For the best experience, open
https://m.punjabitribuneonline.com
on your mobile browser.
Advertisement

ਬਿਜਲੀ ਦੀ ਕਿੱਲਤ ਖ਼ਿਲਾਫ਼ ਰੋਸ ਮੁਜ਼ਾਹਰਾ

06:30 AM Jun 19, 2024 IST
ਬਿਜਲੀ ਦੀ ਕਿੱਲਤ ਖ਼ਿਲਾਫ਼ ਰੋਸ ਮੁਜ਼ਾਹਰਾ
ਬਿਜਲੀ ਦੀ ਕਿੱਲਤ ਖ਼ਿਲਾਫ਼ ਰੋਸ ਮੁਜ਼ਾਹਰਾ ਕਰਦੇ ਹੋਏ ਕਲੋਨੀ ਵਾਸੀ। -ਫੋਟੋ: ਰੂਬਲ
Advertisement

ਹਰਜੀਤ ਸਿੰਘ
ਜ਼ੀਰਕਪੁਰ, 18 ਜੂਨ
ਇਥੋਂ ਦੇ ਵਾਰਡ ਨੰਬਰ 27 ਵਿੱਚ ਪੈਂਦੇ ਸਿਟੀ ਐਨਕਲੇਵ ਵਿੱਚ ਬੀਤੇ ਕਈ ਦਿਨਾਂ ਤੋਂ ਬਿਜਲੀ ਦੀ ਕਿੱਲਤ ਬਣੀ ਹੋਈ ਹੈ। ਕਲੋਨੀ ਵਿੱਚ ਤਿੰਨ ਦਿਨਾਂ ਵਿੱਚ ਤਿੰਨ ਵਾਰ ਟਰਾਂਸਫਾਰਮਰ ਸੜ ਗਏ ਹਨ ਜਿਸ ਤੋਂ ਤੰਗ ਆ ਕੇ ਲੋਕਾਂ ਨੇ ਅੱਜ ਸ਼ਿਵ ਐਨਕੇਲਵ ਰੋਡ ਨੂੰ ਜਾਮ ਕਰ ਪਾਵਰਕੌਮ ਖ਼ਿਲਾਫ਼ ਰੋਸ ਮੁਜ਼ਾਹਰਾ ਕੀਤਾ। ਲੋਕਾਂ ਨੇ ਰੋਸ ਪ੍ਰਗਟ ਕਰਦਿਆਂ ਕਿਹਾ ਕਿ ਜੇਕਰ ਛੇਤੀ ਉਨ੍ਹਾਂ ਦੀ ਮੰਗ ਵੱਲ ਧਿਆਨ ਨਾ ਦਿੱਤਾ ਤਾਂ ਉਨ੍ਹਾਂ ਨੂੰ ਮਜਬੂਰ ਹੋ ਕੇ ਜ਼ੀਰਕਪੁਰ ਪਟਿਆਲਾ ਰੋਡ ਜਾਮ ਕਰਨਾ ਪਏਗਾ। ਜਸਬੀਰ ਕੌਰ, ਉਰਮਿਲਾ, ਮੰਜੂ, ਗਰਦੀਪ ਸਿੰਘ, ਬੀਕੇ ਗੁਪਤਾ, ਮੋਹਿੰਤ ਸਿੰਗਲਾ ਅਤੇ ਸੁਭਾਸ਼ ਗੋਇਲ ਨੇ ਦੱਸਿਆ ਕਿ ਉਨ੍ਹਾਂ ਦੀ ਕਲੋਨੀ ਵਿੱਚ ਬੀਤੇ ਲੰਮੇ ਸਮੇਂ ਤੋਂ ਬਿਜਲੀ ਦੀ ਕਿੱਲਤ ਬਣੀ ਹੋਈ ਹੈ। ਅੱਤ ਦੀ ਗਰਮੀ ਵਿੱਚ ਲੋਕਾਂ ਨੂੰ ਬਿਨਾਂ ਬਿਜਲੀ ਤੋਂ ਸਮਾਂ ਲੰਘਾਉਣਾ ਪੈ ਰਿਹਾ ਹੈ। ਉਨ੍ਹਾਂ ਨੇ ਕਿਹਾ ਕਿ ਕਲੋਨੀ ਵਿੱਚ ਪਾਵਰਕੌਮ ਵੱਲੋਂ ਬਿਜਲੀ ਦੀ ਸਪਲਾਈ ਕਰਨ ਲਈ ਲਾਇਆ ਟਰਾਂਸਫਾਰਮਰ ਘੱਟ ਸਮੱਰਥਾ ਦਾ ਹੈ ਜਿਸ ਕਾਰਨ ਇਸ ’ਤੇ ਲੋਡ ਵੱਧ ਪੈਣ ਕਾਰਨ ਵਾਰ ਵਾਰ ਸੜ ਰਿਹਾ ਹੈ। ਉਨ੍ਹਾਂ ਨੇ ਕਿਹਾ ਕਿ ਬੀਤੇ ਤਿੰਨ ਦਿਨਾਂ ਤੋਂ ਤਿੰਨ ਵਾਰ ਟਰਾਂਸਫਾਰਮਰ ਸੜ ਗਿਆ ਹੈ। ਲੋਕਾਂ ਨੇ ਰੋਸ ਪ੍ਰਗਟ ਕਰਦਿਆਂ ਕਿਹਾ ਕਿ ਉਹ ਲੰਮੇ ਸਮੇਂ ਤੋਂ ਟਰਾਂਸਫਾਰਮਰ ਅੱਪਗ੍ਰੇਡ ਕਰਨ ਦੀ ਮੰਗ ਕਰ ਰਹੇ ਹਨ ਪਰ ਇਸ ਪਾਸੇ ਅਧਿਕਾਰੀ ਧਿਆਨ ਨਹੀਂ ਦੇ ਰਹੇ ਹਨ। ਉਨ੍ਹਾਂ ਨੇ ਰੋਸ ਪ੍ਰਗਟ ਕਰਦਿਆਂ ਕਿਹਾ ਕਿ ਸੈਂਕੜੇ ਘਰਾਂ ਲਈ ਸਿਰਫ਼ 100 ਕਿੱਲੋਵਾਟ ਦਾ ਇਕ ਹੀ ਟਰਾਂਸਫਾਰਮਰ ਹੈ ਜਦਕਿ ਇਥੇ ਲੋਡ ਕਾਫੀ ਵਧ ਹੈ। ਉਨ੍ਹਾਂ ਨੇ ਕਿਹਾ ਕਿ ਰੋਜ਼ਾਨਾ ਬਿਜਲੀ ਦੇ ਕੱਟ ਲੱਗ ਰਹੇ ਹਨ। ਰਾਤ ਨੂੰ ਬਿਜਲੀ ਸਪਲਾਈ ਠੱਪ ਹੋ ਜਾਂਦੀ ਹੈ ਸਵੇਰ ਬਹਾਲ ਹੁੰਦੀ ਹੈ। ਉਨ੍ਹਾਂ ਨੂੰ ਗਰਮੀ ਵਿੱਚ ਰਾਤਾਂ ਨੂੰ ਜਾਗ ਕੇ ਕੱਢਣੀਆਂ ਪੈ ਰਹੀਆਂ ਹਨ।

