ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਭਾਜਪਾ ਵੱਲੋਂ ਕਾਂਗਰਸ ਦੇ ਮੁੱਖ ਦਫ਼ਤਰ ਅੱਗੇ ਰਾਹੁਲ ਖ਼ਿਲਾਫ਼ ਪ੍ਰਦਰਸ਼ਨ

07:52 AM Jul 04, 2024 IST
ਨਵੀਂ ਦਿੱਲੀ ’ਚ ਬੁੱਧਵਾਰ ਨੂੰ ਭਾਜਪਾ ਆਗੂਆਂ ਨੂੰ ਹਿਰਾਸਤ ’ਚ ਲੈਂਦੇ ਹੋਏ ਪੁਲੀਸ ਮੁਲਾਜ਼ਮ। -ਫੋਟੋ: ਮਾਨਸ ਰੰਜਨ ਭੂਈ

ਮਨਧੀਰ ਸਿੰਘ ਦਿਓਲ
ਨਵੀਂ ਦਿੱਲੀ, 3 ਜੁਲਾਈ
ਦਿੱਲੀ ਭਾਜਪਾ ਦੇ ਪ੍ਰਧਾਨ ਵਰਿੰਦਰ ਸਚਦੇਵਾ ਦੀ ਅਗਵਾਈ ਵਿੱਚ ਵੱਡੀ ਗਿਣਤੀ ਪਾਰਟੀ ਕਾਰਕੁਨਾਂ ਨੇ ਰਾਹੁਲ ਗਾਂਧੀ ਖ਼ਿਲਾਫ਼ ਕਾਂਗਰਸ ਦੇ ਮੁੱਖ ਦਫ਼ਤਰ ਨੇੜੇ ਪ੍ਰਦਰਸ਼ਨ ਕੀਤਾ ਅਤੇ ਹਿੰਦੂ ਭਾਈਚਾਰੇ ਤੋਂ ਮੁਆਫ਼ੀ ਮੰਗਣ ਦੀ ਮੰਗ ਕੀਤੀ ਹੈ। ਇਸ ਦੌਰਾਨ ਪ੍ਰਦਰਸ਼ਨਕਾਰੀਆਂ ਨੇ ਪੁਲੀਸ ਵੱਲੋਂ ਲਾਏ ਬੈਰੀਕੇਡਾਂ ਨੂੰ ਟੱਪ ਕੇ ਕਾਂਗਰਸ ਮੁੱਖ ਦਫ਼ਤਰ ਵੱਲ ਵਧਣ ਦੀ ਕੋਸ਼ਿਸ਼ ਕੀਤੀ, ਜਿਨ੍ਹਾਂ ਨੂੰ ਅੱਗੇ ਰੋਕ ਲਿਆ ਗਿਆ। ਦਿੱਲੀ ਪੁਲਿਸ ਨੇ ਸੂਬਾ ਪ੍ਰਧਾਨ ਵਰਿੰਦਰ ਸਚਦੇਵਾ, ਸੰਸਦ ਮੈਂਬਰ ਤੇਜਸਵੀ ਸੂਰਿਆ ਤੇ ਸੂਬਾ ਯੁਵਾ ਮੋਰਚਾ ਦੇ ਪ੍ਰਧਾਨ ਸਾਗਰ ਸਣੇ ਕਈ ਕਾਰਕੁਨਾਂ ਨੂੰ ਹਿਰਾਸਤ ਵਿੱਚ ਲਿਆ। ਸ੍ਰੀ ਸਚਦੇਵਾ ਨੇ ਕਿਹਾ ਕਿ ਹਿੰਦੂ ਭਾਈਚਾਰੇ ਬਾਰੇ ਮਾੜੀ ਸ਼ਬਦਾਵਲੀ ਦੀ ਵਰਤੋਂ ਕਰਨਾ ਇਹ ਸਭ ਰਾਹੁਲ ਗਾਂਧੀ ਦੀ ਸਾਜ਼ਿਸ਼ ਹੈ, ਜਿਸ ਦਾ ਦੇਸ਼ ਦੇ ਕਰੋੜਾਂ ਹਿੰਦੂ ਜ਼ਰੂਰ ਜਵਾਬ ਦੇਣਗੇ। ਉਨ੍ਹਾਂ ਕਿਹਾ ਕਿ ਇਹ ਸੰਸਦ ਵਿੱਚ ਹਿੰਦੂਆਂ ਨੂੰ ਹਿੰਸਕ ਦੱਸ ਰਹੇ ਹਨ। ਸ੍ਰੀ ਤੇਜਸਵੀ ਸੂਰਿਆ ਨੇ ਕਿਹਾ ਕਿ ਰਾਹੁਲ ਗਾਂਧੀ ਨੇ ਜਿਸ ਤਰ੍ਹਾਂ ਸਮੁੱਚੇ ਹਿੰਦੂ ਸਮਾਜ ਨੂੰ ਹਿੰਸਕ ਕਿਹਾ ਹੈ, ਉਹ ਨਾ ਬਖਸ਼ਣਯੋਗ ਹੈ ਅਤੇ ਰਾਹੁਲ ਗਾਂਧੀ ਵੱਲੋਂ ਮੁਆਫ਼ੀ ਮੰਗਣ ਤੱਕ ਭਾਜਪਾ ਆਪਣਾ ਸੰਘਰਸ਼ ਜਾਰੀ ਰੱਖੇਗੀ। ਉਨ੍ਹਾਂ ਕਿਹਾ ਕਿ ਦੇਸ਼ ਵਿੱਚ 80 ਫੀਸਦੀ ਦੰਗੇ ਕਾਂਗਰਸ ਪਾਰਟੀ ਦੇ ਸੱਤਾ ਵਿੱਚ ਹੁੰਦਿਆਂ ਹੋਏ ਹਨ। ਕਾਂਗਰਸ ਨੇ ਅਤਿਵਾਦ ਨੂੰ ਪਨਾਹ ਦਿੱਤੀ ਹੈ ਅਤੇ ਇਸ ਲਈ ਫਿਰਕੂ ਦੰਗੇ ਹੋ ਰਹੇ ਹਨ। ਸ੍ਰੀ ਮਨੋਜ ਤਿਵਾੜੀ ਨੇ ਕਿਹਾ ਕਿ ਹੁਣ ਸੋਚਣ ਦੀ ਲੋੜ ਹੈ ਕਿ ਕੀ ਹਿੰਦੂ ਸਮਾਜ ਇਸੇ ਤਰ੍ਹਾਂ ਆਪਣੀ ਬੇਇੱਜ਼ਤੀ ਝੱਲਦਾ ਰਹੇਗਾ ? ਉਨ੍ਹਾਂ ਕਿਹਾ ਕਿ ਕੁਝ ਦਿਨ ਪਹਿਲਾਂ ਵੀ ਕਾਂਗਰਸ ਨੇ ਭਗਵਾ ਨੂੰ ਅਤਿਵਾਦ ਨਾਲ ਜੋੜਿਆ ਸੀ, ‘ਇੰਡੀਆ’ ਗੱਠਜੋੜ ਦੇ ਆਗੂ ਲੰਬੇ ਸਮੇਂ ਤੋਂ ਹਿੰਦੂ ਦੇਵੀ-ਦੇਵਤਿਆਂ ਦਾ ਅਪਮਾਨ ਕਰਦੇ ਆ ਰਹੇ ਹਨ, ਅਜਿਹੇ ’ਚ ਦੇਸ਼ ਦੇ ਸਾਰੇ ਹਿੰਦੂਆਂ ਨੂੰ ਹਰ ਪੱਧਰ ’ਤੇ ਸੋਚਣ ਅਤੇ ਜਵਾਬ ਦੇਣ ਦੀ ਲੋੜ ਹੈ। ਸ੍ਰੀ ਯੋਗਿੰਦਰ ਚੰਦੋਲੀਆ ਨੇ ਕਿਹਾ ਕਿ ਲੋਕ ਸਭਾ ਦੇ ਅੰਦਰ ਕਾਂਗਰਸੀ ਆਗੂ ਜਿਸ ਤਰ੍ਹਾਂ ਦਾ ਵਿਵਹਾਰ ਕਰ ਰਹੇ ਹਨ, ਉਸ ਤੋਂ ਸਾਫ਼ ਜ਼ਾਹਰ ਹੁੰਦਾ ਹੈ ਕਿ ਰਾਹੁਲ ਗਾਂਧੀ ਨੂੰ ਲੋਕ ਸਭਾ ਦੀ ਮਰਿਆਦਾ ਦੀ ਕੋਈ ਪ੍ਰਵਾਹ ਨਹੀਂ ਹੈ। ਸੰਸਦ ਮੈਂਬਰ ਬੰਸੁਰੀ ਸਵਰਾਜ ਨੇ ਕਿਹਾ ਕਿ ਰਾਹੁਲ ਗਾਂਧੀ ਦਾ ਬਿਆਨ ਉਨ੍ਹਾਂ ਦੀ ਹਿੰਦੂ ਵਿਰੋਧੀ ਮਾਨਸਿਕਤਾ ਨੂੰ ਦਰਸਾਉਂਦਾ ਹੈ। ਅਰਵਿੰਦਰ ਸਿੰਘ ਲਵਲੀ ਨੇ ਕਿਹਾ ਕਿ ਕਾਂਗਰਸ ਇਸ ਸਮੇਂ ਉਥਲ-ਪੁਥਲ ਦੇ ਦੌਰ ਵਿੱਚੋਂ ਲੰਘ ਰਹੀ ਹੈ, ਜਿੱਥੇ ਇਸ ਦੇ ਆਗੂ ਸ਼ਾਂਤੀ ਅਤੇ ਸਦਭਾਵਨਾ ਦੇ ਪ੍ਰਤੀਕ ਹਿੰਦੂ ਸਮਾਜ ਨੂੰ ਸਿਆਸੀ ਤੌਰ ’ਤੇ ਖੁਸ਼ ਕਰਨ ਲਈ ਬਦਨਾਮ ਕਰਨ ਦੀ ਕੋਸ਼ਿਸ਼ ਕਰ ਰਹੇ ਹਨ। ਹਿੰਦੂਆਂ ਦਾ ਅਪਮਾਨ ਕਰਨ ਵਾਲੇ ਰਾਹੁਲ ਗਾਂਧੀ ਨੂੰ ਦਿੱਲੀ ਅਤੇ ਦੇਸ਼ ਦੇ ਲੋਕ ਕਦੇ ਮੁਆਫ ਨਹੀਂ ਕਰਨਗੇ।

Advertisement

Advertisement