For the best experience, open
https://m.punjabitribuneonline.com
on your mobile browser.
Advertisement

ਕਿਸਾਨੀ ਮਸਲੇ ਹੱਲ ਨਾ ਹੋਣ ’ਤੇ ਕੇਂਦਰ ਸਰਕਾਰ ਖ਼ਿਲਾਫ਼ ਰੋਸ

10:28 AM Feb 02, 2024 IST
ਕਿਸਾਨੀ ਮਸਲੇ ਹੱਲ ਨਾ ਹੋਣ ’ਤੇ ਕੇਂਦਰ ਸਰਕਾਰ ਖ਼ਿਲਾਫ਼ ਰੋਸ
ਨਵ-ਨਿਯੁਕਤ ਅਹੁਦੇਦਾਰਾਂ ਨਾਲ ਪ੍ਰਧਾਨ ਤਰਨਜੀਤ ਸਿੰਘ ਨਿਮਾਣਾ ਅਤੇ ਹੋਰ। -ਫੋਟੋ: ਗੁਰਿੰਦਰ ਸਿੰਘ
Advertisement

ਨਿੱਜੀ ਪੱਤਰ ਪ੍ਰੇਰਕ
ਲੁਧਿਆਣਾ, 1 ਫਰਵਰੀ
ਅੰਨਦਾਤਾ ਕਿਸਾਨ ਯੂਨੀਅਨ ਦੀ ਪੰਜਾਬ ਇਕਾਈ ਵੱਲੋਂ ਜਥੇਬੰਦੀ ਦੀ ਮਜ਼ਬੂਤੀ ਲਈ ਨਵੀਆਂ ਨਿਯੁਕਤੀਆਂ ਕੀਤੀਆਂ ਗਈਆਂ ਹਨ ਅਤੇ ਕਿਸਾਨ ਮੋਰਚੇ ਲਈ ਵਰਕਰਾਂ ਨੂੰ ਤਿਆਰ ਬਰ ਤਿਆਰ ਰਹਿਣ ਦਾ ਸੱਦਾ ਦਿੱਤਾ ਗਿਆ ਹੈ।
ਯੂਨੀਅਨ ਦੇ ਕੌਮੀ ਪ੍ਰਧਾਨ ਗੁਰਮੁੱਖ ਸਿੰਘ ਵਿਰਕ ਦੇ ਦਿਸ਼ਾ ਨਿਰਦੇਸ਼ ਹੇਠ ਡੇਅਰੀ ਕੰਪਲੈਕਸ ਹੰਬੜਾ ਰੋਡ ਵਿੱਖੇ ਸ਼ਹਿਰੀ ਇਕਾਈ ਦੇ ਪ੍ਰਧਾਨ ਜਥੇਦਾਰ ਅੰਗਰੇਜ਼ ਸਿੰਘ ਸੰਧੂ ਵੱਲੋਂ ਸੱਦੀ ਮੀਟਿੰਗ ਦੌਰਾਨ ਜਥੇਦਾਰ ਨਿਮਾਣਾ ਨੇ ਗੁਰਸੇਵਕ ਸਿੰਘ ਮਾਨ ਅਤੇ ਅਮਰੀਕ ਸਿੰਘ ਭੁੱਲਰ ਨੂੰ ਜ਼ਿਲ੍ਹਾ ਸੀਨੀਅਰ ਮੀਤ ਪ੍ਰਧਾਨ, ਰਵਿੰਦਰ ਸਿੰਘ ਪਾਵਨ ਅਤੇ ਵਿਕਰਮ ਸਿੰਘ ਨੂੰ ਮੀਤ ਪ੍ਰਧਾਨ ਸ਼ਹਿਰੀ, ਬਚਿੱਤਰ ਸਿੰਘ ਰਾਠੌਰ ਪ੍ਰਧਾਨ ਹਲਕਾ ਪੱਛਮੀ, ਅਮਨ ਕੁਮਾਰ ਸੰਨੀ ਮੀਤ ਪ੍ਰਧਾਨ ਪੱਛਮੀ, ਹਰਪ੍ਰੀਤ ਸਿੰਘ ਸਿੱਧੂ ਨੂੰ ਲੀਗਲ ਐਡਵਾਈਜ਼ਰ ਨਿਯੁਕਤ ਕੀਤਾ ਗਿਆ। ਸੂਬਾ ਪ੍ਰਧਾਨ ਜਥੇਦਾਰ ਤਰਨਜੀਤ ਸਿੰਘ ਨਿਮਾਣਾ ਨੇ ਕਿਹਾ ਕਿ ਦਿੱਲੀ ਵਿਖੇ 13 ਫਰਵਰੀ ਨੂੰ ਆਰੰਭ ਹੋਣ ਵਾਲੇ ਕਿਸਾਨ ਮੋਰਚੇ ਵਿਚ ਅੰਨਦਾਤਾ ਕਿਸਾਨ ਯੂਨੀਅਨ ਦੇ ਮੈਂਬਰ ਵੱਡੀ ਗਿਣਤੀ ਵਿਚ ਸ਼ਾਮਲ ਹੋਣਗੇ। ਉਨ੍ਹਾਂ ਕਿਹਾ ਕਿ ਅੰਨਦਾਤਾ ਕਿਸਾਨ ਯੂਨੀਅਨ ਕਿਸਾਨਾਂ ਦੀਆਂ ਮੰਗਾਂ ਨੂੰ ਮਨਵਾਉਣ ਅਤੇ ਕਿਸਾਨਾਂ, ਮਜ਼ਦੂਰਾਂ ਦੇ ਸਿਰਾਂ ’ਤੇ ਚੜ੍ਹੇ ਕਰਜ਼ੇ ਨੂੰ ਖਤਮ ਕਰਵਾਉਣ, ਦਿੱਲੀ ਕਿਸਾਨੀ ਅੰਦੋਲਨ ਦੀਆਂ ਅਧੂਰੀਆਂ ਰਹਿੰਦੀਆਂ ਮੰਗਾਂ ਨੂੰ ਪਹਿਲ ਦੇ ਆਧਾਰ ’ਤੇ ਪੂਰੀਆਂ ਕਰਵਾਉਣ, ਸਵਾਮੀਨਾਥਨ ਕਮਿਸ਼ਨ ਦੀ ਰਿਪੋਰਟ ਅਨੁਸਾਰ ਐਮਐਸਪੀ ਦੀ ਗਾਰੰਟੀ ਵਾਲਾ ਕਾਨੂੰਨ ਲਾਗੂ ਕਰਵਾਉਣ ਸਮੇਤ ਕਿਸਾਨੀ ਨਾਲ ਸਬੰਧਤ ਮਸਲਿਆਂ ਨੂੰ ਕੇਂਦਰ ਸਰਕਾਰ ਕੋਲੋਂ ਹੱਲ ਕਰਵਾਉਣ ਲਈ ਵਚਨਬੱਧ ਹੈ। ਨਿਰਮਲ ਸਿੰਘ ਬੇਰਕਲਾਂ, ਭੁਪਿੰਦਰ ਸਿੰਘ ਅਤੇ ਸ਼ਹਿਰੀ ਪ੍ਰਧਾਨ ਜਥੇਦਾਰ ਅੰਗਰੇਜ਼ ਸਿੰਘ ਸੰਧੂ ਨੇ ਵੀ ਭਰੋਸਾ ਦਿੱਤਾ ਕਿ ਦਿੱਲੀ ਮੋਰਚੇ ਵਿੱਚ ਕਾਫ਼ਲਾ ਲੈ ਕੇ ਜਾਣਗੇ।

