ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਤੁੰਗ ਢਾਬ ਗੰਦੇ ਨਾਲੇ ਦੇ ਮੁੱਦੇ ਨੂੰ ਲੈ ਕੇ ਸਰਕਾਰ ਖ਼ਿਲਾਫ਼ ਮੁਜ਼ਾਹਰਾ

09:21 AM May 05, 2024 IST
ਤੁੰਗ ਢਾਬ ਗੰਦੇ ਨਾਲੇ ਦੇ ਮੁੱਦੇ ਨੂੰ ਲੈ ਕੇ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕਰਦੇ ਹੋਏ ਲੋਕ।

ਜਗਤਾਰ ਸਿੰਘ ਲਾਂਬਾ
ਅੰਮ੍ਰਿਤਸਰ, 4 ਮਈ
ਹੋਲੀ ਸਿਟੀ ਕਲੋਨੀ ਦੀ ਐਸੋਸੀਏਸ਼ਨ ਵੱਲੋਂ ਅੰਮ੍ਰਿਤਸਰ ਵਿਚੋਂ ਲੰਘਦੇ ਤੁੰਗ ਢਾਬ ਗੰਦੇ ਨਾਲੇ ਨੂੰ ਮਨੁੱਖੀ ਜਾਨਾਂ ਲਈ ਖਤਰਾ ਦੱਸਦਿਆਂ ਅੱਜ ਇਸ ਸਬੰਧੀ ਮਨੁੱਖੀ ਕੜੀ ਬਣਾ ਕੇ ਰੋਸ ਪ੍ਰਦਰਸ਼ਨ ਕੀਤਾ ਗਿਆ। ਲੋਕਾਂ ਦੇ ਰੋਹ ਨੂੰ ਵੇਖਦਿਆਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਕੁਲਦੀਪ ਸਿੰਘ ਧਾਲੀਵਾਲ, ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਅਨਿਲ ਜੋਸ਼ੀ ਅਤੇ ਕਾਂਗਰਸ ਦੇ ਉਮੀਦਵਾਰ ਗੁਰਜੀਤ ਸਿੰਘ ਔਜਲਾ ਮੌਕੇ ’ਤੇ ਪਹੁੰਚੇ ਅਤੇ ਉਨ੍ਹਾਂ ਸਾਰਿਆਂ ਨੇ ਲੋਕਾਂ ਨੂੰ ਵਿਸ਼ਵਾਸ ਦਿਵਾਇਆ ਕਿ ਉਹ ਲੋਕਾਂ ਦੀ ਆਵਾਜ਼ ਬਣਨਗੇ ਤੇ ਇਹ ਮਸਲਾ ਹੱਲ ਕਰਵਾਉਣਗੇ।
ਪ੍ਰਦਰਸ਼ਨਕਾਰੀ ਲੋਕਾਂ ਨੇ ਹੱਥਾਂ ਵਿੱਚ ਬੈਨਰ ਤੇ ਕਾਲੇ ਝੰਡੇ ਫੜੇ ਹੋਏ ਸਨ ਅਤੇ ਰੋਸ ਵਿਖਾਵਾ ਕੀਤਾ। ਹੋਲੀ ਸਿਟੀ ਟਾਊਨਸ਼ਿਪ ਐਸੋਸੀਏਸ਼ਨ ਦੇ ਸਰਪ੍ਰਸਤ ਐਚ ਐਸ ਘੁੰਮਣ, ਪ੍ਰਧਾਨ ਰਾਜਨ ਮਾਨ, ਪ੍ਰੋ ਸ਼ਰਨਜੀਤ ਸਿੰਘ , ਗੁਰਦੇਵ ਸਿੰਘ ਮਾਹਲ , ਰਣਜੀਤ ਸਿੰਘ ਸੰਧੂ , ਡਾ. ਗਗਨਦੀਪ ਸਿੰਘ ਨੇ ਕਿਹਾ ਕਿ ਗੰਦੇ ਨਾਲੇ ਦੇ ਮਸਲੇ ਦਾ ਕੋਈ ਹੱਲ ਨਾ ਹੋਣ ਕਾਰਨ ਲੋਕ ਸੜਕਾਂ ’ਤੇ ਨਿਕਲਣ ਲਈ ਮਜਬੂਰ ਹੋਏ ਹਨ। ਇਸ ਤੁੰਗ ਢਾਬ ਗੰਦੇ ਨਾਲੇ ਨੇ ਵੇਰਕਾ, ਮਜੀਠਾ ਬਾਈਪਾਸ ਤੋਂ ਗੁਮਟਾਲਾ, ਮਾਹਲ ਪਿੰਡ, ਰਾਮ ਤੀਰਥ ਇਲਾਕੇ ਦੇ ਆਲੇ ਦੁਆਲੇ ਰਹਿਣ ਵਾਲੇ ਲੋਕਾਂ ਦੀ ਜ਼ਿੰਦਗੀ ਨੂੰ ਨਰਕ ਬਣਾ ਦਿੱਤਾ। ਉਨ੍ਹਾਂ ਮੰਗ ਕੀਤੀ ਕਿ ਨਿਵੇਕਲੀ ਤਕਨੀਕ ਨਾਲ ਇਸ ਤੁੰਗ ਢਾਬ ਗੰਦੇ ਨਾਲੇ ਨੂੰ ਸਾਫ਼ ਕੀਤਾ ਜਾਵੇ । ਫੈਕਟਰੀਆਂ ਦੇ ਸੀਵਰੇਜ ਦਾ ਪਾਣੀ ਸ਼ਹਿਰ ਤੋਂ ਬਾਹਰ ਟਰੀਟਮੈਂਟ ਪਲਾਂਟ ਵਿੱਚ ਲਿਜਾਇਆ ਜਾਵੇ। ਉਨ੍ਹਾਂ ਮੁੱਖ ਮੰਤਰੀ ਤੋਂ ਮੰਗ ਕੀਤੀ ਕਿ ਇਸ ਵੱਲ ਤੁਰੰਤ ਧਿਆਨ ਦਿੱਤਾ ਜਾਵੇ।

