ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਅੰਮ੍ਰਿਤਪਾਲ ਸਿੰਘ ਨੂੰ ਹਲਫ਼ ਲੈਣ ਤੋਂ ਰੋਕਣ ਦਾ ਵਿਰੋਧ

09:32 AM Jun 30, 2024 IST

ਟ੍ਰਿਬਿਉੂਨ ਨਿਊਜ਼ ਸਰਵਿਸ
ਅੰਮ੍ਰਿਤਸਰ, 29 ਜੂਨ
ਸਿੱਖ ਸਟੂਡੈਂਟਸ ਫੈਡਰੇਸ਼ਨ ਗਰੇਵਾਲ ਜਥੇਬੰਦੀ ਨੇ ਦੋਸ਼ ਲਾਿੲਆ ਕਿ ਸਰਕਾਰ ਵਲੋਂ ਬਿਨਾਂ ਕਿਸੇ ਕਸੂਰ ਤੋਂ ਦੇਸ਼ ਵਿਰੋਧੀ ਹੋਣ ਦਾ ਪਰਚਾ ਪਾ ਕੇ ਡਿਬਰੂਗੜ੍ਹ ਜੇਲ੍ਹ ਵਿੱਚ ਬੰਦ ਕੀਤੇ ਅੰਮ੍ਰਿਤਪਾਲ ਸਿੰਘ ਨੂੰ ਸੰਸਦ ਮੈਂਬਰ ਵਜੋਂ ਸਹੁੰ ਚੁੱਕਣ ’ਚ ਅੜਿੱਕਾ ਖੜ੍ਹਾ ਕਰਕੇ ਧੱਕਾ ਕੀਤਾ ਜਾ ਰਿਹਾ ਹੈ। ਫੈਡਰੇਸ਼ਨ ਗਰੇਵਾਲ ਦੇ ਮੁਖੀ ਭਾਈ ਗੁਰਚਰਨ ਸਿੰਘ ਗਰੇਵਾਲ, ਗੁਰਬਖਸ਼ ਸਿੰਘ ਖਾਲਸਾ, ਭਾਈ ਪਰਮਜੀਤ ਸਿੰਘ ਧਰਮ ਸਿੰਘ ਵਾਲਾ, ਦਿਲਬਾਗ ਸਿੰਘ ਵਿਰਕ ਤੇ ਹੋਰਨਾਂ ਨੇ ਕਿਹਾ ਕਿ ਅੰਮ੍ਰਿਤਪਾਲ ਸਿੰਘ ਖਡੂਰ ਸਾਹਿਬ ਹਲਕੇ ਤੋਂ ਜਿੱਤ ਕੇ ਸੰਸਦ ਮੈਂਬਰ ਬਣੇ ਹਨ। ਉਨ੍ਹਾਂ ਦੋਸ਼ ਲਾਇਆ ਕਿ ਉਸ ਨੂੰ ਸਹੁੰ ਚੁੱਕਣ ਦੀ ਇਜਾਜ਼ਤ ਨਾ ਦੇ ਕੇ ਅਤੇ ਇਸ ਵਿਚ ਅੜਿੱਕੇ ਡਾਹ ਕੇ ਸਰਕਾਰ ਜਿੱਥੇ ਸੰਵਿਧਾਨ ਦੀ ਉਲੰਘਣਾ ਕਰ ਰਹੀ ਹੈ ਉੱਥੇ ਮਨੁੱਖੀ ਅਧਿਕਾਰਾਂ ਦਾ ਵੀ ਕਤਲ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਅੰਮ੍ਰਿਤਪਾਲ ਸਿੰਘ ਦੇ ਮਾਤਾ ਪਿਤਾ ਨੇ ਕਿਹਾ ਕਿ ਭਾਈ ਅੰਮ੍ਰਿਤਪਾਲ ਸਿੰਘ ਭਾਰਤੀ ਸੰਵਿਧਾਨ ਦੇ ਰਾਹੀਂ ਚੱਲਣਗੇ ਤਾਂ ਉਨ੍ਹਾਂ ਨੂੰ ਜੇਲ੍ਹ ਵਿੱਚ ਬੰਦ ਰੱਖਣਾ ਮਾੜੀ ਗੱਲ ਹੈ। ਜਿਸ ਵਿਅਕਤੀ ਨੇ ਇਸ ਦੇਸ਼ ਦੇ ਲੋਕਤੰਤਰ ਵਿੱਚ ਵਿਸ਼ਵਾਸ ਪ੍ਰਗਟ ਕਰਦੇ ਹੋਏ ਸੰਵਿਧਾਨਕ ਜਿੱਤ ਹਾਸਲ ਕੀਤੀ ਹੋਵੇ ਉਹ ਭਲਾ ਦੇਸ਼ ਲਈ ਖਤਰਾ ਕਿਵੇਂ ਹੋ ਸਕਦਾ ਹੈ। ਉਨ੍ਹਾਂ ਦੋਸ਼ ਲਾਇਆ ਕਿ ਸਰਕਾਰ ਇਸ ਸੂਬੇ ਅੰਦਰ ਵੀ ਸਿੱਖਾਂ ਲਈ ਦੋਹਰਾ ਕਾਨੂੰਨ ਆਪਣਾ ਕੇ ਬੇਗਾਨਗੀ ਅਤੇ ਸਿੱਖ ਵਿਰੋਧੀ ਹੋਣ ਦਾ ਅਹਿਸਾਸ ਕਰਵਾ ਰਹੀ ਹੈ, ਜਿਸ ਨੂੰ ਕਦੇ ਵੀ ਪੰਜਾਬੀ ਅਤੇ ਸਿੱਖ ਪੰਥ ਮੁਆਫ਼ ਨਹੀਂ ਕਰੇਗਾ। ਉਨ੍ਹਾਂ ਕਿਹਾ ਕਿ ਸਾਰੀਆਂ ਜਥੇਬੰਦੀਆਂ ਨੂੰ ਅੰਮ੍ਰਿਤਪਾਲ ਸਿੰਘ ਸਮੇਤ ਸਾਥੀਆਂ ਦੀ ਰਿਹਾਈ ਲਈ ਆਵਾਜ਼ ਬੁਲੰਦ ਕਰਨੀ ਚਾਹੀਦੀ ਹੈ।

Advertisement

Advertisement
Advertisement