For the best experience, open
https://m.punjabitribuneonline.com
on your mobile browser.
Advertisement

ਖੇਤ ਮਜ਼ਦੂਰ ਯੂਨੀਅਨ ਵੱਲੋਂ ਪੁਲੀਸ ਤੇ ਪ੍ਰਸ਼ਾਸਨ ਖ਼ਿਲਾਫ਼ ਮੁਜ਼ਾਹਰਾ

10:54 AM Jun 09, 2024 IST
ਖੇਤ ਮਜ਼ਦੂਰ ਯੂਨੀਅਨ ਵੱਲੋਂ ਪੁਲੀਸ ਤੇ ਪ੍ਰਸ਼ਾਸਨ ਖ਼ਿਲਾਫ਼ ਮੁਜ਼ਾਹਰਾ
ਪੁਲੀਸ ਪ੍ਰਸ਼ਾਸਨ ਖ਼ਿਲਾਫ਼ ਨਾਅਰੇਬਾਜ਼ੀ ਕਰਦੇ ਹੋਏ ਖੇਤ ਮਜ਼ਦੂਰ ਯੂਨੀਅਨ ਦੇ ਕਾਰਕੁਨ।
Advertisement

ਰਮੇਸ਼ ਭਾਰਦਵਾਜ
ਲਹਿਰਾਗਾਗਾ, 8 ਜੂਨ
ਪੰਜਾਬ ਖੇਤ ਮਜ਼ਦੂਰ ਯੂਨੀਅਨ ਨੇ ਪਿੰਡ ਗੋਬਿੰਦਪੁਰਾ ਪਾਪੜਾ ਵਿੱਚ ਰਾਖਵੇਂ ਕੋਟੇ ਦੀ ਪੰਚਾਇਤੀ ਜ਼ਮੀਨ ’ਤੇ ਲੱਗੀ ਮੋਟਰ ਨੂੰ ਸਾੜਨ ਖ਼ਿਲਾਫ਼ ਪੰਜਾਬ ਸਰਕਾਰ ਅਤੇ ਪੁਲੀਸ ਪ੍ਰਸ਼ਾਸਨ ਖਿ਼ਲਾਫ਼ ਮੁਜ਼ਾਹਰਾ ਕਰਕੇ ਨਾਅਰੇਬਾਜ਼ੀ ਕੀਤੀ। ਜਥੇਬੰਦੀ ਦੇ ਸੂਬਾ ਕਮੇਟੀ ਮੈਂਬਰ ਹਰਸ਼ਭਗਵਾਨ ਸਿੰਘ ਅਤੇ ਜ਼ਿਲ੍ਹਾ ਆਗੂ ਗੋਪੀ ਕਲਰਭੈਣੀ ਨੇ ਕਿਹਾ ਕਿ ਗੋਬਿੰਦਪੁਰਾ ਪਾਪੜਾ ਵਿੱਚ ਰਾਖਵੇਂ ਕੋਟੇ ਦੀ ਜ਼ਮੀਨ ਦੀ ਕਥਿਤ ਡੰਮੀ ਬੋਲੀ ਦਾ ਰੇੜਕਾ ਕਰਾਉਣ ਵਾਲੇ ਇਕ ਸਿਆਸੀ ਆਗੂ ਖ਼ਿਲਾਫ਼ ਕਾਨੂੰਨੀ ਕਾਰਵਾਈ ਕਰਾਉਣ ਲਈ ਪਿੰਡ ਦੇ ਦਲਿਤ ਭਾਈਚਾਰੇ ਵੱਲੋਂ ਬੀਤੀ ਦੋ ਜੂਨ ਨੂੰ ਥਾਣੇ ਵਿੱਚ ਦਰਖਾਸਤ ਦਿੱਤੀ ਗਈ ਸੀ ਪਰ ਅੱਜ ਤੱਕ ਉਕਤ ਵਿਅਕਤੀ ਖਿਲਾਫ ਕੋਈ ਕਾਰਵਾਈ ਅਮਲ ਵਿੱਚ ਨਹੀਂ ਲਿਆਦੀ ਗਈ।
ਉਨ੍ਹਾਂ ਦੱਸਿਆ ਕਿ ਹੁਣ ਕਿਸੇ ਵਿਅਕਤੀ ਨੇ ਰਾਖਵੇਂ ਕੋਟੇ ਦੀ ਜ਼ਮੀਨ ਵਿੱਚ ਲੱਗੀ ਮੋਟਰ ਦੀਆਂ ਤਾਰਾ ਸਟਾਰਟਰ ਵਿੱਚੋਂ ਖੋਲ੍ਹ ਕੇ ਕਰੰਟ ਵਾਲੀਆਂ ਤਾਰਾਂ ਨਾਲ ਆਪਸ ਵਿੱਚ ਜੋੜ ਕੇ ਮੋਟਰ ਨੂੰ ਸਾੜ ਦਿੱਤਾ। ਇਸ ਮਾਮਲੇ ਨੂੰ ਲੈ ਕੇ ਪੰਜਾਬ ਖੇਤ ਮਜ਼ਦੂਰ ਯੂਨੀਅਨ ਦਾ ਵਫ਼ਦ ਬੀਡੀਪੀਓ ਲਹਿਰਾਗਾਗਾ ਦੇ ਦਫਤਰ ਅਤੇ ਡਿਪਟੀ ਕਮਿਸ਼ਨਰ ਸੰਗਰੂਰ, ਐੱਸਐੱਸਪੀ ਸੰਗਰੂਰ ਨੂੰ ਮਿਲੇ ਅਤੇ ਉਨ੍ਹਾਂ ਨੂੰ ਲਿਖਤੀ ਦਰਖਾਸਤ ਦਿੱਤੀ।
ਬੋਲੀ ਕਰਾਉਣ ਦੇ ਰੇੜਕੇ ਬਾਰੇ ਜ਼ਿਲ੍ਹੇ ਦੇ ਸੀਨੀਅਰ ਪੁਲੀਸ ਕਪਤਾਨ ਵੱਲੋਂ ਡੀਐੱਸਪੀ ਮੂਨਕ ਨੂੰ ਤੁਰੰਤ ਮਾਮਲੇ ਦੀ ਪੜਤਾਲ ਕਰਵਾ ਕੇ ਮੁਲਜ਼ਮ ਖਿਲਾਫ ਬਣਦੀ ਕਾਰਵਾਈ ਨੂੰ ਅਮਲ ਵਿੱਚ ਲਿਆਉਣ ਦਾ ਭਰੋਸਾ ਦਿੱਤਾ ਗਿਆ। ਇਸ ਮੌਕੇ ਗੁਰਪਿਆਰ ਸਿੰਘ, ਕਾਕਾ ਸਿੰਘ, ਅਮਰੀਕ ਸਿੰਘ ਗੁਰਜੰਟ ਸਿੰਘ, ਸੁਰਜੀਤ ਸਿੰਘ, ਕਾਲਾ ਸਿੰਘ ਦਰਸ਼ਨ ਸਿੰਘ ਆਦਿ ਹਾਜ਼ਰ ਸਨ।

Advertisement

Advertisement
Author Image

sukhwinder singh

View all posts

Advertisement
Advertisement
×