ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਹਲਕਾ ਕੇਂਦਰੀ ਦੇ ਵਸਨੀਕਾਂ ਵੱਲੋਂ ਸਰਕਾਰ ਖ਼ਿਲਾਫ਼ ਮੁਜ਼ਾਹਰਾ

08:05 AM Aug 07, 2024 IST
ਮੁਜ਼ਾਹਰੇ ਦੌਰਾਨ ਨਾਅਰੇਬਾਜ਼ੀ ਕਰਦੇ ਹੋਏ ਇਲਾਕਾ ਨਿਵਾਸੀ। -ਫੋਟੋ: ਇੰਦਰਜੀਤ ਵਰਮਾ

ਗੁਰਿੰਦਰ ਸਿੰਘ
ਲੁਧਿਆਣਾ, 6 ਅਗਸਤ
ਹਲਕਾ ਕੇਂਦਰੀ ਦੇ ਕਈ ਇਲਾਕਿਆਂ ਵਿੱਚ ਮੁੱਢਲੀਆਂ ਸਹੂਲਤਾਂ ਦੀ ਘਾਟ ਦੂਰ ਕਰਨ ਦੀ ਮੰਗ ਲਈ ਅੱਜ ਇਲਾਕਾ ਨਿਵਾਸੀਆਂ ਵੱਲੋਂ ਮੁਜ਼ਾਹਰਾ ਕਰ ਕੇ ਸਰਕਾਰ ਵਿਰੁੱਧ ਨਾਅਰੇਬਾਜ਼ੀ ਕੀਤੀ ਗਈ। ਸਾਬਕਾ ਕੌਂਸਲਰ ਗੁਰਦੀਪ ਸਿੰਘ ਨੀਟੂ ਦੀ ਅਗਵਾਈ ਹੇਠ ਇਲਾਕਾ ਨਿਵਾਸੀਆਂ ਨੇ ਮੁਹੱਲਾ ਅਮਰਪੁਰਾ ਤੇ ਮੁਹੱਲਾ ਹਰਗੋਬਿੰਦਪੁਰਾ ਦੇ ਨਾਲ ਧਰਮਾਂ ਹਲਵਾਈ ਵਾਲੀ ਗਲੀ, ਗੁਰਦੀਪ ਸਿੰਘ ਚੱਕੀ ਵਾਲੀ ਗਲੀ ਅਤੇ ਗੁਰਦੁਆਰਾ ਸਾਹਿਬ ਵਾਲੀ ਗਲੀ ਵਿੱਚ ਸੀਵਰੇਜ ਬੰਦ ਰਹਿਣ ਦਾ ਮਸਲਾ ਉਠਾਇਆ। ਉਨ੍ਹਾਂ ਕਿਹਾ ਕਿ ਇਨ੍ਹਾਂ ਇਲਾਕਿਆਂ ਵਿੱਚ ਨਵਾਂ ਸੀਵਰੇਜ ਪਾਉਣ ਅਤੇ ਗਲੀਆਂ ਬਣਾਉਣ ਦੇ ਐਸਟੀਮੇਟ ਬਣਾਏ ਗਏ ਸਨ ਜੋ ਕੁਝ ਅਧਿਕਾਰੀਆਂ ਵੱਲੋਂ ਰੱਦ ਕਰ ਦਿੱਤੇ ਗਏ ਹਨ। ਉਨ੍ਹਾਂ ਕਿਹਾ ਕਿ ਹਲਕੇ ਵਿੱਚ ਪਿਛਲੇ ਢਾਈ ਸਾਲਾਂ ਤੋਂ ਕੋਈ ਵੀ ਵਿਕਾਸ ਕਾਰਜ ਨਹੀਂ ਹੋਇਆ ਅਤੇ ਨਾ ਹੀ ਇਨ੍ਹਾਂ ਗਲੀਆਂ ਦੀ ਹਾਲਤ ਵਿੱਚ ਸੁਧਾਰ ਹੋਇਆ ਹੈ। ਉਨ੍ਹਾਂ ਬਿਜਲੀ ਸਪਲਾਈ ਦੀ ਮੰਦੀ ਹਾਲਤ ਦਾ ਮੁੱਦਾ ਵੀ ਉਠਾਇਆ।ਉਨ੍ਹਾਂ ਕਿਹਾ ਕਿ ਇਨ੍ਹਾਂ ਇਲਾਕਿਆਂ ਵਿੱਚ ਗਰੀਬ ਲੋਕਾਂ ਦੇ ਨੀਲੇ ਕਾਰਡ ਵੀ ਕੱਟ ਦਿੱਤੇ ਗਏ ਹਨ ਪਰ ਅਫ਼ਸਰਸ਼ਾਹੀ ਅੱਗੇ ਜਨਤਾ ਦੀ ਕੋਈ ਸੁਣਵਾਈ ਨਹੀਂ ਹੋ ਰਹੀ ਹੈ।
ਉਨ੍ਹਾਂ ਚਿਤਾਵਨੀ ਦਿੱਤੀ ਕਿ ਜੇਕਰ ਨਗਰ ਨਿਗਮ ਵੱਲੋਂ ਉਨ੍ਹਾਂ ਦੇ ਮਸਲੇ ਹੱਲ ਨਾ ਕੀਤੇ ਗਏ ਤਾਂ ਉਹ ਮੰਗਾਂ ਮੰਨਵਾਉਣ ਲਈ ਹਰ ਗਲੀ, ਮੁਹੱਲੇ ਵਿੱਚ ਪ੍ਰਦਰਸ਼ਨ ਕਰਨਗੇ। ਇਸ ਤੋਂ ਨਿਕਲਣ ਵਾਲੇ ਸਿੱਟਿਆਂ ਲਈ ਅਧਿਕਾਰੀ ਜ਼ਿੰਮੇਵਾਰ ਹੋਣਗੇ।
ਇਸ ਮੌਕੇ ਗੁਰਮੀਤ ਸਿੰਘ, ਸਤਨਾਮ ਸਿੰਘ ਲੱਖਨਪਾਲ, ਮਹਿੰਦਰ ਸਿੰਘ ਮਿੰਦੀ, ਅਮਰਜੀਤ ਸਿੰਘ ਬਿੱਟੂ, ਜਗਮੋਨ ਸਿੰਘ ਮੋਹਨੀ, ਬਿੱਲੂ ਰਾਮ ਢਾਲੀਆ, ਦੀਪਕ ਡਾਬੀ, ਬਜਰੰਗ ਡਾਲੀਆ, ਰਾਮ ਚੌਹਾਨ, ਵਿੱਕੀ ਚੌਹਾਨ, ਗੁਰਮੀਤ ਕੌਰ ਨੀਟੂ, ਕੰਵਲਜੀਤ ਕੌਰ , ਸਰਬਜੀਤ ਕੌਰ, ਸ਼ਾਂਤੀ ਪ੍ਰਧਾਨ ਤੇ ਦੀਨ ਦਿਆਲ ਗਹਿਲੋਤ ਮੌਜੂਦ ਸਨ।

Advertisement

Advertisement
Advertisement