ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਰਾਹੁਲ ਗਾਂਧੀ ਬਾਰੇ ਇਤਰਾਜ਼ਯੋਗ ਸ਼ਬਦਾਵਲੀ ਦੇ ਵਿਰੋਧ ’ਚ ਕੇਂਦਰ ਖ਼ਿਲਾਫ਼ ਰੋਸ ਵਿਖਾਵਾ

11:00 AM Oct 08, 2023 IST
ਅੰਮ੍ਰਿਤਸਰ ਵਿੱਚ ਰੋਸ ਜ਼ਾਹਰ ਕਰਦੇ ਹੋਏ ਕਾਂਗਰਸੀ ਆਗੂ ਤੇ ਵਰਕਰ।

ਜਗਤਾਰ ਸਿਘ ਲਾਂਬਾ
ਅੰਮ੍ਰਿਤਸਰ, 7 ਅਕਤੂਬਰ
ਕਾਂਗਰਸੀ ਆਗੂ ਰਾਹੁਲ ਗਾਂਧੀ ਖਿਲਾਫ ਇਤਰਾਜ਼ਯੋਗ ਸ਼ਬਦਾਵਲੀ ਵਰਤੇ ਜਾਣ ਦੇ ਰੋਸ ਵਜੋਂ ਅੱਜ ਇੱਥੇ ਜ਼ਿਲ੍ਹਾ ਕਾਂਗਰਸ ਕਮੇਟੀ ਸ਼ਹਿਰੀ ਵੱਲੋਂ ਕੇਂਦਰ ਸਰਕਾਰ ਖਿਲਾਫ ਰੋਸ ਵਿਖਾਵਾ ਕੀਤਾ ਗਿਆ ਅਤੇ ਪ੍ਰਧਾਨ ਮੰਤਰੀ ਦਾ ਪੁਤਲਾ ਸਾੜਿਆ ਗਿਆ। ਇਹ ਰੋਸ ਵਿਖਾਵਾ ਜ਼ਿਲ੍ਹਾ ਕਾਂਗਰਸ ਕਮੇਟੀ ਸ਼ਹਿਰੀ ਦੇ ਪ੍ਰਧਾਨ ਅਸ਼ਵਨੀ ਕੁਮਾਰ ਪੱਪੂ ਦੀ ਅਗਵਾਈ ਹੇਠ ਕੀਤਾ ਗਿਆ। ਇਸ ਸਬੰਧ ਵਿੱਚ ਕਾਂਗਰਸੀ ਵਰਕਰ ਇੱਥੇ ਫੋਰ ਐਸ ਚੌਕ ਨੇੜੇ ਇਕੱਠੇ ਹੋਏ ਅਤੇ ਸਰਕਾਰ ਖਿਲਾਫ ਰੋਸ ਵਿਖਾਵਾ ਕੀਤਾ। ਪ੍ਰਦਰਸ਼ਨਕਾਰੀਆਂ ਨੇ ਕੇਂਦਰ ਸਰਕਾਰ ਅਤੇ ਪ੍ਰਧਾਨ ਮੰਤਰੀ ਮੋਦੀ ਖਿਲਾਫ ਨਾਰੇਬਾਜ਼ੀ ਵੀ ਕੀਤੀ। ਉਨ੍ਹਾਂ ਇਸ ਸਬੰਧੀ ਤਖਤੀਆਂ ਵੀ ਚੁੱਕੀਆਂ ਹੋਈਆਂ ਸਨ। ਜ਼ਿਲ੍ਹਾ ਪ੍ਰਧਾਨ ਅਸ਼ਵਨੀ ਕੁਮਾਰ ਪੱਪੂ ਨੇ ਕਿਹਾ ਕਿ ਰਾਹੁਲ ਗਾਂਧੀ ਦੀ ਲੋਕਾਂ ਵਿੱਚ ਵੱਧ ਰਹੀ ਲੋਕਪ੍ਰਿਅਤਾ ਤੋਂ ਕੇਂਦਰ ਦੀ ਮੋਦੀ ਸਰਕਾਰ ਬੁਖਲਾ ਗਈ ਹੈ, ਇਸੇ ਲਈ ਰਾਹੁਲ ਗਾਂਧੀ ਨੂੰ ਨਿਸ਼ਾਨਾ ਬਣਾਇਆ ਜਾ ਰਿਹਾ ਅਤੇ ਉਸ ਦੀ ਸਾਖ ਨੂੰ ਵੱਖ-ਵੱਖ ਢੰਗ ਤਰੀਕੇ ਨਾਲ ਢਾਹ ਲਾਉਣ ਦਾ ਯਤਨ ਕੀਤਾ ਜਾ ਰਿਹਾ ਹੈ। ਹੁਣ ਉਨ੍ਹਾਂ ਨੂੰ ਰਾਵਣ ਦੱਸਿਆ ਗਿਆ ਹੈ ਜਿਸ ਦਾ ਕਾਂਗਰਸ ਵੱਲੋਂ ਸਖਤ ਇਤਰਾਜ਼ ਕੀਤਾ ਗਿਆ ਹੈ। ਉਨ੍ਹਾਂ ਦੋਸ਼ ਲਾਇਆ ਕਿ ਇਹ ਸਾਰੀ ਕਾਰਵਾਈ ਸਿਆਸੀ ਹਿੱਤਾਂ ਤੋਂ ਪ੍ਰੇਰਿਤ ਹੈ ਅਤੇ ਆਉਣ ਵਾਲੀਆਂ ਲੋਕ ਸਭਾ ਚੋਣਾਂ ਨੂੰ ਧਿਆਨ ਵਿੱਚ ਰੱਖ ਕੇ ਕੀਤੀ ਜਾ ਰਹੀ ਹੈ।

