ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਕਤਰ ਦੇ ਪੁਲੀਸ ਥਾਣੇ ਵਿੱਚ ਪਾਵਨ ਸਰੂਪ ਰੱਖਣ ਦਾ ਵਿਰੋਧ

08:34 AM Aug 23, 2024 IST

ਜਗਤਾਰ ਸਿੰਘ ਲਾਂਬਾ
ਅੰਮ੍ਰਿਤਸਰ, 22 ਅਗਸਤ
ਅਰਬ ਮੁਲਕ ਕਤਰ ਵਿੱਚ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਪਾਵਨ ਸਰੂਪ ਨੂੰ ਉਥੋਂ ਦੀ ਪੁਲੀਸ ਵੱਲੋਂ ਆਪਣੇ ਕਬਜ਼ੇ ਵਿੱਚ ਲੈਣ ਕਾਰਨ ਵਿਸ਼ਵ ਭਰ ਦੇ ਸਿੱਖਾਂ ਵਿੱਚ ਰੋਸ ਹੈ। ਪਾਵਨ ਸਰੂਪ ਰਾਜਧਾਨੀ ਦੋਹਾ ਦੇ ਅਲ ਵਕਾਰਾ ਪੁਲੀਸ ਥਾਣੇ ਵਿਚ ਰੱਖੇ ਹੋਏ ਹਨ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਭਾਰਤ ਦੇ ਵਿਦੇਸ਼ ਮੰਤਰੀ ਅਤੇ ਕਤਰ ਵਿੱਚ ਭਾਰਤੀ ਦੂਤਾਵਾਸ ਨੂੰ ਇਸ ਮਾਮਲੇ ਵਿੱਚ ਦਖ਼ਲ ਦੇਣ ਦੀ ਮੰਗ ਕੀਤੀ ਹੈ।
ਕੱਲ੍ਹ ਇਹ ਮਾਮਲਾ ਸ੍ਰੀ ਅਕਾਲ ਤਖ਼ਤ ਵਿਖੇ ਪੁੱਜਿਆ ਸੀ ਅਤੇ ਇਸ ਸਬੰਧੀ ਇੱਕ ਵੀਡੀਓ ਵੀ ਸੋਸ਼ਲ ਮੀਡੀਆ ’ਤੇ ਵਾਇਰਲ ਹੋਈ ਹੈ ਜਿਸ ਵਿੱਚ ਦੱਸਿਆ ਜਾ ਰਿਹਾ ਹੈ ਕਿ ਕਤਰ ਵਿੱਚ ਦੇ ਇਕ ਸਿੱਖ ਨੇ ਆਪਣੀ ਇਮਾਰਤ ਵਿੱਚ ਪਾਵਨ ਸਰੂਪ ਰੱਖਿਆ ਹੋਇਆ ਸੀ ਜਿਥੇ ਉਹ ਅਤੇ ਹੋਰ ਸੰਗਤ ਨਤਮਸਤਕ ਹੁੰਦੇ ਸਨ, ਪਰ ਜਦੋਂ ਉਥੋਂ ਦੀ ਸਥਾਨਕ ਪੁਲੀਸ ਨੂੰ ਪਤਾ ਲੱਗਾ ਤਾਂ ਉਨ੍ਹਾਂ ਸਿੱਖ ਨੂੰ ਹਿਰਾਸਤ ਵਿੱਚ ਲੈ ਲਿਆ ਅਤੇ ਪਾਵਨ ਸਰੂਪ ਵੀ ਕਬਜ਼ੇ ਵਿੱਚ ਲੈ ਲਿਆ।
ਪੁਲੀਸ ਨੇ ਉਕਤ ਵਿਅਕਤੀ ਨੂੰ ਛੱਡ ਦਿੱਤਾ ਪਰ ਪਾਵਨ ਸਰੂਪ ਪੁਲੀਸ ਦੇ ਕਬਜ਼ੇ ਵਿੱਚ ਹੈ। ਵੀਡੀਓ ਰਾਹੀਂ ਸਿੱਖ ਕੌਮ ਨੂੰ ਅਪੀਲ ਜਾ ਰਹੀ ਹੈ ਕਿ ਪਾਵਨ ਸਰੂਪ ਨੂੰ ਵੀ ਪੁਲੀਸ ਕਬਜ਼ੇ ਵਿੱਚੋਂ ਬਾਹਰ ਲਿਆਂਦਾ ਜਾਵੇ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੇ ਇਸ ਘਟਨਾ ਦਾ ਵਿਰੋਧ ਕੀਤਾ ਹੈ ਅਤੇ ਉਨ੍ਹਾਂ ਭਾਰਤ ਦੇ ਵਿਦੇਸ਼ ਮੰਤਰੀ ਅਤੇ ਕਤਰ ਵਿਚ ਭਾਰਤੀ ਦੂਤਾਵਾਸ ਨੂੰ ਇਸ ਮਾਮਲੇ ਵਿੱਚ ਤੁਰੰਤ ਦਖ਼ਲ ਦੇਣ ਦੀ ਮੰਗ ਕੀਤੀ ਹੈ।
ਉਨ੍ਹਾਂ ਕਿਹਾ ਕਿ ਸਿੱਖ ਕੌਮ ਲਈ ਸ੍ਰੀ ਗੁਰੂ ਗ੍ਰੰਥ ਸਾਹਿਬ ਦਾ ਸਤਿਕਾਰ ਸਭ ਤੋਂ ਉੱਪਰ ਹੈ ਅਤੇ ਪੁਲੀਸ ਵੱਲੋਂ ਪਾਵਨ ਸਰੂਪ ਨੂੰ ਆਪਣੇ ਕੋਲ ਰੱਖਣਾ ਵੱਡਾ ਨਿਰਾਦਰ ਹੈ ਜਿਸ ਨੂੰ ਬਰਦਾਸ਼ਤ ਨਹੀਂ ਕੀਤਾ ਜਾ ਸਕਦਾ। ਉਨ੍ਹਾਂ ਦੱਸਿਆ ਕਿ ਇਹ ਮਾਮਲਾ ਬੀਤੇ ਦਿਨੀਂ ਬਰਤਾਨੀਆ ਦੀ ਸਿੱਖ ਸੰਸਥਾ ਭਾਈ ਘਨ੍ਹੱਈਆ ਹਿਊਮੈਨੀਟੇਰੀਅਨ ਏਡ ਵੱਲੋਂ ਸ੍ਰੀ ਅਕਾਲ ਤਖ਼ਤ ਦੇ ਜਥੇਦਾਰ ਧਿਆਨ ਵਿੱਚ ਲਿਆਂਦਾ ਗਿਆ ਸੀ ਜਿਨ੍ਹਾਂ ਨੇ ਸ਼੍ਰੋਮਣੀ ਕਮੇਟੀ ਨੂੰ ਇਸ ਮਾਮਲੇ ਦੀ ਪੈਰਵੀ ਕਰਨ ਲਈ ਹੁਕਮ ਦਿੱਤੇ ਸਨ। ਹੁਣ ਸ਼੍ਰੋਮਣੀ ਕਮੇਟੀ ਵੱਲੋਂ ਭਾਰਤ ਦੇ ਵਿਦੇਸ਼ ਮੰਤਰੀ ਅਤੇ ਕਤਰ ਵਿੱਚ ਭਾਰਤੀ ਦੂਤਾਵਾਸ ਨੂੰ ਪੱਤਰ ਲਿਖੇ ਗਏ ਹਨ।

