ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਦਲਿਤ ਵਰਗ ਨੂੰ ਬਿਜਲੀ ਬਿੱਲ ਭੇਜਣ ਖ਼ਿਲਾਫ਼ ਰੋਸ ਜ਼ਾਹਰ

08:26 AM Sep 05, 2024 IST
ਬਿਜਲੀ ਬਿੱਲਾਂ ਖ਼ਿਲਾਫ਼ ਰੋਸ ਪ੍ਰਗਟਾਉਂਦੇ ਹੋਏ ਲੋਕ।

ਜਸਬੀਰ ਸਿੰਘ ਸ਼ੇਤਰਾ
ਜਗਰਾਉਂ, 4 ਸਤੰਬਰ
ਅਨੁਸੂਚਿਤ ਜਾਤੀ ਨਾਲ ਲੋਕਾਂ ਨੂੰ ਬਿਜਲੀ ਬਿੱਲਾਂ ਉੱਪਰ ਮਿਲ ਰਹੀ ਮੁਆਫ਼ੀ ਕੱਟ ਕੇ ਭੇਜੇ ਬਿਜਲੀ ਬਿੱਲਾਂ ਅਤੇ ਇਸ ਦੇ ਖੜ੍ਹੇ ਬਕਾਏ ਜਬਰੀ ਵਸੂਲਣ ਖ਼ਿਲਾਫ਼ ਰੋਸ ਪ੍ਰਗਟਾਇਆ ਗਿਆ। ਪੇਂਡੂ ਮਜ਼ਦੂਰ ਯੂਨੀਅਨ ਦੀ ਅਗਵਾਈ ਹੇਠ ਧਰਨੇ ਦੌਰਾਨ ਪੇਂਡੂ ਮਜ਼ਦੂਰ ਯੂਨੀਅਨ ਦੇ ਜ਼ਿਲ੍ਹਾ ਪ੍ਰਧਾਨ ਅਵਤਾਰ ਸਿੰਘ ਰਸੂਲਪੁਰ ਤੇ ਇਲਾਕਾ ਪ੍ਰਧਾਨ ਕੁਲਵੰਤ ਸਿੰਘ ਸੋਨੀ ਨੇ ਕਿਹਾ ਕਿ ਦਲਿਤ ਮਜ਼ਦੂਰਾਂ ਨੂੰ ਪਾਵਰਕੌਮ ਵਲੋਂ ਭੇਜੇ ਬਿਜਲੀ ਬਿੱਲਾਂ ਦੀ ਪਿਛਲੇ ਸਾਲ ਪੜਚੋਲ ਕਰਨ ’ਤੇ ਪਤਾ ਲੱਗਿਆ ਸੀ ਕਿ ਦਲਿਤ ਗ਼ਰੀਬ ਪਰਿਵਾਰਾਂ ਦੇ ਬਿਜਲੀ ਬਿੱਲ ਐੱਸਸੀ ਕੈਟਾਗਿਰੀ ’ਚੋਂ ਕੱਢ ਕੇ ਜਨਰਲ ਕੈਟਾਗਿਰੀ ਵਿੱਚ ਪਾਏ ਗਏ ਹਨ‌। ਇਸ ਕਾਰਨ ਦਿਹਾੜੀਦਾਰ ਗਰੀਬ ਦਲਿਤ ਪਰਿਵਾਰਾਂ ਨੂੰ ਪਾਵਰਕੌਮ ਵੱਲੋਂ ਮੁਆਫ਼ ਕੀਤੀਆਂ ਯੂਨਿਟਾਂ ਦੇ ਵੀ ਪੈਸੇ ਪਾ ਕੇ ਹਜ਼ਾਰਾਂ ਰੁਪਏ ਬਿਜਲੀ ਦੇ ਬਿੱਲ ਭੇਜੇ ਗਏ। ਇਸ ਸਬੰਧੀ ਉਸ ਵੇਲੇ ਪੇਂਡੂ ਮਜ਼ਦੂਰ ਯੂਨੀਅਨ ਨੇ ਸੰਘਰਸ਼ ਕੀਤਾ ਤਾਂ ਵਿੱਤ ਮੰਤਰੀ ਹਰਪਾਲ ਚੀਮਾ ਨੇ ਦਲਿਤ ਵਰਗ ਦੀ ਕੱਟੀ ਬਿਜਲੀ ਬਿੱਲ ਮੁਆਫ਼ੀ ਬਹਾਲ ਕਰਕੇ ਬਿੱਲਾਂ ਦੇ ਬਕਾਏ ਰੱਦ ਕਰਨ ਦਾ ਭਰੋਸਾ ਦਿੱਤਾ ਸੀ। ਉਨ੍ਹਾਂ ਦੱਸਿਆ ਕਿ ਭਾਵੇਂ ਵਿੱਤ ਮੰਤਰੀ ਦੇ ਭਰੋਸੇ ਤੋਂ ਬਾਅਦ ਦਲਿਤ ਪਰਿਵਾਰਾਂ ਦੀ ਕੱਟੀ ਬਿਜਲੀ ਬਿੱਲ ਮੁਆਫ਼ੀ ਤਾਂ ਭਾਵੇਂ ਮੁੜ ਬਹਾਲ ਕਰ ਦਿੱਤੀ ਗਈ ਹੈ, ਪਰ ਦਲਿਤ ਮਜ਼ਦੂਰਾਂ ਨੂੰ ਭੇਜੇ ਨਾਜਾਇਜ਼ ਬਿਜਲੀ ਬਿੱਲਾਂ ਦੇ ਬਕਾਇਆ ਦਾ ਮਾਮਲਾ ਜਿਉਂ ਦਾ ਤਿਉਂ ਖੜ੍ਹਾ ਹੈ। ਉਨ੍ਹਾਂ ਮੰਗ ਕੀਤੀ ਕਿ ਦਲਿਤ ਮਜ਼ਦੂਰਾਂ ਨੂੰ ਭੇਜੇ ਨਾਜਾਇਜ਼ ਬਿਜਲੀ ਬਿੱਲਾਂ ਦੇ ਬਕਾਏ ਨੂੰ ਤੁਰੰਤ ਰੱਦ ਕੀਤਾ ਜਾਵੇ। ਇਸ ਮੌਕੇ ਜਸਵੀਰ ਕੌਰ, ਮਨਜੀਤ ਕੌਰ, ਜੀਤੋ ਕੌਰ, ਜੰਟਾ ਸਿੰਘ, ਗੋਰਾ ਸਿੰਘ, ਪ੍ਰਿਤਪਾਲ ਸਿੰਘ ਅਤੇ ਮਾਘ ਸਿੰਘ ਹਾਜ਼ਰ ਸਨ।

Advertisement

Advertisement