ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਟਰੱਕ ਯੂਨੀਅਨ ਮਹਿਲ ਕਲਾਂ ਦੇ ਪ੍ਰਧਾਨ ਦੀ ਗ੍ਰਿਫ਼ਤਾਰੀ ਦਾ ਵਿਰੋਧ

07:44 AM Dec 26, 2023 IST
ਜਲਾਲਾਬਾਦ ਦੀ ਇੰਦਰ ਨਗਰੀ ਦੀ ਟੁੱਟੀ ਸੜਕ ਦੀ ਝਲਕ।

ਨਵਕਿਰਨ ਸਿੰਘ
ਮਹਿਲ ਕਲਾਂ, 25 ਦਸੰਬਰ
ਮਹਿਲ ਕਲਾਂ ਦੇ ਨੌਜਵਾਨ ਅਰਸ਼ਦੀਪ ਸਿੰਘ ਬਿੱਟੂ ਦੀ ਗ੍ਰਿਫਤਾਰੀ ਖ਼ਿਲਾਫ਼ ਇਲਾਕੇ ਦੇ ਮੋਹਤਬਰਾਂ ਅਤੇ ਬਿੱਟੂ ਦੇ ਪਰਿਵਾਰਕ ਮੈਂਬਰਾਂ ਦਾ ਇਕ ਵਫਦ ਹਲਕਾ ਮਹਿਲ ਕਲਾਂ ਦੇ ਵਿਧਾਇਕ ਕੁਲਵੰਤ ਸਿੰਘ ਪੰਡੋਰੀ ਨੂੰ ਮਿਲਿਆ। ਇਸ ਮੌਕੇ ਉਨ੍ਹਾਂ ਨੇ ਵਿਧਾਇਕ ਪੰਡੋਰੀ ਨੂੰ ਮੰਗ ਪੱਤਰ ਸੌਂਪਦਿਆਂ ਬਿੱਟੂ ਖਿਲਾਫ ਦਰਜ ਕੀਤੇ ਕੇਸ ਨੂੰ ਕਥਿਤ ਝੂਠਾ ਕਰਾਰ ਦਿੰਦਿਆਂ ਇਨਸਾਫ ਦੇਣ ਮੰਗ ਕੀਤੀ। ਅਰਸ਼ਦੀਪ ਸਿੰਘ ਬਿੱਟੂ ਦੀ ਪਤਨੀ ਸੁਖਪਾਲ ਕੌਰ ਨੇ ਕਿਹਾ ਕਿ ਉਸ ਦਾ ਪਤੀ ਟਰੱਕ ਯੂਨੀਅਨ ਮਹਿਲ ਕਲਾਂ ਦਾ ਪ੍ਰਧਾਨ ਹੈ। ਉਹ ਨਸ਼ੇ ਦਾ ਸੇਵਨ ਤੱਕ ਨਹੀਂ ਕਰਦਾ ਹੈ ਪਰ ਉਸ ਖਿਲਾਫ ਪੁਲੀਸ ਥਾਣਾ ਧਨੌਲਾ ਵੱਲੋਂ ਨਸ਼ਾ ਵੇਚਣ ਦਾ ਕਥਿਤ ਝੂਠਾ ਮਾਮਲਾ ਦਰਜ ਕੀਤਾ ਗਿਆ ਹੈ। ਇਸ ਮੌਕੇ ਇਲਾਕੇ ਦੇ ਪੰਚਾਂ ਤੇ ਸਰਪੰਚਾਂ ਨੇ ਬਿੱਟੂ ਖ਼ਿਲਾਫ਼ ਦਰਜ ਕੇਸ ਰੱਦ ਕਰਕੇ ਇਨਸਾਫ ਦੀ ਮੰਗ ਕੀਤੀ।
ਜ਼ਿਕਰਯੋਗ ਹੈ ਕਿ ਅਰਸ਼ਦੀਪ ਸਿੰਘ ਬਿੱਟੂ ਪਹਿਲਾਂ ਵੀ ਕੁਝ ਪੁਲੀਸ ਕੇਸਾਂ ਵਿੱਚ ਜ਼ਮਾਨਤ ’ਤੇ ਚੱਲ ਰਿਹਾ ਹੈ ਪਰ ਇਲਾਕੇ ਦੇ ਮੋਹਤਬਰਾਂ ਅਨੁਸਾਰ ਐਨਡੀਪੀਐਸ ਦਾ ਤਾਜ਼ਾ ਮਾਮਲਾ ਪੁਲੀਸ ਨੇ ਜਾਣਬੁੱਝ ਕੇ ਦਰਜ ਕੀਤਾ ਹੈ।
ਇਸ ਮੌਕੇ ਮਹਿਲ ਕਲਾਂ ਦੇ ਸਰਪੰਚ ਬਲੋਰ ਸਿੰਘ ਤੋਤੀ, ਸ਼੍ਰੋਮਣੀ ਅਕਾਲੀ ਦਲ ਦੇ ਮੀਤ ਪ੍ਰਧਾਨ ਰਿੰਕਾ ਕੁਤਬਾ ਬਾਹਮਣੀਆਂ, ਕਾਂਗਰਸ ਆਗੂ ਤੇ ਪੰਚ ਜਸਵਿੰਦਰ ਸਿੰਘ ਮਾਂਗਟ, ਸਾਬਕਾ ਸਰਪੰਚ ਹਰਭੁਪਿੰਦਰਜੀਤ ਸਿੰਘ ਲਾਡੀ, ਸਰਬਜੀਤ ਸਿੰਘ ਸੰਭੂ, ਬਲਾਕ ਸੰਮਤੀ ਮਹਿਲ ਕਲਾਂ ਦੀ ਚੇਅਰਪਰਸਨ ਹਰਜਿੰਦਰ ਕੌਰ, ਅਜਮੇਰ ਸਿੰਘ ਆਦਿ ਹਾਜ਼ਰ ਸਨ।

Advertisement

Advertisement