ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਕਿਸਾਨ ਆਗੂ ਮਹਿਮਾ ਦੀ ਗ੍ਰਿਫ਼ਤਾਰੀ ਖ਼ਿਲਾਫ਼ ਅਰਥੀ ਫੂਕ ਮੁਜ਼ਾਹਰੇ

07:57 AM May 13, 2024 IST
ਫਿਰੋਜ਼ਪੁਰ ਜ਼ਿਲ੍ਹੇ ਦੇ ਇੱਕ ਪਿੰਡ ਵਿੱਚ ਅਰਥੀ ਫੂਕਦੇ ਹੋਏ ਕਿਸਾਨ।

ਆਤਿਸ਼ ਗੁਪਤਾ
ਚੰਡੀਗੜ੍ਹ, 12 ਮਈ
ਭਾਰਤੀ ਕਿਸਾਨ ਯੂਨੀਅਨ (ਏਕਤਾ ਡਕੌਂਦਾ) ਨੇ ਜਥੇਬੰਦੀ ਦੇ ਸੂਬਾ ਜਨਰਲ ਸਕੱਤਰ ਹਰਨੇਕ ਸਿੰਘ ਮਹਿਮਾ ਨੂੰ ਪੰਜਾਬ ਪੁਲੀਸ ਵੱਲੋਂ ਪੁਰਾਣੇ ਕੇਸਾਂ ਵਿੱਚ ਗ੍ਰਿਫ਼ਤਾਰ ਕਰ ਕੇ ਜੇਲ੍ਹ ਭੇਜਣ ਖ਼ਿਲਾਫ਼ ਅੱਜ ਪੰਜਾਬ ਦੇ 13 ਜ਼ਿਲ੍ਹਿਆਂ ਵਿੱਚ ਪੰਜਾਬ ਸਰਕਾਰ ਤੇ ਭਾਜਪਾ ਦੀਆਂ ਅਰਥੀਆਂ ਫੂਕੀਆਂ ਗਈਆਂ। ਹਾਲਾਂਕਿ, ਪੁਲੀਸ ਤੇ ਪ੍ਰਸ਼ਾਸਨ ਨੇ ਕਈ ਥਾਈਂ ਕਿਸਾਨਾਂ ਨੂੰ ਅਰਥੀਆਂ ਸਾੜਨ ਤੋਂ ਰੋਕਣ ਦੀ ਕੋਸ਼ਿਸ਼ ਵੀ ਕੀਤੀ।
ਅੱਜ ਪੰਜਾਬ ਦੇ ਫਿਰੋਜ਼ਪੁਰ, ਫਾਜ਼ਿਲਕਾ, ਸ੍ਰੀ ਮੁਕਤਸਰ ਸਾਹਿਬ, ਫ਼ਰੀਦਕੋਟ, ਬਠਿੰਡਾ, ਮੋਗਾ, ਲੁਧਿਆਣਾ, ਮਾਨਸਾ, ਬਰਨਾਲਾ, ਸੰਗਰੂਰ, ਕਪੂਰਥਲਾ ਅਤੇ ਮਾਲੇਰਕੋਟਲਾ ਸਣੇ ਹੋਰ ਸ਼ਹਿਰਾਂ ਤੇ ਪਿੰਡਾਂ ਵਿੱਚ ਅਰਥੀਆਂ ਫੂਕੀਆਂ ਗਈਆਂ। ਜਥੇਬੰਦੀ ਦੇ ਸੂਬਾ ਕਾਰਜਕਾਰੀ ਪ੍ਰਧਾਨ ਮਨਜੀਤ ਸਿੰਘ ਧਨੇਰ ਤੇ ਸੀਨੀਅਰ ਮੀਤ ਪ੍ਰਧਾਨ ਗੁਰਦੀਪ ਸਿੰਘ ਰਾਮਪੁਰਾ ਨੇ ਕਿਹਾ ਕਿ ਪੰਜਾਬ ਦੀ ਆਮ ਆਦਮੀ ਪਾਰਟੀ (ਆਪ) ਦੀ ਸਰਕਾਰ ਪੂਰੀ ਤਰ੍ਹਾਂ ਭਾਜਪਾ ਦੀ ਪਿੱਠ ’ਤੇ ਉਤਰ ਆਈ ਹੈ।
ਸੂਬੇ ਵਿੱਚ ਥਾਂ-ਥਾਂ ’ਤੇ ਕਿਸਾਨਾਂ ਨੂੰ ਭਾਜਪਾ ਦਾ ਵਿਰੋਧ ਕਰਨ ਤੋਂ ਰੋਕਿਆ ਜਾ ਰਿਹਾ ਹੈ। ਇਸੇ ਤਹਿਤ ਭਾਰਤੀ ਕਿਸਾਨ ਯੂਨੀਅਨ (ਏਕਤਾ ਡਕੌਂਦਾ) ਦੇ ਜਨਰਲ ਸਕੱਤਰ ਹਰਨੇਕ ਸਿੰਘ ਮਹਿਮਾ ਨੂੰ ਪੁਰਾਣੇ ਕੇਸ ਵਿੱਚ ਗ੍ਰਿਫ਼ਤਾਰ ਕਰ ਲਿਆ ਗਿਆ ਹੈ ਤਾਂ ਜੋ ਕਿਸਾਨਾਂ ਵੱਲੋਂ ਕੀਤੇ ਜਾ ਰਹੇ ਭਾਜਪਾ ਦੇ ਵਿਰੋਧ ਨੂੰ ਅਸਫ਼ਲ ਕੀਤਾ ਜਾ ਸਕੇ।
ਜਥੇਬੰਦੀ ਦੇ ਸੂਬਾ ਮੀਤ ਪ੍ਰਧਾਨ ਹਰੀਸ਼ ਨੱਢਾ ਨੇ ਕਿਹਾ ਕਿ ‘ਆਪ’ ਇਕ ਪਾਸੇ ਕੇਜਰੀਵਾਲ ਨੂੰ ਜੇਲ੍ਹ ਵਿੱਚ ਭੇਜਣ ਨੂੰ ਜਮਹੂਰੀਅਤ ਦਾ ਕਤਲ ਦੱਸ ਰਹੀ ਹੈ ਤਾਂ ਦੂਜੇ ਪਾਸੇ ਭਾਜਪਾ ਦਾ ਵਿਰੋਧ ਕਰ ਰਹੇ ਕਿਸਾਨਾਂ ਨੂੰ ਜੇਲ੍ਹਾਂ ਵਿੱਚ ਡੱਕ ਕੇ ਖੁਦ ਜਮਹੂਰੀਅਤ ਦਾ ਕਤਲ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਜੇਕਰ ਸੋਮਵਾਰ ਨੂੰ ਹਰਨੇਕ ਸਿੰਘ ਮਹਿਮਾ ਨੂੰ ਰਿਹਾਅ ਨਾ ਕੀਤਾ ਗਿਆ ਤਾਂ ਜਥੇਬੰਦੀ ਅਗਲੇ ਸੰਘਰਸ਼ ਦਾ ਐਲਾਨ ਕਰੇਗੀ।

