For the best experience, open
https://m.punjabitribuneonline.com
on your mobile browser.
Advertisement

ਮਾਲਵਿੰਦਰ ਮਾਲੀ ਦੀ ਗ੍ਰਿਫ਼ਤਾਰੀ ਖ਼ਿਲਾਫ਼ ਰੋਸ ਮੁਜ਼ਾਹਰਾ

07:19 AM Sep 19, 2024 IST
ਮਾਲਵਿੰਦਰ ਮਾਲੀ ਦੀ ਗ੍ਰਿਫ਼ਤਾਰੀ ਖ਼ਿਲਾਫ਼ ਰੋਸ ਮੁਜ਼ਾਹਰਾ
ਐੱਸਡੀਐੱਮ ਦਫ਼ਤਰ ਅੱਗੇ ਪ੍ਰਦਰਸ਼ਨ ਕਰਦੇ ਹੋਏ ਜਨਤਕ ਜਥੇਬੰਦੀਆਂ ਦੇ ਕਾਰਕੁਨ।
Advertisement

ਮੇਜਰ ਸਿੰਘ ਮੱਟਰਾਂ
ਭਵਾਨੀਗੜ੍ਹ, 18 ਸਤੰਬਰ
ਮੁਹਾਲੀ ਪੁਲੀਸ ਵੱਲੋਂ ਸਾਬਕਾ ਵਿਦਿਆਰਥੀ ਆਗੂ ਅਤੇ ਚਿੰਤਕ ਮਾਲਵਿੰਦਰ ਸਿੰਘ ਮਾਲੀ ਨੂੰ ਗ੍ਰਿਫਤਾਰ ਕਰਨ ਦੀ ਕਾਰਵਾਈ ਖ਼ਿਲਾਫ਼ ਅੱਜ ਇੱਥੇ ਜਨਤਕ ਜਥੇਬੰਦੀਆਂ ਅਤੇ ਪਾਰਟੀਆਂ ਵੱਲੋਂ ਰੋਸ ਪ੍ਰਦਰਸ਼ਨ ਕਰਨ ਉਪਰੰਤ ਤਹਿਸੀਲਦਾਰ ਆਸ਼ੂ ਪ੍ਰਭਾਸ਼ ਜੋਸ਼ੀ ਨੂੰ ਮੰਗ ਪੱਤਰ ਸੌਂਪਿਆ ਗਿਆ। ਇਸ ਮੌਕੇ ਕਾਂਗਰਸ ਪਾਰਟੀ ਦੇ ਸੀਨੀਅਰ ਆਗੂ ਰਣਜੀਤ ਸਿੰਘ ਤੂਰ, ਅਕਾਲੀ ਆਗੂ ਹਰਵਿੰਦਰ ਸਿੰਘ ਕਾਕੜਾ, ਗੋਲਡੀ ਤੂਰ, ਨਿਰਮਲ ਸਿੰਘ ਭੜੋ, ਸੀਪੀਐਮ ਦੇ ਸੂਬਾ ਸਕੱਤਰੇਤ ਕਾਮਰੇਡ ਭੂਪ ਚੰਦ ਚੰਨੋਂ, ਭਾਕਿਯੂ ਡਕੌਂਦਾ ਦੇ ਬਲਾਕ ਪ੍ਰਧਾਨ ਕਰਮ ਸਿੰਘ ਬਲਿਆਲ, ਭਾਕਿਯੂ ਰਾਜੇਵਾਲ ਦੇ ਪ੍ਰਚਾਰ ਸਕੱਤਰ ਜਸਪਾਲ ਸਿੰਘ ਘਰਾਚੋਂ, ਭਾਕਿਯੂ ਸਿੱਧੂਪੁਰ ਦੇ ਆਗੂ ਹਰਜਿੰਦਰ ਸਿੰਘ ਗਰੇਵਾਲ, ਦਵਿੰਦਰ ਸਿੰਘ ਸਕਰੌਦੀ, ਡਾ. ਅਜੈਬ ਸਿੰਘ ਰਾਮਪੁਰਾ, ਲਾਲਵਿਦਰ ਸਿੰਘ ਲਾਲੀ ਸਕਰੌਦੀ, ਜਤਿੰਦਰ ਸਿੰਘ ਸਕਰੌਦੀ ਤੇ ਯੂਸਫ਼ ਖਾਂ ਸਰਪੰਚ ਭੜੀ ਆਦਿ ਨੇ ਕਿਹਾ ਕਿ ਪੰਜਾਬ ਦੀ ਭਗਵੰਤ ਮਾਨ ਸਰਕਾਰ ਵੱਲੋਂ ਸੋਸ਼ਲ ਮੀਡੀਆ ’ਤੇ ਸਰਕਾਰ ਦੀਆਂ ਗ਼ਲਤ ਨੀਤੀਆਂ ਖ਼ਿਲਾਫ਼ ਆਵਾਜ਼ ਬੁਲੰਦ ਕਰਨ ਵਾਲੇ ਮਾਲਵਿੰਦਰ ਸਿੰਘ ਮਾਲੀ ਨੂੰ ਝੂਠੇ ਕੇਸ ਤਹਿਤ ਗ੍ਰਿਫਤਾਰ ਕਰਕੇ ਜਮਹੂਰੀ ਹੱਕਾਂ ਦਾ ਘਾਣ ਕੀਤਾ ਗਿਆ ਹੈ। ਇਸ ਮੌਕੇ ਮੇਜਰ ਸਿੰਘ ਸਰਪੰਚ ਝਨੇੜੀ, ਭਗਵੰਤ ਸਿੰਘ ਸੇਖੋਂ ਸਰਪੰਚ, ਪ੍ਰਮਿੰਦਰ ਸਿੰਘ ਸਮੇਤ ਵੱਡੀ ਗਿਣਤੀ ਵਿਚ ਪਤਵੰਤੇ ਹਾਜ਼ਰ ਸਨ। ਉਨ੍ਹਾਂ ਤਾੜਨਾ ਕੀਤੀ ਕਿ ਜੇਕਰ ਮਾਲਵਿੰਦਰ ਸਿੰਘ ਮਾਲੀ ਨੂੰ ਬਿਨਾ ਸ਼ਰਤ ਰਿਹਾਅ ਨਾ ਕੀਤਾ ਗਿਆ ਤਾਂ ਪੰਜਾਬ ਪੱਧਰੀ ਪ੍ਰਦਰਸ਼ਨ ਕੀਤੇ ਜਾਣਗੇ। ਇਥੇ ਇਹ ਦੱਸਣਯੋਗ ਹੈ ਕਿ ਮਾਲਵਿੰਦਰ ਸਿੰਘ ਮਾਲੀ ਨੇ ਨੇੜਲੇ ਪਿੰਡ ਸਕਰੌਦੀ ਦੇ ਜੰਮਪਲ ਹਨ।

Advertisement

Advertisement
Advertisement
Author Image

Advertisement