ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਵੋਟਾਂ ਪਾਉਣ ਦਾ ਸਮਾਂ ਵਧਾਉਣ ਦੀ ਮੰਗ ਖ਼ਿਲਾਫ਼ ਰੋਸ

08:38 AM May 24, 2024 IST

ਕੁਲਦੀਪ ਸਿੰਘ
ਚੰਡੀਗੜ੍ਹ, 23 ਮਈ
ਡੈਮੋਕ੍ਰੈਟਿਕ ਟੀਚਰਜ਼ ਫਰੰਟ (ਡੀ.ਟੀ.ਐੱਫ.) ਨੇ ਪੰਜਾਬ ਵਿੱਚ ਭਾਜਪਾ ਪ੍ਰਧਾਨ ਦੀ ਪਹਿਲੀ ਜੂਨ ਵਾਲੇ ਦਿਨ ਵੋਟਾਂ ਦਾ ਸਮਾਂ ਵਧਾਉਣ ਵਾਲੀ ਮੰਗ ਦਾ ਸਖ਼ਤ ਵਿਰੋਧ ਕੀਤਾ ਹੈ ਅਤੇ ਵੋਟਾਂ ਪਾਉਣ ਲਈ 11 ਘੰਟੇ ਦੇ ਸਮੇਂ ਨੂੰ ਪਹਿਲਾਂ ਹੀ ਕਾਫ਼ੀ ਦੱਸਿਆ ਹੈ। ਜਥੇਬੰਦੀ ਦੇ ਸੂਬਾ ਪ੍ਰਧਾਨ ਵਿਕਰਮਦੇਵ ਸਿੰਘ, ਜਨਰਲ ਸਕੱਤਰ ਮੁਕੇਸ਼ ਕੁਮਾਰ ਅਤੇ ਵਿੱਤ ਸਕੱਤਰ ਅਸ਼ਵਨੀ ਅਵਸਥੀ ਨੇ ਭਾਰਤੀ ਜਨਤਾ ਪਾਰਟੀ ਵੱਲੋਂ ਪੰਜਾਬ ਵਿੱਚ ਪਹਿਲੀ ਜੂਨ ਨੂੰ ਹੋਣ ਜਾ ਰਹੀਆਂ ਲੋਕ ਸਭਾ ਚੋਣਾਂ ਲਈ ਵੋਟਾਂ ਪੈਣ ਦਾ ਸਮਾਂ ਵਧਾਉਣ ਦੀ ਮੰਗ ਪੂਰੀ ਤਰ੍ਹਾਂ ਗੈਰਵਾਜ਼ਿਬ ਹੈ। ਉਨ੍ਹਾਂ ਨੇ ਇਸ ਮੰਗ ਨੂੰ ਵੋਟਿੰਗ ਕਰਵਾਉਣ ਵਾਲੇ ਅਮਲੇ ਲਈ ਪ੍ਰੇਸ਼ਾਨੀ ਤੇ ਖੱਜਲ ਖੁਆਰੀ ਵਧਾਉਣ ਵਾਲੀ ਮੰਗ ਕਰਾਰ ਦਿੱਤਾ ਹੈ।
ਉਨ੍ਹਾਂ ਕਿਹਾ ਕਿ ਚੋਣ ਕਮਿਸ਼ਨ ਵੱਲੋਂ ਵੋਟਾਂ ਦਾ ਸਮਾਂ ਸਵੇਰੇ 7 ਵਜੇ ਤੋਂ ਸ਼ਾਮ ਦੇ 6 ਵਜੇ ਤੱਕ ਨਿਰਧਾਰਿਤ ਕੀਤਾ ਹੋਇਆ ਹੈ। ਇਸ ਤੋਂ ਪਹਿਲਾਂ ਪੋਲਿੰਗ ਪਾਰਟੀ ਵੱਲੋਂ ਸਵੇਰੇ ਸਾਢੇ 5 ਵਜੇ ਮੌਕ-ਪੋਲ ਦੀ ਪ੍ਰਕਿਰਿਆ ਸ਼ੁਰੂ ਕੀਤੀ ਜਾਣੀ ਹੈ। ਸ਼ਾਮ ਦੇ 6 ਵਜੇ ਤੱਕ ਪੋਲਿੰਗ ਬੂਥ ਦੇ ਬਾਹਰ ਲੱਗੀ ਲਾਈਨ ਵਿੱਚ ਜੋ ਵਿਅਕਤੀ ਖੜ੍ਹੇ ਹੁੰਦੇ ਹਨ ਉਨ੍ਹਾਂ ਦੀ ਵੋਟ ਪਵਾਈ ਜਾਂਦੀ ਹੈ ਭਾਵੇਂ ਸਮਾਂ ਕਿੰਨਾ ਹੀ ਹੋ ਜਾਵੇ। ਇਸ ਤਰ੍ਹਾਂ ਪਹਿਲਾਂ ਹੀ ਮਸ਼ੀਨਾਂ ਦੇ ਸੀਲ ਹੋਣ ਤੱਕ ਦੀ ਪ੍ਰਕਿਰਿਆ 14 ਤੋਂ 15 ਘੰਟੇ ਦੀ ਹੈ।

Advertisement

Advertisement