Advertisement

ਕਾਂਗਰਸ ਆਗੂਆਂ ਨੇ ਪ੍ਰਧਾਨ ਮੰਤਰੀ ਦਾ ਪੁਤਲਾ ਫੂਕ ਕੇ ਰੋਸ ਜ਼ਾਹਰ ਕੀਤਾ
ਹੁਸ਼ਿਆਰਪੁਰ (ਪੱਤਰ ਪ੍ਰੇਰਕ): ਭਾਜਪਾ ਵਲੋਂ ਕਾਂਗਰਸ ਦੇ ਸਾਬਕਾ ਕੌਮੀ ਪ੍ਰਧਾਨ ਰਾਹੁਲ ਗਾਂਧੀ ਨੂੰ ਨਵੇਂ ਯੁੱਗ ਦਾ ਰਾਵਣ ਕਹਿਣ ਦੇ ਵਿਰੋਧ ਵਿਚ ਜ਼ਿਲ੍ਹਾ ਕਾਂਗਰਸ ਵਲੋਂ ਅੱਜ ਇੱਥੇ ਮਾਹਿਲਪੁਰ ਅੱਡਾ ਵਿਖੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਪੁਤਲਾ ਫ਼ੂਕ ਕੇ ਰੋਸ ਪ੍ਰਦਰਸ਼ਨ ਕੀਤਾ ਗਿਆ। ਪਾਰਟੀ ਦੇ ਸੀਨੀਅਰ ਉਪ ਪ੍ਰਧਾਨ ਰਾਜੇਸ਼ ਗੁਪਤਾ, ਸ਼ਹਿਰੀ ਪ੍ਰਧਾਨ ਨਵਪ੍ਰੀਤ ਨਵੀ ਰੈਹਲ ਅਤੇ ਐਡਵੋਕੇਟ ਰਾਕੇਸ਼ ਮਰਵਾਹਾ ਨੇ ਕਿਹਾ ਕਿ ਭਾਜਪਾ ਦੇ ਇਸ ਕਥਨ ਨੇ ਦੇਸ਼ ਨੂੰ ਤੋੜਨ ਅਤੇ ਨਫ਼ਰਤ ਫ਼ੈਲਾਉਣ ਦਾ ਯਤਨ ਕੀਤਾ ਹੈ। ਉਨ੍ਹਾਂ ਕਿਹਾ ਕਿ ਭਾਜਪਾ ਨੇ ਸੋਸ਼ਲ ਮੀਡੀਆ ’ਤੇ ਰਾਹੁਲ ਗਾਂਧੀ ਦਾ ਇਕ ਪੋਸਟਰ ਜਾਰੀ ਕਰਕੇ ਉਨ੍ਹਾਂ ਨੂੰ ਨਵੇਂ ਯੁੱਗ ਦਾ ਰਾਵਣ ਦੱਸਿਆ ਹੈ ਜਿਸ ਵਿਚ ਭਾਜਪਾ ਦਾ ਅਹੰਕਾਰ ਝਲਕਦਾ ਹੈ। ਕਾਂਗਰਸੀ ਆਗੂਆਂ ਨੇ ਕਿਹਾ ਕਿ ਰਾਹੁਲ ਗਾਂਧੀ ਦੀ ਵਧਦੀ ਲੋਕਪ੍ਰਿਅਤਾ ਨੂੰ ਦੇਖਦੇ ਹੋਏ ਭਾਜਪਾਈ ਬੁਖਲਾਹਟ ਵਿਚ ਹਨ।

Advertisement
Advertisement