ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਰਿਜ਼ਰਵੇਸ਼ਨ ਚੋਰ ਫੜੋ ਮੋਰਚੇ ’ਤੇ ਸਰਕਾਰ ਤੇ ਪੁਲੀਸ ਖ਼ਿਲਾਫ਼ ਮੁਜ਼ਾਹਰਾ

06:31 AM Jul 22, 2024 IST
ਸਰਕਾਰ ਵਿਰੁੱਧ ਪ੍ਰਦਰਸ਼ਨ ਕਰਦੇ ਹੋਏ ਦਲਿਤ ਸੰਗਠਨਾਂ ਦੇ ਨੁਮਾਇੰਦੇ।

ਦਰਸ਼ਨ ਸਿੰਘ ਸੋਢੀ
ਐਸਏਐਸ ਨਗਰ (ਮੁਹਾਲੀ), 21 ਜੁਲਾਈ
ਐਸਸੀ/ਬੀਸੀ ਮਹਾ ਪੰਚਾਇਤ ਪੰਜਾਬ ਦੇ ਬੈਨਰ ਹੇਠ ਇੱਥੋਂ ਦੇ ਫੇਜ਼-7 ਸਥਿਤ ਟਰੈਫਿਕ ਲਾਈਟ ਪੁਆਇੰਟ ਨੇੜੇ ‘ਰਿਜ਼ਰਵੇਸ਼ਨ ਚੋਰ ਫੜੋ ਮੋਰਚਾ’ ਸੱਤ ਮਹੀਨਿਆਂ ਤੋਂ ਜਾਰੀ ਹੈ ਪਰ ਸਰਕਾਰ ਨੇ ਇਸ ਪਾਸੇ ਧਿਆਨ ਨਹੀਂ ਦਿੱਤਾ। ਹਾਲਾਂਕਿ ਮੁੱਖ ਮੰਤਰੀ ਭਗਵੰਤ ਮਾਨ ਨੇ ਬਜਟ ਸੈਸ਼ਨ ਦੌਰਾਨ ਜਾਅਲੀ ਐਸਸੀ/ਬੀਸੀ ਸਰਟੀਫਿਕੇਟਾਂ ਦੀ ਉੱਚ ਪੱਧਰੀ ਜਾਂਚ ਕਰਵਾਉਣ ਅਤੇ ਜ਼ਿੰਮੇਵਾਰਾਂ ਖ਼ਿਲਾਫ਼ ਸਖ਼ਤ ਕਾਨੂੰਨੀ ਕਾਰਵਾਈ ਦਾ ਭਰੋਸਾ ਦਿੱਤਾ ਸੀ। ਸਰਕਾਰ ਦੀ ਅਣਦੇਖੀ ਅਤੇ ਪੁਲੀਸ ਵਧੀਕੀਆਂ ਖ਼ਿਲਾਫ਼ ਦਲਿਤ ਸੰਗਠਨਾਂ ਦੇ ਨੁਮਾਇੰਦਿਆਂ ਨੇ ਪੱਕੇ ਮੋਰਚੇ ਵਾਲੀ ਥਾਂ ’ਤੇ ਪ੍ਰਦਰਸ਼ਨ ਕਰਦਿਆਂ ਆਉਂਦੇ ਦਿਨਾਂ ਵਿੱਚ ਐੱਸਐੱਸਪੀ ਦਫ਼ਤਰ ਦਾ ਘਿਰਾਓ ਕਰਨ ਦਾ ਐਲਾਨ ਕੀਤਾ।
ਬਲਵਿੰਦਰ ਸਿੰਘ ਕੁੰਭੜਾ ਨੇ ਕਿਹਾ ਕਿ ਦਲਿਤ ਸੰਗਠਨਾਂ ਦੇ ਮੈਂਬਰ ਪਾਰਟੀਬਾਜ਼ੀ ਤੋਂ ਉੱਪਰ ਉੱਠ ਕੇ ਪੱਕਾ ਮੋਰਚਾ ਲਗਾ ਕੇ ਬੈਠੇ ਹਨ। ਲਿਹਾਜ਼ਾ ਵੱਖ-ਵੱਖ ਸਿਆਸੀ ਪਾਰਟੀਆਂ ਨਾਲ ਸਬੰਧਤ ਦਲਿਤ ਆਗੂਆਂ ਨੂੰ ਸਮਾਜ ਪ੍ਰਤੀ ਆਪਣੀ ਜ਼ਿੰਮੇਵਾਰੀ ਸਮਝਣੀ ਚਾਹੀਦੀ ਹੈ ਅਤੇ ਇੱਕ ਮੰਚ ’ਤੇ ਇਕੱਠੇ ਹੋ ਕੇ ਭਾਈਚਾਰੇ ਦੇ ਹੱਕਾਂ ਲਈ ਸਾਂਝੀ ਲੜਾਈ ਲੜਨ ਲਈ ਅੱਗੇ ਆਉਣਾ ਚਾਹੀਦਾ ਹੈ।
ਹਰਨੇਕ ਸਿੰਘ ਮਲੋਆ, ਪ੍ਰਿੰਸੀਪਲ ਬਨਵਾਰੀ ਲਾਲ, ਲਖਵੀਰ ਸਿੰਘ ਬੌਬੀ, ਨੰਬਰਦਾਰ ਹਰਚੰਦ ਸਿੰਘ ਜਖਵਾਲੀ, ਦਿਲਬਾਗ ਟਾਂਕ, ਰਿਸ਼ੀਰਾਜ ਮਹਾਰ ਨੇ ਐਸਸੀ/ਬੀਸੀ ਸਮਾਜ ਦੀ ਭਲਾਈ ਲਈ ਪੂਰਨ ਸਹਿਯੋਗ ਦੇਣ ਦਾ ਐਲਾਨ ਕੀਤਾ। ਬਸਪਾ ਚੰਡੀਗੜ੍ਹ ਦੇ ਪ੍ਰਧਾਨ ਬ੍ਰਿਜਪਾਲ ਖੁਰਮੀਆ, ਐਡਵੋਕੇਟ ਵਿਸ਼ਵਾਸ, ਐਡਵੋਕੇਟ ਵਿਕਰਮ, ਰਾਓ ਸ਼ੰਕਰ, ਵਿਨੋਦ ਦਹੀਆ, ਸੁਖਦੇਵ ਸੋਨੂੰ ਨੇ ਵੀ ਪੱਕੇ ਮੋਰਚੇ ਦੀ ਹਮਾਇਤ ਦਾ ਐਲਾਨ ਕੀਤਾ।

Advertisement

Advertisement