For the best experience, open
https://m.punjabitribuneonline.com
on your mobile browser.
Advertisement

ਬਿਜਲੀ ਕੁਨੈਕਸ਼ਨ ਨਾ ਮਿਲਣ ਤੇ ਨੀਲੇ ਕਾਰਡ ਕੱਟੇ ਜਾਣ ਖ਼ਿਲਾਫ਼ ਰੋਸ

06:31 AM Apr 08, 2024 IST
ਬਿਜਲੀ ਕੁਨੈਕਸ਼ਨ ਨਾ ਮਿਲਣ ਤੇ ਨੀਲੇ ਕਾਰਡ ਕੱਟੇ ਜਾਣ ਖ਼ਿਲਾਫ਼ ਰੋਸ
ਲੋਕਾਂ ਦੀਆਂ ਸਮੱਸਿਆਵਾਂ ਸੁਣਦੇ ਹੋਏ ‘ਆਪ’ ਵਿਧਾਇਕ ਕੁਲਵੰਤ ਸਿੰਘ।
Advertisement

ਦਰਸ਼ਨ ਸਿੰਘ ਸੋਢੀ
ਐੱਸ.ਏ.ਐੱਸ. ਨਗਰ (ਮੁਹਾਲੀ), 7 ਅਪਰੈਲ
ਮੁਹਾਲੀ ਦੀ ਜੂਹ ਵਿੱਚ ਪੇਂਡੂ ਖੇਤਰ ਵਿੱਚ ਮਕਾਨ ਬਣਾ ਕੇ ਰਹਿ ਰਹੇ ਲੋਕਾਂ ਨੂੰ ਘਰੇਲੂ ਬਿਜਲੀ ਮੀਟਰ ਦਾ ਕੁਨੈਕਸ਼ਨ, ਸਰਕਾਰੀ ਰਾਸ਼ਨ ਨਾ ਮਿਲਣ ਅਤੇ ਨੀਲੇ ਕਾਰਡ ਕੱਟੇ ਜਾਣ ਤੋਂ ਲੋਕ ਕਾਫ਼ੀ ਔਖੇ ਹਨ। ਕੌਂਸਲਰ ਰਮਨਪ੍ਰੀਤ ਕੌਰ ਅਤੇ ਬਲਾਕ ਪ੍ਰਧਾਨ ਹਰਮੇਸ਼ ਸਿੰਘ ਕੁੰਭੜਾ ਦੀ ਅਗਵਾਈ ਹੇਠ ਪੀੜਤ ਲੋਕਾਂ ਦੇ ਵਫ਼ਦ ਨੇ ਵਿਧਾਇਕ ਕੁਲਵੰਤ ਸਿੰਘ ਨਾਲ ਮੁਲਾਕਾਤ ਕੀਤੀ ਅਤੇ ਉਨ੍ਹਾਂ ਨੂੰ ਆਪ-ਬੀਤੀ ਦੱਸੀ। ਇਸੇ ਦੌਰਾਨ ਪਿੰਡ ਕੁੰਭੜਾ ਦੇ ਵਸਨੀਕਾਂ ਨੇ ਵਿਧਾਇਕ ਨੂੰ ਨੌਜਵਾਨ ਦੀ ਬੇਰਹਿਮੀ ਨਾਲ ਕੁੱਟਮਾਰ ਕਰਨ ਬਾਰੇ ਦੱਸਦਿਆਂ ਹਮਲਾਵਰਾਂ ਖ਼ਿਲਾਫ਼ ਸਖ਼ਤ ਕਾਨੂੰਨੀ ਕਾਰਵਾਈ ਕਰਨ ਦੀ ਅਪੀਲ ਕੀਤੀ। ਜੁਝਾਰ ਨਗਰ ਦੇ ਵਸਨੀਕ ਅਮਰੀਕ ਸਿੰਘ, ਸੰਦੀਪ ਕੁਮਾਰ, ਵਿੱਕੀ ਸਿੰਘ, ਅਮਨਦੀਪ ਅਤੇ ਮਲਕੀਤ ਨੇ ਦੱਸਿਆ ਕਿ ਮੁੱਖ ਮੰਤਰੀ ਵੱਲੋਂ ਐੱਨਓਸੀ ਦੀ ਸ਼ਰਤ ਹਟਾਉਣ ਸਬੰਧੀ ਨੋਟੀਫ਼ਿਕੇਸ਼ਨ ਜਾਰੀ ਕਰਨ ਦੇ ਬਾਵਜੂਦ ਪਾਵਰਕੌਮ ਦੇ ਅਧਿਕਾਰੀ ਉਨ੍ਹਾਂ ਦੇ ਘਰਾਂ ਵਿੱਚ ਬਿਜਲੀ ਦਾ ਮੀਟਰ ਲਗਾਉਣ ਤੋਂ ਆਨਾਕਾਨੀ ਕਰ ਰਹੇ ਹਨ। ਇਸ ਕਾਰਨ ਉਨ੍ਹਾਂ ਨੂੰ ਬਹੁਤ ਕਾਫ਼ੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਪਿੰਕੀ ਕੌਰ, ਸ਼ਿਵਮ, ਚਰਨ ਕੌਰ, ਜਸਵਿੰਦਰ ਕੌਰ ਅਤੇ ਹੋਰਨਾਂ ਵਿਅਕਤੀਆਂ ਨੇ ਵਿਧਾਇਕ ਨੂੰ ਦੱਸਿਆ ਕਿ ਉਨ੍ਹਾਂ ਨੂੰ ਆਟਾ-ਦਾਲ ਸਕੀਮ ਤਹਿਤ ਰਾਸ਼ਨ ਨਹੀਂ ਮਿਲ ਰਿਹਾ ਹੈ।

