For the best experience, open
https://m.punjabitribuneonline.com
on your mobile browser.
Advertisement

ਪ੍ਰਦੂਸ਼ਣ ਖ਼ਿਲਾਫ਼ ਧਰਨਾ: ਧਰਨਾਕਾਰੀਆਂ ਵੱਲੋਂ ਸੜਕਾਂ ਜਾਮ ਕਰਨ ਦੀ ਚਿਤਾਵਨੀ

07:08 AM Apr 22, 2024 IST
ਪ੍ਰਦੂਸ਼ਣ ਖ਼ਿਲਾਫ਼ ਧਰਨਾ  ਧਰਨਾਕਾਰੀਆਂ ਵੱਲੋਂ ਸੜਕਾਂ ਜਾਮ ਕਰਨ ਦੀ ਚਿਤਾਵਨੀ
ਪਿੰਡ ਦਬੁਰਜੀ ਵਿੱਚ ਰੋਸ ਧਰਨੇ ਨੂੰ ਸੰਬੋਧਨ ਕਰਦਾ ਹੋਇਆ ਆਗੂ।
Advertisement

ਜਗਮੋਹਨ ਸਿੰਘ
ਘਨੌਲੀ, 21 ਅਪਰੈਲ
ਪਿਛਲੇ ਲਗਭਗ ਦੋ ਸਾਲ ਤੋਂ ਅੰਬੂਜਾ ਸੀਮਿੰਟ ਫੈਕਟਰੀ ਅਤੇ ਥਰਮਲ ਪਲਾਂਟ ਰੂਪਨਗਰ ਦੇ ਪ੍ਰਦੂਸ਼ਣ ਖ਼ਿਲਾਫ਼ ਦਬੁਰਜੀ ਟੀ ਪੁਆਇੰਟ ’ਤੇ ਰੋਸ ਧਰਨਾ ਦੇ ਰਹੇ ਧਰਨਾਕਾਰੀਆਂ ਦੇ ਸੱਦੇ ’ਤੇ ਅੱਜ ਵੱਖ ਵੱਖ ਸਿਆਸੀ ਪਾਰਟੀਆਂ ਦੇ ਆਗੂਆਂ ਅਤੇ ਟਰੱਕ ਯੂਨੀਅਨਾਂ ਦੇ ਨੁਮਾਇੰਦਿਆਂ ਨੇ ਰੋਸ ਧਰਨੇ ਵਿੱਚ ਸ਼ਿਰਕਤ ਕੀਤੀ। ਰੋਸ ਧਰਨੇ ਵਿੱਚ ਲੋਕ ਸਭਾ ਸ੍ਰੀ ਆਨੰਦਪੁਰ ਸਾਹਿਬ ਤੋਂ ਚੋਣ ਲੜ ਰਹੇ ਉਮੀਦਵਾਰ ਪ੍ਰੇਮ ਸਿੰਘ ਚੰਦੂਮਾਜਰਾ ਦੇ ਪੁੱਤਰ ਸਿਮਰਨਜੀਤ ਸਿੰਘ ਚੰਦੂਮਾਜਰਾ, ਸ਼੍ਰੋਮਣੀ ਅਕਾਲੀ ਬਾਦਲ ਦੇ ਜ਼ਿਲ੍ਹਾ ਪ੍ਰਧਾਨ ਗੁਰਿੰਦਰ ਸਿੰਘ ਗੋਗੀ, ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦੇ ਆਗੂ ਕੁਲਦੀਪ ਸਿੰਘ ਭਾਗੋਵਾਲ, ਟਰੱਕ ਯੂਨੀਅਨ ਪਟਿਆਲਾ ਦੇ ਆਗੂਆਂ, ਵੀਰ ਸਿੰਘ ਸ਼ਾਹਪੁਰ ਤੇ ਨਾਜ਼ਰ ਸਿੰਘ ਸ਼ਾਹਪੁਰ ਟਰੱਕ ਯੂਨੀਅਨ ਕੀਰਤਪੁਰ ਸਾਹਿਬ, ਜਰਨੈਲ ਸਿੰਘ ਔਲਖ, ਜਗਦੀਸ਼ ਸਿੰਘ ਕਟਲੀ, ਸੁਖਵਿੰਦਰ ਸਿੰਘ ਬਰਾੜ ਨੇ ਸਰਕਾਰ ਤੋਂ ਇਨ੍ਹਾਂ ਮੰਗਾਂ ਦਾ ਤੁਰੰਤ ਹੱਲ ਕਰਨ ਦੀ ਮੰਗ ਕੀਤੀ। ਆਗੂ ਰਾਜਿੰਦਰ ਸਿੰਘ ਘਨੌਲਾ ਨੇ ਐਲਾਨ ਕੀਤਾ ਕਿ ਜੇਕਰ 15 ਦਿਨਾਂ ਦੇ ਅੰਦਰ ਉਨ੍ਹਾਂ ਦੀਆਂ ਮੁਸ਼ਕਲਾਂ ਦਾ ਹੱਲ ਨਾ ਹੋਇਆ ਤਾਂ ਉਹ ਪਲਾਂਟ ਬੰਦ ਕਰਕੇ ਤੇ ਸੜਕਾਂ ਜਾਮ ਕਰਕੇ ਵੱਡਾ ਸੰਘਰਸ਼ ਕਰਨਗੇ।

Advertisement

Advertisement
Author Image

Advertisement
Advertisement
×