ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਰਾਸ਼ਨ ਕਾਰਡ ਕੱਟਣ ਖ਼ਿਲਾਫ਼ ਰੋਸ ਪ੍ਰਦਰਸ਼ਨ

07:23 PM Jun 29, 2023 IST

ਰਾਕੇਸ਼ ਸੈਣੀ

Advertisement

ਨੰਗਲ, 27 ਜੂਨ

ਇਲਾਕੇ ‘ਚ ਕਈ ਲੋੜਵੰਦ ਲਾਭਪਾਤਰੀਆਂ ਦੇ ਨੀਲੇ ਰਾਸ਼ਨ ਕਾਰਡ ਕੱਟੇ ਜਾਣ ਕਾਰਨ ਭਾਰੀ ਰੋਸ ਪਾਇਆ ਜਾ ਰਿਹਾ ਹੈ| ਇਸੇ ਮਸਲੇ ਨੂੰ ਲੈ ਕੇ ਅੱਜ ਕੁਝ ਸਮਾਜ ਸੇਵੀ ਸੰਸਥਾਵਾਂ ਅਤੇ ਰਾਜਨੀਤਕ ਜੱਥੇਬੰਦੀਆਂ ਦੇ ਆਗੂਆਂ ਨੇ ਨੰਗਲ ਤਹਿਸੀਲ ਅੱਗੇ ਰੋਸ ਪ੍ਰਰਦਸ਼ਨ ਕੀਤਾ ਅਤੇ ਨਾਇਬ ਤਹਿਸੀਲਦਾਰ ਨੂੰ ਮੰਗ ਪੱਤਰ ਸੌਂਪਿਆ। ਇਸ ਮੌਕੇ ਕਿਸਾਨ ਯੂਨੀਅਨ ਆਗੂ ਸੁਰਜੀਤ ਸਿੰਘ ਢੇਰ, ਬਸਪਾ ਆਗੂ ਨਿਤਿਨ ਨੰਦਾ, ਆਲਮ ਖਾਨ, ਸਰਪੰਚ ਰਾਜੂ ਆਦਿ ਨੇ ਕਿਹਾ ਇਲਾਕੇ ਵਿੱਚ ਕਈ ਲੋੜਵੰਦ ਅਤੇ ਗ਼ਰੀਬ ਪਰਿਵਾਰਾਂ ਦੇ ਨੀਲੇ ਰਾਸ਼ਨ ਕਾਰਡ ਕੱਟੇ ਗਏ ਜਿਸ ਕਾਰਨ ਉਨ੍ਹਾਂ ਵਿਚ ਆਮ ਆਦਮੀ ਪਾਰਟੀ ਖਿਲਾਫ਼ ਕਾਫ਼ੀ ਰੋਸ ਹੈ| ਕਾਮਰੇਡ ਸੁਰਜੀਤ ਢੇਰ ਅਤੇ ਨਿਤਿਨ ਨੰਦਾ ਨੇ ਦੋਸ਼ ਲਗਾਇਆ ਕਿ ਕਈ ਗ਼ਰੀਬ ਲੋਕਾਂ ਦੇ ਰਾਸ਼ਨ ਕਾਰਡ ਬਿਨਾਂ ਪੜਤਾਲ ਤੋਂ ਕੱਟੇ ਗਏ| ਆਗੂਆਂ ਨੇ ਚਿਤਾਵਨੀ ਦਿੱਤੀ ਕਿ ਜੇਕਰ ਸਮੇਂ ਰਹਿੰਦੇ ਇਸ ਮਸਲੇ ਵੱਲ ਧਿਆਨ ਨਹੀ ਦਿੱਤਾ ਗਿਆ ਤਾਂ ਸੰਘਰਸ਼ ਸ਼ੁਰੂ ਕੀਤਾ ਜਾਵੇਗਾ|

Advertisement

Advertisement
Tags :
ਕੱਟਣਕਾਰਡਖ਼ਿਲਾਫ਼ਪ੍ਰਦਰਸ਼ਨਰਾਸ਼ਨ
Advertisement