Advertisement

ਰਾਜਿੰਦਰ ਦੀਪ ਸਿੰਘ ਵਾਲਾ ਦੀ ਗ੍ਰਿਫ਼ਤਾਰੀ ਦੀ ਨਿਖੇਧੀ

ਕਿਰਤੀ ਕਿਸਾਨ ਯੂਨੀਅਨ ਨੇ ਸਾਦਿਕ ਪੁਲੀਸ ਵੱਲੋਂ ਅੱਜ ਸਵੇਰੇ ਯੂਨੀਅਨ ਦੇ ਸੂਬਾ ਜਨਰਲ ਸਕੱਤਰ ਰਾਜਿੰਦਰ ਸਿੰਘ ਦੀਪ ਸਿੰਘ ਵਾਲਾ ਨੂੰ ਗ੍ਰਿਫ਼ਤਾਰ ਕਰ ਕੇ ਜੇਲ੍ਹ ਭੇਜਣ ਦੀ ਨਿਖੇਧੀ ਕੀਤੀ ਹੈ। ਕਿਸਾਨ ਆਗੂਆਂ ਨੇ ਕਿਹਾ ਕਿ ਕਿਸਾਨ ਤੇ ਜਨਤਕ ਆਗੂਆਂ ਦੀਆਂ ਗ੍ਰਿਫ਼ਤਾਰੀਆਂ ਦੇ ਬਾਵਜੂਦ ਲੋਕਾਂ ਨੂੰ ਲਾਮਬੰਦ ਕਰ ਕੇ ਭਾਜਪਾ ਖ਼ਿਲਾਫ਼ ਵਿਰੋਧ ਪ੍ਰਦਰਸ਼ਨ ਜਾਰੀ ਰਹਿਣਗੇ। ਯੂਨੀਅਨ ਦੇ ਸੂਬਾ ਪ੍ਰਧਾਨ ਨਿਰਭੈ ਸਿੰਘ ਢੁੱਡੀਕੇ, ਸੂਬਾ ਮੀਤ ਪ੍ਰਧਾਨ ਜਤਿੰਦਰ ਸਿੰਘ ਛੀਨਾ ਤੇ ਸੂਬਾ ਪ੍ਰੈੱਸ ਸਕੱਤਰ ਰਾਮਿੰਦਰ ਸਿੰਘ ਪਟਿਆਲਾ ਨੇ ਗ੍ਰਿਫ਼ਤਾਰ ਕੀਤੇ ਆਗੂਆਂ ਨੂੰ ਫੌਰੀ ਰਿਹਾਅ ਕਰਨ ਦੀ ਮੰਗ ਕੀਤੀ।

Advertisement
Advertisement
Advertisement