੇ ਅੱਜ ਪਾਕਿਸਤਾਨ ਸਰਕਾਰ ਵੱਲੋਂ ਨਾਗਰਿਕ ਖੇਤਰਾਂ ਅਤੇ ਧਾਰਮਿਕ ਸਥਾਨਾਂ ਨੂੰ ਨਿਸ਼ਾਨਾ ਬਣਾਉਣ ਵਿਰੁੱਧ ਰੋਸ ਪ੍ਰਦਰਸ਼ਨ ਕੀਤਾ। ਉਨ੍ਹਾਂ ਦੇ ਨਾਲ ਨਿਹੰਗ ਸਿੱਖਾਂ ਨੇ ਵੀ ਸ਼ਮੂਲੀਅਤ ਕੀਤੀ ਅਤੇ ਪਾਕਿਸਤਾਨ ਨੂੰ ਸਿੱਖ ਭਾਈਚਾਰੇ ਨੂੰ ਵੰਡਣ ਵਿਰੁੱਧ ਚੇਤਾਵਨੀ ਦਿੱਤੀ।

Advertisement
Advertisement

ਇਸ ਮੌਕੇ ਪ੍ਰਦਰਸ਼ਨਕਾਰੀਆ ਨੇ ਪਾਕਿਸਤਾਨੀ  ਫੌਜ ਦੇ ਮੁਖੀ ਅਸੀਮ ਮੁਨੀਰ ਅਤੇ ਪ੍ਰਧਾਨ ਮੰਤਰੀ ਸ਼ਾਹਬਾਜ਼ ਸ਼ਰੀਫ ਦੀ ਅਗਵਾਈ ਵਾਲੀ ਉਨ੍ਹਾਂ ਦੀ ਸਰਕਾਰ ਦਾ ਪੁਤਲਾ ਸਾੜਿਆ ਅਤੇ ਨਾਅਰੇਬਾਜ਼ੀ ਵੀ ਕੀਤੀ।

ਸ੍ਰੀ ਔਜਲਾ ਨੇ ਕਿਹਾ ਕਿ ਪਾਕਿਸਤਾਨੀ ਫੌਜ ਜੰਮੂ-ਕਸ਼ਮੀਰ ਤੋਂ ਰਾਜਸਥਾਨ ਅਤੇ ਗੁਜਰਾਤ ਤੱਕ ਨਾਗਰਿਕ ਖੇਤਰਾਂ ਅਤੇ ਧਾਰਮਿਕ ਸਥਾਨਾਂ ਨੂੰ ਨਿਸ਼ਾਨਾ ਬਣਾ ਰਹੀ ਹੈ ਅਤੇ ਸਿੱਖ ਭਾਈਚਾਰੇ ਨੂੰ ਵੰਡਣ ਲਈ ਝੂਠਾ ਪ੍ਰਚਾਰ ਵੀ ਕਰ ਰਹੀ ਹੈ। ਉਹ ਇਹ ਝੂਠਾ ਪ੍ਰਚਾਰ ਕਰ ਰਹੇ ਹਨ ਕਿ ਪਾਕਿਸਤਾਨ ਫੌਜ ਸਿੱਖਾਂ 'ਤੇ ਹਮਲਾ ਨਹੀਂ ਕਰ ਰਹੀ ਹੈ ਜਦੋਂ ਕਿ ਪੁਣਛ ਵਿਚ ਗੁਰਦੁਆਰੇ ਤੇ ਹਮਲਾ ਕੀਤਾ ਹੈ, ਜਿਥੇ ਕਈ ਸਿੱਖ ਮਾਰੇ ਗਏ ਹਨ ਅਤੇ ਜ਼ਖਮੀ ਵੀ ਹੋਏ ਹਨ।

ਉਨ੍ਹਾਂ ਕਿਹਾ ਕਿ ਪੰਜਾਬ ਅਤੇ ਪੰਜਾਬੀ ਭਾਰਤ ਦੇ ਨਾਲ ਖੜ੍ਹੇ ਹਨ ਅਤੇ ਉਹ ਉਨ੍ਹਾਂ ਦੇ ਨਾਪਾਕ ਮਨਸੂਬਿਆਂ ਨੂੰ ਕਦੇ ਵੀ ਸਫਲ ਨਹੀਂ ਹੋਣ ਦੇਣਗੇ। ਉਨ੍ਹਾਂ ਕਿਹਾ ਕਿ  ਇਤਿਹਾਸ ਗਵਾਹ ਹੈ ਕਿ ਪੰਜਾਬ ਨੇ ਕਦੇ ਵੀ ਪਾਕਿਸਤਾਨੀ ਫੌਜਾਂ ਨੂੰ ਭਾਰਤ ਵਿੱਚ ਦਾਖਲ ਨਹੀਂ ਹੋਣ ਦਿੱਤਾ ਅਤੇ ਇਸ ਵਾਰ ਵੀ ਨਹੀਂ ਹੋਣ ਦੇਣਗੇ। ਉਨ੍ਹਾਂ ਕਿਹਾ ਕਿ ਸਰਹੱਦੀ ਪਿੰਡਾਂ ਦੇ ਲੋਕਾ ਦਾ ਮਨੋਬਲ ਉਚਾ ਹੈ ਅਤੇ ਉਹ ਇਸ ਔਖੀ ਘੜੀ ਵਿਚ ਸੀਮਾ ਸੁਰੱਖਿਆ ਬਲ ਅਤੇ ਫੌਜ ਨਾਲ ਖੜ੍ਹੇ ਹਨ।

Advertisement
Author Image

Advertisement