Advertisement

ਬਿਜਲੀ ਤੇ ਪਾਣੀ ਦੀ ਸਮੱਸਿਆ ਨਾਲ ਜੂਝ ਰਹੇ ਨੇ ਪੰਚਕੂਲਾ ਵਾਸੀ

ਪੰਚਕੂਲਾ (ਪੱਤਰ ਪ੍ਰੇਰਕ): ਕਹਿਰ ਦੀ ਗਰਮੀ ਕਾਰਨ ਸ਼ਹਿਰ ਵਿੱਚ ਅਣਐਲਾਨੇ ਕੱਟ ਵੱਧ ਗਏ ਹਨ। ਇਸ ਤੋਂ ਪਹਿਲਾਂ ਬਿਜਲੀ ਵਿਭਾਗ ਵੱਲੋਂ ਰੋਜ਼ਾਨਾ ਬਿਜਲੀ ਕੱਟਾਂ ਬਾਰੇ ਜਾਣਕਾਰੀ ਦਿੱਤੀ ਜਾਂਦੀ ਸੀ ਪਰ ਹੁਣ ਇਸ ਸਬੰਧੀ ਜਾਣਕਾਰੀ ਨਹੀਂ ਦਿੱਤੀ ਜਾਂਦੀ। ਸ਼ਹਿਰ ਦੀਆਂ ਕਈ ਕਲੋਨੀਆਂ ਵਿੱਚ ਹੋਰ ਰੋਜ਼ ਬਿਜਲੀ ਲੋਕਾਂ ਨੂੰ ਕਈ ਰਾਤਾਂ ਬਿਜਲੀ ਤੋਂ ਬਿਨਾਂ ਕੱਟਣੀਆਂ ਪੈ ਰਹੀਆਂ ਹਨ। ਦਿਨ ਵੇਲੇ ਵੀ ਘੱਟ ਵੋਲਟੇਜ਼ ਕਾਰਨ ਲੋਕ ਪ੍ਰੇਸ਼ਾਨ ਹੁੰਦੇ ਹਨ। ਇਸ ਦੇ ਨਾਲ ਹੀ ਪਾਣੀ ਦੇ ਘੱਟ ਪ੍ਰੈੱਸ਼ਰ ਦੀ ਵੀ ਕਾਫੀ ਸਮੱਸਿਆ ਹੈ। ਉਪਰਲੀਆਂ ਮੰਜ਼ਿਲਾਂ ਤੱਕ ਪਾਣੀ ਨਹੀਂ ਪਹੁੰਚ ਰਿਹਾ। ਬਿਜਲੀ ਬੰਦ ਹੋਣ ਕਾਰਨ ਕਈ ਥਾਵਾਂ ’ਤੇ ਪਾਣੀ ਦੀ ਸਪਲਾਈ ਵੀ ਪ੍ਰਭਾਵਿਤ ਹੈ। ਕਈ ਸੈਕਟਰਾਂ ਵਿੱਚ ਪਾਣੀ ਦੀ ਸਪਲਾਈ ਨਾ ਹੋਣ ਕਾਰਨ ਲੋਕੀ ਨਿੱਜੀ ਟੈਂਕਰ ਰਾਹੀਂ ਪਾਣੀ ਮੰਗਵਾ ਰਹੇ ਹਨ। ਜਨ ਸਿਹਤ ਵਿਭਾਗ ਦੇ ਪੰਪ ਹਾਊਸ ਤੋਂ ਪਾਣੀ ਦੀ ਸਪਲਾਈ ਨਾ ਮਾਤਰ ਹੋ ਰਹੀ ਹੈ ਕਿਉਂਕਿ ਬਿਜਲੀ ਦੇ ਕੱਟ ਲੱਗਣ ਕਾਰਨ ਕਈ ਕਈ ਘੰਟੇ ਟਿਊਬਵੈੱਲ ਨਹੀਂ ਚੱਲ ਰਹੇ