Advertisement

ਕਿਸਾਨਾਂ ਤੇ ਮਜ਼ਦੂਰਾਂ ਨੇ ਦਿੱਲੀ ਮੋਰਚੇ ਲਈ ਤਿਆਰੀ ਵਿੱਢੀ

ਮੀਟਿੰਗ ਉਪਰੰਤ ਜਾਣਕਾਰੀ ਸਾਂਝੀ ਕਰਦੇ ਹੋਏ ਕਿਸਾਨ ਤੇ ਮਜ਼ਦੂਰ ਆਗੂ। -ਫੋਟੋ: ਗਿੱਲ

ਗੁਰੂਸਰ ਸੁਧਾਰ (ਪੱਤਰ ਪ੍ਰੇਰਕ): ਦਸਮੇਸ਼ ਕਿਸਾਨ-ਮਜ਼ਦੂਰ ਯੂਨੀਅਨ ਦੇ ਜ਼ਿਲ੍ਹਾ ਪ੍ਰਧਾਨ ਗੁਰਦਿਆਲ ਸਿੰਘ ਤਲਵੰਡੀ ਦੀ ਪ੍ਰਧਾਨਗੀ ਹੇਠ ਹੋਈ ਕਾਰਜਕਾਰਨੀ ਦੀ ਮੀਟਿੰਗ ਵਿੱਚ ਤਰਕਸ਼ੀਲ ਆਗੂ ਸੁਰਜੀਤ ਦੌਧਰ ਖ਼ਿਲਾਫ਼ ਲੁਧਿਆਣਾ ਦੇ ਡਿਵੀਜ਼ਨ 3 ਥਾਣੇ ਵਿੱਚ 295 ਅਤੇ 295 ਏ ਤਹਿਤ ਦਰਜ ਕੇਸ ਰੱਦ ਕਰਨ ਦੀ ਮੰਗ ਕੀਤੀ ਗਈ। ਜ਼ਿਲ੍ਹਾ ਸਕੱਤਰ ਜਸਦੇਵ ਸਿੰਘ ਲਲਤੋਂ, ਗੁਰਸੇਵਕ ਸਿੰਘ ਸੋਨੀ, ਗੁਰਮੇਲ ਸਿੰਘ ਕੁਲਾਰ, ਜਥੇਦਾਰ ਗੁਰਮੇਲ ਸਿੰਘ ਢੱਟ ਅਤੇ ਰਣਜੀਤ ਸਿੰਘ ਗੁੜ੍ਹੇ ਨੇ ਕਿਹਾ ਕਿ ਮੂਰਤੀ ਪੂਜਾ ਸਮੇਤ ਹਰ ਤਰ੍ਹਾਂ ਦੇ ਵਹਿਮ, ਭਰਮ, ਪਾਖੰਡ ਅਤੇ ਕਰਮ-ਕਾਂਡ ਦੇ ਅੰਧ ਵਿਸ਼ਵਾਸ ਖ਼ਿਲਾਫ਼ ਗੁਰੂ ਨਾਨਕ ਦੇਵ ਨੇ ਆਵਾਜ਼ ਬੁਲੰਦ ਕੀਤੀ ਸੀ। ਦੇਸ਼ ਦੇ ਸੰਵਿਧਾਨ ਅਨੁਸਾਰ ਵੀ ਅੰਧ ਵਿਸ਼ਵਾਸ ਫੈਲਾਉਣਾ ਅਪਰਾਧ ਹੈ ਤਾਂ ਸੁਰਜੀਤ ਦੌਧਰ ਵੱਲੋਂ ਅੰਧ ਵਿਸ਼ਵਾਸ ਖ਼ਿਲਾਫ਼ ਅਵਾਜ਼ ਬੁਲੰਦ ਕਰਨਾ ਅਪਰਾਧ ਦੀ ਸ਼੍ਰੇਣੀ ਵਿੱਚ ਕਿਸ ਤਰ੍ਹਾਂ ਆ ਗਿਆ ਹੈ। ਆਗੂਆਂ ਨੇ ਸੂਬਾ ਸਰਕਾਰ ਤੋਂ ਇਹ ਗ੍ਰਿਫ਼ਤਾਰੀ ਰੋਕਣ ਅਤੇ ਕੇਸ ਰੱਦ ਕਰਨ ਦੀ ਮੰਗ ਕੀਤੀ ਹੈ। ਉਨ੍ਹਾਂ ਪ੍ਰਗਟਾਵੇ ਦੀ ਆਜ਼ਾਦੀ, ਜਮਹੂਰੀ ਅਤੇ ਸੰਵਿਧਾਨ ਹੱਕਾਂ ਦੀ ਗਾਰੰਟੀ ਵਾਲਾ ਵਾਤਾਵਰਨ ਕਾਇਮ ਰੱਖਣ ਦੀ ਮੰਗ ਕੀਤੀ। ਉਨ੍ਹਾਂ ਕਿਹਾ ਕਿ 13 ਫਰਵਰੀ ਦੇ ਦਿੱਲੀ ਮੋਰਚੇ ਲਈ ਤਿਆਰੀ ਵਿੱਢ ਦਿੱਤੀ ਗਈ ਹੈ।

Advertisement
Author Image

joginder kumar

View all posts

Advertisement
Advertisement
×