For the best experience, open
https://m.punjabitribuneonline.com
on your mobile browser.
Advertisement

ਕਿਸਾਨ ਆਗੂਆਂ ’ਤੇ ਕੇਸ ਦਰਜ ਕਰਨ ਖ਼ਿਲਾਫ਼ ਧਰਨਾ

08:55 AM Aug 04, 2024 IST
ਕਿਸਾਨ ਆਗੂਆਂ ’ਤੇ ਕੇਸ ਦਰਜ ਕਰਨ ਖ਼ਿਲਾਫ਼ ਧਰਨਾ
ਚੌਟਾਲਾ ਵਿੱਚ ਸ਼ਨਿਚਰਵਾਰ ਨੂੰ ਪੁਲੀਸ ਚੌਕੀ ਨੇੜੇ ਧਰਨਾ ਦਿੰਦੇ ਹੋਏ ਕਿਸਾਨ। -ਫੋਟੋ: ਪੰਜਾਬੀ ਟ੍ਰਿਬਿਊਨ
Advertisement

ਇਕਬਾਲ ਸਿੰਘ ਸ਼ਾਂਤ
ਡੱਬਵਾਲੀ, 3 ਅਗਸਤ
ਪਿੰਡ ਚੌਟਾਲਾ ਵਿੱਚ ਬਿਜਲੀ ਨਿਗਮ ਦੀ ਸ਼ਿਕਾਇਤ ’ਤੇ ਕਿਸਾਨਾਂ ਖਿਲਾਫ਼ ਦਰਜ ਮੁੱਕਦਮੇ ਵਿਰੁੱਧ ਅੱਜ ਸੰਯੁਕਤ ਕਿਸਾਨ ਮੋਰਚੇ ਦੇ ਬੈਨਰ ਹੇਠ ਪੁਲੀਸ ਚੌਕੀ ਦੇ ਨੇੜੇ ਧਰਨਾ ਦਿੱਤਾ ਗਿਆ। ਇਸ ਮੌਕੇ ਜ਼ਿਲ੍ਹਾ ਸਿਰਸਾ ਦੇ ਇਲਾਵਾ ਪੰਜਾਬ ਅਤੇ ਰਾਜਸਥਾਨ ਤੋਂ ਕਿਸਾਨ ਯੂਨੀਅਨਾਂ ਦੇ ਨੁਮਾਇੰਦੇ ਅਤੇ ਆਗੂ ਸ਼ਾਮਲ ਹੋਏ। ਉਨ੍ਹਾਂ ਚੌਟਾਲਾ ਦੇ ਕਿਸਾਨ ਆਗੂ ਰਾਕੇਸ਼ ਫਗੋੜਿਆ ਅਤੇ ਹੋਰ ਕਿਸਾਨਾਂ ਦੇ ਖਿਲਾਫ਼ ਦਰਜ ਮੁਕੱਦਮੇ ਨੂੰ ਤੁਰੰਤ ਰੱਦ ਕਰਨ ਦੀ ਮੰਗ ਕੀਤੀ। ਇਸ ਮੌਕੇ ਦਸ ਦਿਨਾਂ ਵਿੱਚ ਮੁਕੱਦਮਾ ਰੱਦ ਨਾ ਹੋਣ ’ਤੇ 12 ਅਗਸਤ ਨੂੰ ਕਿਸਾਨ-ਮਜ਼ਦੂਰਾਂ ਦੀ ਮਹਾਂ ਪੰਚਾਇਤ ਕਰਕੇ ਸੰਘਰਸ਼ ਨੂੰ ਹੋਰ ਤੇਜ਼ ਕਰਨ ਦੀ ਚਿਤਾਵਨੀ ਦਿੱਤੀ ਗਈ। ਸ਼ਾਮ ਸਮੇਂ ਡੀਐੱਸਪੀ ਨੇ ਕਿਸਾਨਾਂ ਵਿੱਚ ਪੁੱਜ ਕੇ ਮੰਗ ਪੱਤਰ ਲਿਆ ਅਤੇ ਗੱਲਬਾਤ ਦੇ ਮਗਰੋਂ ਧਰਨਾ ਖ਼ਤਮ ਕਰ ਦਿੱਤਾ ਗਿਆ। ਅੱਜ ਧਰਨੇ ਵਿੱਚ ਸੈਂਕੜੇ ਕਿਸਾਨ-ਮਜ਼ਦੂਰਾਂ ਨੇ ਪੁਲੀਸ ਅਤੇ ਪ੍ਰਸ਼ਾਸਨ ਦੇ ਖਿਲਾਫ ਨਾਅਰੇਬਾਜ਼ੀ ਕੀਤੀ।

Advertisement

Advertisement
Author Image

Advertisement
Advertisement
×