Advertisement

ਲਾਲੜੂ ਦੇ ਵਾਰਡ ਨੰਬਰ ਛੇ ’ਚ ਬਿਜਲੀ ਸਪਲਾਈ ਠੱਪ

ਲਾਲੜੂ (ਸਰਬਜੀਤ ਸਿੰਘ ਭੱਟੀ): ਲਾਲੜੂ ਸ਼ਹਿਰ ਦੇ ਵਾਰਡ ਨੰਬਰ ਛੇ ਨਜ਼ਦੀਕ ਨਿਰੰਕਾਰੀ ਭਵਨ, ਸੈਣੀ ਮਾਰਕੀਟ ਵਿੱਚ ਬੀਤੀ ਰਾਤ 12: 30 ਵਜੇ ਤੋਂ ਲੈ ਕੇ ਹੁਣ ਤੱਕ ਬਿਜਲੀ ਸਪਲਾਈ ਕਰੀਬ ਪਿਛਲੇ 18 ਘੰਟੇ ਤੋਂ ਬੰਦ ਪਈ ਹੈ, ਜਿਸ ਕਾਰਨ ਅੰਤਾਂ ਦੀ ਗਰਮੀ ਵਿੱਚ ਲੋਕਾਂ ਨੂੰ ਭਾਰੀ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਵਾਰਡ ਨੰਬਰ ਛੇ ਨਿਵਾਸੀ ਚਮੇਲ ਸਿੰਘ, ਬੰਟੀ ਰਾਣਾ, ਮਨਦੀਪ ਸਿੰਘ ਰਾਣਾ, ਐਡਵੋਕੇਟ ਸੁਨੀਲ ਕੁਮਾਰ, ਸੁਰਿੰਦਰ ਸਿੰਘ ਰਾਣਾ, ਪ੍ਰੇਮ ਸਿੰਘ ਅਤੇ ਐਡਵੋਕੇਟ ਮਨਪ੍ਰੀਤ ਸਿੰਘ ਭੱਟੀ, ਅਸ਼ੋਕ ਕੁਮਾਰ ਨੇ ਦੱਸਿਆ ਕਿ ਬੀਤੀ 17 -18 ਜੂਨ ਦੀ ਦਰਮਿਆਨੀ ਰਾਤ ਨੂੰ ਅਚਾਨਕ 12.30 ਵੱਜ ਦੇ ਕਰੀਬ ਪੂਰੇ ਮੁਹੱਲੇ ਦੀ ਬਿਜਲੀ ਸਪਲਾਈ ਠੱਪ ਹੋ ਗਈ, ਜਿਸ ਕਾਰਨ ਭਾਰੀ ਗਰਮੀ ਵਿੱਚ ਲੋਕ ਆਪਣੇ ਘਰਾਂ ਤੋਂ ਬਾਹਰ ਆ ਗਏ , ਕਾਫੀ ਦੇਰ ਤੱਕ ਇੰਤਜ਼ਾਰ ਕੀਤਾ ਪਰ ਬਿਜਲੀ ਸਪਲਾਈ ਬਹਾਲ ਨਹੀਂ ਹੋਈ। ਅਨੇਕਾਂ ਸਬੰਧਤ ਅਧਿਕਾਰੀਆਂ ਨੂੰ ਬਿਜਲੀ ਸਪਲਾਈ ਪ੍ਰਭਾਵਿਤ ਹੋਣ ਸਬੰਧੀ ਸ਼ਿਕਾਇਤ ਕੀਤੀ ਗਈ ਪਰ ਸੁਣਵਾਈ ਨਹੀਂ ਹੋਈ। ਬਿਜਲੀ ਨਾ ਹੋਣ ਕਾਰਨ ਛੋਟੇ ਬੱਚਿਆਂ, ਬਜ਼ੁਰਗਾਂ ਅਤੇ ਮਰੀਜ਼ਾਂ ਦਾ ਬੁਰਾ ਹਾਲ ਹੈ। ਲੋਕਾਂ ਨੇ ਹਲਕਾ ਵਿਧਾਇਕ ਕੁਲਜੀਤ ਸਿੰਘ ਰੰਧਾਵਾ ਨੂੰ ਵੀ ਸ਼ਿਕਾਇਤ ਕੀਤੀ ਹੈ। ਬਿਜਲੀ ਵਿਭਾਗ ਦੇ ਐੱਸਡੀਓ ਦਵਿੰਦਰ ਸਿੰਘ ਨੇ ਦੱਸਿਆ ਕਿ ਟਰਾਂਸਫਾਰਮਰ ਸੜ ਜਾਣ ਕਾਰਨ ਸਮੱਸਿਆ ਆਈ ਹੈ, ਛੇਤੀ ਹੀ ਨਵਾਂ ਟਰਾਂਸਫਾਰਮਰ ਰੱਖ ਕੇ ਬਿਜਲੀ ਸਪਲਾਈ ਬਹਾਲ ਕਰ ਦਿੱਤੀ ਜਾਵੇਗੀ।

Advertisement
Author Image

joginder kumar

View all posts

Advertisement