For the best experience, open
https://m.punjabitribuneonline.com
on your mobile browser.
Advertisement

ਰਾਸ਼ਨ ਕਾਰਡ ਕੱਟਣ ’ਤੇ ਧਰਨਾ

08:16 PM Jun 23, 2023 IST
ਰਾਸ਼ਨ ਕਾਰਡ ਕੱਟਣ ’ਤੇ ਧਰਨਾ
Advertisement

ਪੱਤਰ ਪ੍ਰੇਰਕ

Advertisement

ਮੁੱਲਾਂਪੁਰ-ਦਾਖਾ, 9 ਜੂਨ

ਲੋੜਵੰਦ ਅਤੇ ਗ਼ਰੀਬ ਲੋਕਾਂ ਦੇ ਨਾਂ ਰਾਸ਼ਨ ਕਾਰਡਾਂ ਵਿੱਚੋਂ ਕੱਟ ਦੇਣ ਤੋਂ ਭੜਕੇ ਪੰਜਾਬ ਨਿਰਮਾਣ ਮਜ਼ਦੂਰ ਯੂਨੀਅਨ (ਸੀਟੂ) ਦੇ ਵਰਕਰਾਂ ਨੇ ਖੁਰਾਕ ਅਤੇ ਸਪਲਾਈਜ਼ ਵਿਭਾਗ ਮੁੱਲਾਂਪੁਰ ਦੇ ਦਫ਼ਤਰ ਸਾਹਮਣੇ ਨਾਅਰੇਬਾਜ਼ੀ ਕਰਦਿਆਂ ਧਰਨਾ ਦਿੱਤਾ। ਧਰਨੇ ਵਿੱਚ ਵੱਡੀ ਗਿਣਤੀ ਔਰਤਾਂ ਨੇ ਹਿੱਸਾ ਲਿਆ। ਧਰਨਾਕਾਰੀਆਂ ਨੂੰ ਸੰਬੋਧਨ ਕਰਦਿਆਂ ਪੰਜਾਬ ਨਿਰਮਾਣ ਮਜ਼ਦੂਰ ਯੂਨੀਅਨ ਦੇ ਸੂਬਾ ਪ੍ਰਧਾਨ ਦਲਜੀਤ ਕੁਮਾਰ ਗੋਰਾ, ਮਨਰੇਗਾ ਮਜ਼ਦੂਰ ਯੂਨੀਅਨ (ਸੀਟੂ) ਦੇ ਜ਼ਿਲ੍ਹਾ ਪ੍ਰਧਾਨ ਪ੍ਰਕਾਸ਼ ਸਿੰਘ ਬਰ੍ਹਮੀ, ਤਹਿਸੀਲ ਮੁੱਲਾਂਪੁਰ ਅਤੇ ਜਗਰਾਉਂ ਦੇ ਪ੍ਰਧਾਨ ਬਲਜੀਤ ਸਿੰਘ ਗੋਰਸੀਆਂ ਅਤੇ ਸਕੱਤਰ ਕੇਵਲ ਸਿੰਘ ਨੇ ਦੋਸ਼ ਲਾਇਆ ਕਿ ਰਸੂਖ਼ਦਾਰ ਅਤੇ ਧਨਾਢ ਪਰਿਵਾਰਾਂ ਦੇ ਸਸਤੇ ਰਾਸ਼ਨ ਵਾਲੇ ਕਾਰਡ ਕੱਟਣ ਦੀ ਥਾਂ ਹੁਣ ਵੀ ਕਾਟਾ ਸਿਰਫ ਮਜ਼ਦੂਰਾਂ ਦੇ ਕਾਰਡਾਂ ਉੱਪਰ ਹੀ ਫੇਰਿਆ ਹੈ। ਜਦਕਿ ਰਸੂਖ਼ਦਾਰਾਂ ਨੂੰ ਤਾਂ ਸਭ ਤੋਂ ਪਹਿਲਾਂ ਚੁੱਪ-ਚੁਪੀਤੇ ਹੀ ਮੁਫ਼ਤ ਵਾਲੀ ਕਣਕ ਘਰੋ-ਘਰੀ ਭੇਜ ਦਿੱਤੀ ਜਾਂਦੀ ਹੈ। ਖੁਰਾਕ ਅਤੇ ਸਿਵਲ ਸਪਲਾਈਜ਼ ਵਿਭਾਗ ਦੇ ਇੰਸਪੈਕਟਰ ਯਾਦਵਿੰਦਰ ਸਿੰਘ ਨੇ ਧਰਨੇ ਵਿੱਚ ਆ ਕੇ ਧਰਨਾਕਾਰੀਆਂ ਨੂੰ ਭਰੋਸਾ ਦਿੱਤਾ ਕਿ ਹਫ਼ਤੇ ਦੇ ਅੰਦਰ ਨਾਜਾਇਜ਼ ਕੱਟੇ ਗਏ ਕਾਰਡ ਮੁੜ ਬਹਾਲ ਕਰ ਦਿੱਤੇ ਜਾਣਗੇ ਅਤੇ ਉਨ੍ਹਾਂ ਨੂੰ ਰਾਸ਼ਨ ਵੀ ਦਿੱਤਾ ਜਾਵੇਗਾ। ਮਜ਼ਦੂਰ ਆਗੂਆਂ ਨੇ ਮਨਰੇਗਾ ਮਜ਼ਦੂਰਾਂ ਨੂੰ ਸਾਰਾ ਸਾਲ ਕੰਮ ਦੇਣ ਅਤੇ ਦਿਹਾੜੀ 700 ਰੁਪਏ ਕਰਨ ਦੀ ਵੀ ਮੰਗ ਕੀਤੀ ਹੈ। ਕੰਮ ਵਾਲੀ ਥਾਂ ‘ਤੇ ਡਾਕਟਰੀ ਇਲਾਜ ਦਾ ਪ੍ਰਬੰਧ ਕਰਨ ਦੀ ਮੰਗ ਕੀਤੀ। ਇਸ ਮੌਕੇ ਅਵਤਾਰ ਸਿੰਘ, ਮਨਜੀਤ ਕੌਰ ਅਤੇ ਪ੍ਰਕਾਸ਼ ਕੌਰ ਨੇ ਵੀ ਸੰਬੋਧਨ ਕੀਤਾ।

Advertisement
Advertisement
Advertisement
×