ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਮਲਵਿੰਦਰ ਮਾਲੀ ਦੀ ਗ੍ਰਿਫ਼ਤਾਰੀ ਦਾ ਵਿਰੋਧ

11:58 AM Sep 18, 2024 IST

ਪੱਤਰ ਪ੍ਰੇਰਕ
ਅੰਮ੍ਰਿਤਸਰ, 17 ਸਤੰਬਰ
ਪੰਜਾਬ ਦੇ ਰਾਜਨੀਤਿਕ ਚਿੰਤਕ ਅਤੇ ਮਨੁੱਖੀ ਅਧਿਕਾਰਾਂ ਦੇ ਕਾਰਕੁਨ ਮਲਵਿੰਦਰ ਸਿੰਘ ਮਾਲੀ ਦੀ ਪੰਜਾਬ ਸਰਕਾਰ ਵੱਲੋਂ ਕੀਤੀ ਗਈ ਗ੍ਰਿਫਤਾਰੀ ਦੀ ਪੰਜਾਬ ਕਿਸਾਨ ਯੂਨੀਅਨ ਇਕਾਈ ਅੰਮ੍ਰਿਤਸਰ ਨੇ ਨਿੰਦਾ ਕੀਤੀ ਹੈ। ਯੂਨੀਅਨ ਦੇ ਜ਼ਿਲ੍ਹਾ ਪ੍ਰਧਾਨ ਬਲਬੀਰ ਸਿੰਘ ਮੂਧਲ ,ਸ਼ਮਸ਼ੇਰ ਸਿੰਘ ਹੇਰ ਬਲਬੀਰ ਸਿੰਘ ਝਾਮਕਾ ਨੇ ਕਿਹਾ ਕਿ ਮਲਵਿੰਦਰ ਸਿੰਘ ਮਾਲੀ ਦੀ ਗ੍ਰਿਫਤਾਰੀ ਵਿਚਾਰਾਂ ਦੇ ਪ੍ਰਗਟਾਵੇ ਦੀ ਆਜ਼ਾਦੀ ’ਤੇ ਹਮਲਾ ਹੈ ਅਤੇ ਮਾਨ ਸਰਕਾਰ ਵੱਲੋਂ ਲੋਕਾਂ ਵਿੱਚ ਆਪਣੇ ਖੁੱਸ ਰਹੇ ਆਧਾਰ ਤੋਂ ਲੋਕਾਂ ਦਾ ਧਿਆਨ ਲਾਂਭੇ ਕਰਨ ਲਈ ਅਜਿਹੇ ਹੱਥਕੰਡੇ ਵਰਤੇ ਜਾ ਰਹੇ ਹਨ। ਆਗੂਆਂ ਨੇ ਮਲਵਿੰਦਰ ਸਿੰਘ ਮਾਲੀ ਨੂੰ ਬਿਨਾਂ ਸ਼ਰਤ ਰਿਹਾਅ ਕਰਨ ਅਤੇ ਉਸ ਵਿਰੁੱਧ ਦਰਜ ਮੁਕੱਦਮਾ ਵਾਪਸ ਲੈਣ ਦੀ ਮੰਗ ਕੀਤੀ ਹੈ।
ਜਲੰਧਰ (ਪੱਤਰ ਪ੍ਰੇਰਕ): ਭਾਰਤੀ ਇਨਕਲਾਬੀ ਮਾਰਕਸਵਾਦੀ ਪਾਰਟੀ (ਆਰਐੱਮਪੀਆਈ) ਵੱਲੋਂ ਕਾਰਕੁਨ ਤੇ ਟਿੱਪਣੀਕਾਰ ਮਾਲਵਿੰਦਰ ਸਿੰਘ ਮਾਲੀ ਦੀ ਗ੍ਰਿਫ਼ਤਾਰੀ ਦੀ ਨਿਖੇਧੀ ਕਰਦਿਆਂ ਉਨ੍ਹਾਂ ਵਿਰੁੱਧ ਬਦਲਾਖੋਰੀ ਦੀ ਭਾਵਨਾ ਤਹਿਤ ਦਰਜ ਕੀਤਾ ਗਿਆ ਪਰਚਾ ਬਿਨਾਂ ਦੇਰੀ ਤੋਂ ਖਾਰਜ ਕਰਨ ਦੀ ਮੰਗ ਕੀਤੀ ਗਈ। ਪਾਰਟੀ ਦੇ ਜਨਰਲ ਸਕੱਤਰ ਕਾਮਰੇਡ ਮੰਗਤ ਰਾਮ ਪਾਸਲਾ ਅਤੇ ਪੰਜਾਬ ਰਾਜ ਕਮੇਟੀ ਦੇ ਸਕੱਤਰ ਸਾਥੀ ਪਰਗਟ ਸਿੰਘ ਜਾਮਾਰਾਏ ਨੇ ਕਿਹਾ ਕਿ ਭਗਵੰਤ ਮਾਨ ਸਰਕਾਰ ਆਪਣੇ ਆਲੋਚਕਾਂ ਦੇ ਮੂੰਹ ਬੰਦ ਕਰਵਾਉਣਾ ਚਾਹੁੰਦੀ ਹੈ।

Advertisement

Advertisement