Advertisement

ਵਿਧਾਇਕ ਵੱਲੋਂ ਮਸਲਾ ਹੱਲ ਕਰਵਾਉਣ ਦਾ ਭਰੋਸਾ

‘ਆਪ’ ਵਿਧਾਇਕ ਕੁਲਵੰਤ ਸਿੰਘ ਨੇ ਪੀੜਤਾਂ ਦੀਆਂ ਸਮੱਸਿਆਵਾਂ ਧਿਆਨ ਨਾਲ ਸੁਣੀਆਂ ਅਤੇ ਜਲਦੀ ਹੱਲ ਕਰਵਾਉਣ ਦਾ ਭਰੋਸਾ ਦਿੱਤਾ। ਉਨ੍ਹਾਂ ਪਾਵਰਕੌਮ ਦੇ ਐਕਸੀਅਨ ਨਾਲ ਫੋਨ ’ਤੇ ਵੀ ਗੱਲ ਕੀਤੀ ਅਤੇ ਸਰਕਾਰੀ ਨੇਮਾਂ ਮੁਤਾਬਕ ਲੋਕਾਂ ਦੇ ਘਰਾਂ ਨੂੰ ਬਿਜਲੀ ਕੁਨੈਕਸ਼ਨ ਦੇਣ ਲਈ ਆਖਿਆ। ਇੰਜ ਹੀ ਵਿਧਾਇਕ ਨੇ ਫੂਡ ਸਪਲਾਈ ਵਿਭਾਗ ਦੇ ਅਫ਼ਸਰਾਂ ਨਾਲ ਗੱਲ ਕੀਤੀ ਕਿ ਉਨ੍ਹਾਂ ਨੂੰ ਸਰਕਾਰ ਦੀਆਂ ਹਦਾਇਤਾਂ ਮੁਤਾਬਕ ਰਾਸ਼ਨ ਮੁਹੱਈਆ ਕਰਵਾਉਣ ਲਈ ਕਿਹਾ। ਨਾਲ ਹੀ ਜਿਨ੍ਹਾਂ ਪਰਿਵਾਰਾਂ ਦੇ ਨੀਲੇ ਕਾਰਡ ਕੱਟੇ ਗਏ ਹਨ। ਉਨ੍ਹਾਂ ਦੀ ਨਵੇਂ ਸਿਰਿਓਂ ਵੈਰੀਫਿਕੇਸ਼ਨ ਕਰਕੇ ਯੋਗ ਲਾਭਪਤਾਰੀਆਂ ਦੇ ਨੀਲ ਕਾਰਡ ਬਣਾਉਣ ਦੇ ਆਦੇਸ਼ ਦਿੱਤੇ। ਨਾਲ ਉਨ੍ਹਾਂ ਅਧਿਕਾਰੀਆਂ ਨੂੰ ਆਦਰਸ਼ ਚੋਣ ਜ਼ਾਬਤੇ ਦੀ ਪਾਲਣਾ ਕਰਨ ਦੀ ਹਦਾਇਤ ਕੀਤੀ।

Advertisement
Author Image

Advertisement
Advertisement
×