For the best experience, open
https://m.punjabitribuneonline.com
on your mobile browser.
Advertisement

ਮਜ਼ਦੂਰ ਮੁਕਤੀ ਮੋਰਚਾ ਵੱਲੋਂ ਸਰਕਾਰ ਖ਼ਿਲਾਫ਼ ਪ੍ਰਦਰਸ਼ਨ

08:51 AM Jul 04, 2023 IST
ਮਜ਼ਦੂਰ ਮੁਕਤੀ ਮੋਰਚਾ ਵੱਲੋਂ ਸਰਕਾਰ ਖ਼ਿਲਾਫ਼ ਪ੍ਰਦਰਸ਼ਨ
ਸੂਬਾ ਸਰਕਾਰ ਖ਼ਿਲਾਫ਼ ਪ੍ਰਦਰਸ਼ਨ ਕਰਦੀਆਂ ਹੋਈਆਂ ਔਰਤਾਂ ਤੇ ਨੌਜਵਾਨ।
Advertisement

ਪੱਤਰ ਪ੍ਰੇਰਕ
ਸੁਨਾਮ ਊਧਮ ਸਿੰਘ ਵਾਲਾ, 3 ਜੁਲਾਈ
ਮਜ਼ਦੂਰ ਮੁਕਤੀ ਮੋਰਚਾ ਪੰਜਾਬ ਦੀ ਅਗਵਾਈ ਵਿੱਚ ਇਲਾਕੇ ਪਿੰਡਾਂ ਵਿੱਚ ਪੰਜਾਬ ਸਰਕਾਰ ਦੀਆਂ ਅਰਥੀਆਂ ਸਾੜੀਆਂ ਗਈਆਂ। ਜਥੇਬੰਦੀ ਦੀ ਅਗਵਾਈ ਵਿਚ ਮਜ਼ਦੂਰ ਪਿਛਲੇ ਚਾਰ ਦਿਨਾਂ ਤੋਂ ਅਰਥੀਆਂ ਫੂਕ ਰਹੇ ਹਨ ਤੇ ਪਿੰਡ ਟਿੱਬੀ ਰਵਿਦਾਸਪੁਰਾ ਤੇ ਬਿਗੜਵਾਲ ਵਿਚ ਵਾਪਰੀਆਂ ਘਟਨਾਵਾਂ ਦੀ ਨਿੰਦਾ ਵੀ ਕਰ ਰਹੇ ਹਨ। ਜਥੇਬੰਦੀ ਦੀ ਜ਼ਿਲ੍ਹਾ ਸਕੱਤਰ ਮਨਜੀਤ ਕੌਰ ਆਲੋਅਰਖ ਅਤੇ ਜ਼ਿਲ੍ਹਾ ਪ੍ਰੈਸ ਸਕੱਤਰ ਕੁਲਵੰਤ ਛਾਜਲੀ ਦੀ ਅਗਵਾਈ ਹੇਠ ਪਿੰਡ ਰਾਮਗੜ੍ਹ ਜਵੰਧਾ, ਬਿਗੜਵਾਲ, ਉਗਰਾਹਾਂ, ਕੋਟੜਾ ਅਮਰੂ ਤੇ ਲਖਮੀਰਵਾਲਾ ਵਿੱਚ ਪ੍ਰਦਰਸ਼ਨ ਕੀਤੇ ਗਏ। ਮਨਜੀਤ ਕੌਰ ਆਲੋਅਰਖ ਤੇ ਕੁਲਵੰਤ ਛਾਜਲੀ ਨੇ ਕਿਹਾ ਕਿ ਲੋਕਾਂ ਨਾਲ ਝੂਠੇ ਵਾਅਦੇ ਕਰ ਕੇ ਸੱਤਾ ’ਤੇ ਕਾਬਜ਼ ਹੋਈ ‘ਆਪ’ ਸਰਕਾਰ ਵਾਅਦਿਆਂ ਤੋਂ ਭੱਜ ਰਹੀ ਹੈ। ਮਜ਼ਦੂਰਾਂ ਦੇ ਘਰਾਂ ਦਾ ਉਜਾੜਾ ਕਰ ਕੇ ਪੂੰਜੀਪਤੀਆਂ ਨੂੰ ਜ਼ਮੀਨਾਂ ਸੌਂਪ ਕੇ ਰੁਜ਼ਗਾਰ ਦੇਣ ਦੇ ਡਰਾਮੇ ਰਚ ਰਹੀ ਹੈ। ਉਨ੍ਹਾਂ ਕਿਹਾ ਜਦੋਂ ਮਜ਼ਦੂਰਾਂ ਵੱਲੋਂ ਇਸ ਦਾ ਵਿਰੋਧ ਕੀਤਾ ਜਾਂਦਾ ਹੈ ਤਾਂ ਉਨ੍ਹਾਂ ਨੂੰ ਜੇਲ ਵਿਚ ਬੰਦ ਕਰ ਦਿੱਤਾ ਜਾਂਦਾ ਹੈ। ਉਨ੍ਹਾਂ ਕਿਹਾ ਕਿ ਸਰਕਾਰ ਪੰਚਾਇਤੀ ਜ਼ਮੀਨਾਂ ਤੋਂ ਕਬਜ਼ਾ ਛਡਾਉਣ ਦੀ ਓਟ ਹੇਠ ਵਕਫ਼ ਬੋਰਡ ਦੀਆਂ ਜ਼ਮੀਨਾਂ ਉੱਪਰ ਗ਼ਰੀਬ ਵੱਲੋਂ ਪਾਏ ਘਰ ਉਜਾੜਨ ਲੱਗੀ ਹੋਈ ਹੈ। ਇਹ ਥਾਵਾਂ ਲੋਕਾਂ ਨੇ ਪੈਸੇ ਦੇ ਕੇ ਖ਼ਰੀਦੀਆਂ ਹੋਈਆਂ ਹਨ। ਆਗੂਆਂ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਲਾਮਬੰਦ ਹੋ ਕੇ ਹੱਕਾਂ ਲਈ ਸੰਘਰਸ਼ ਕਰਨ ਲਈ ਅੱਗੇ ਆਉਣ।
ਇਸ ਮੌਕੇ ਮਨਪ੍ਰੀਤ ਕੌਰ ਕੋਟੜਾ ਅਮਰੂ, ਹਰਪਾਲ ਕੌਰ ਟਿੱਬੀ, ਸ਼ਾਂਤੀ ਦੇਵੀ, ਬੁੱਧ ਸਿੰਘ, ਪਰਮਜੀਤ ਕੌਰ ਪੰਮੀ, ਸਿਮਰਨਜੀਤ ਕੌਰ, ਜਸਵਿੰਦਰ ਕੌਰ, ਗੁਰਮੇਲ ਕੌਰ, ਸੰਦੀਪ ਕੌਰ ਤੋਂ ਇਲਾਵਾ ਹੋਰ ਵੀ ਹਾਜ਼ਰ ਸਨ।

Advertisement

Advertisement
Tags :
Author Image

Advertisement
Advertisement
×