Advertisement

ਰਸਤੇ ਦੀ ਨਿਸ਼ਾਨਦੇਹੀ ਨਾ ਕਰਨ ਦੇ ਰੋਸ ਵਜੋਂ ਨਾਅਰੇਬਾਜ਼ੀ

ਚੇਤਨਪੁਰਾ (ਪੱਤਰ ਪ੍ਰੇਰਕ): ਸਥਾਨਕ ਨਗਰ ਚੇਤਨਪੁਰਾ ਵਿੱਚ ਰਸਤੇ ਦੀ ਨਿਸ਼ਾਨਦੇਹੀ ਨਾਂ ਕੀਤੇ ਜਾਣ ਦੇ ਰੋਸ ਵਜੋਂ ਜਮਹੂਰੀ ਕਿਸਾਨ ਸਭਾ ਦੇ ਜ਼ਿਲ੍ਹਾ ਕਮੇਟੀ ਮੈਂਬਰ ਟਹਿਲ ਸਿੰਘ ਚੇਤਨਪੁਰਾ ਦੀ ਅਗਵਾਈ ਹੇਠ ਜਥੇਬੰਦੀ ਦੇ ਕਾਰਕੁਨਾਂ ਵੱਲੋਂ ਮਾਲ ਵਿਭਾਗ ਖ਼ਿਲਾਫ਼ ਨਾਅਰੇਬਾਜ਼ੀ ਕਰਦਿਆਂ ਤੁਰੰਤ ਨਿਸ਼ਾਨਦੇਹੀ ਕਰਨ ਦੀ ਮੰਗ ਕੀਤੀ ਗਈ। ਇਸ ਮੌਕੇ ਟਹਿਲ ਸਿੰਘ ਨੇ ਕਿਹਾ ਕਿ ਇਹ ਰਸਤਾ ਕਿਸਾਨ ਦਿਲਗੇਰ ਸਿੰਘ ਪੁੱਤਰ ਪ੍ਰੀਤਮ ਸਿੰਘ ਅਤੇ ਹੋਰ ਕਿਸਾਨਾਂ ਦੇ ਖੇਤਾਂ ਨੂੰ ਜਾਂਦਾ ਹੈ ਅਤੇ ਇਸ ਰਸਤੇ ’ਤੇ ਕੁਝ ਜਗ੍ਹਾ ’ਤੇ ਪਿੰਡ ਚੇਤਨਪੁਰਾ ਦੇ ਕੁਝ ਲੋਕਾਂ ਵੱਲੋਂ ਨਾਜਾਇਜ਼ ਕਬਜ਼ਾ ਕੀਤਾ ਹੋਇਆ ਹੈ। ਇਸ ਕਾਰਨ ਰੋਜ਼ਾਨਾ ਰਾਹੀਗਰਾਂ ਨੂੰ ਮੁਸ਼ਕਲ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਉਨ੍ਹਾਂ ਦੱਸਿਆ ਕਿ ਇਸ ਸਬੰਧੀ ਤਹਿਸੀਲਦਾਰ ਅਜਨਾਲਾ ਨੂੰ ਪਿੰਡ ਦੀ ਪੰਚਾਇਤ ਵੱਲੋਂ ਨਿਸ਼ਾਨਦੇਹੀ ਕਰਨ ਲਈ ਕਈ ਵਾਰੀ ਲਿਖਤੀ ਦਰਖ਼ਾਸਤਾਂ ਦਿੱਤੀਆਂ ਗਈਆਂ ਹਨ। ਉਨ੍ਹਾਂ ਕਿਹਾ ਕਿ ਜੇ ਇਸ ਦੀ ਨਿਸ਼ਾਨਦੇਹੀ ਤੁਰੰਤ ਨਾ ਕੀਤੀ ਗਈ ਤਾਂ ਤਹਿਸੀਲਦਾਰ ਅਜਨਾਲਾ ਦੇ ਦਫ਼ਤਰ ਅੱਗੇ ਅਣਮਿੱਥੇ ਸਮੇਂ ਲਈ ਧਰਨਾ ਲਗਾਇਆ ਜਾਵੇਗਾ । ਗਰਦੌਰ ਸੁਖਰਾਜ ਸਿੰਘ ਨਾਲ ਗੱਲ ਕੀਤੀ ਗਈ ਤਾਂ ਉਨ੍ਹਾਂ ਕਿਹਾ ਇਸ ਸਬੰਧੀ ਪਟਵਾਰੀ ਨੂੰ ਲਿਖਿਆ ਗਿਆ ਹੈ ਅਤੇ ਕਾਰਵਾਈ ਚੱਲ ਰਹੀ ਹੈ।

Advertisement
Advertisement
Advertisement