Advertisement

ਗੁਰੂਘਰ ਵਿੱਚ ਕੀਤਾ ਹੋਇਆ ਸੀ ਪਾਵਨ ਸਰੂਪ ਦਾ ਪ੍ਰਕਾਸ਼

ਭਾਈ ਘਨ੍ਹੱਈਆ ਹਿਊਮੈਨੀਟੇਰੀਅਨ ਏਡ ਸੰਸਥਾ ਨੇ ਦੱਸਿਆ ਕਿ ਦਸੰਬਰ 2023 ਵਿੱਚ ਕਤਰ ਦੀ ਦੋਹਾ ਪੁਲੀਸ ਵੱਲੋਂ ਇੱਕ ਸਿੱਖ ਵਿਅਕਤੀ ਨੂੰ ਗ੍ਰਿਫ਼ਤਾਰ ਕੀਤਾ ਗਿਆ ਸੀ ਜਿਸ ਨੂੰ ਬਾਅਦ ਵਿੱਚ ਛੱਡ ਦਿੱਤਾ ਗਿਆ ਪਰ ਉਸ ਪਾਸੋਂ ਪ੍ਰਾਪਤ ਕੀਤੇ ਗਏ 2 ਪਾਵਨ ਸਰੂਪਾਂ ਨੂੰ ਉੱਥੋਂ ਦੀ ਪੁਲੀਸ ਨੇ ਥਾਣੇ ਵਿੱਚ ਹੀ ਰੱਖਿਆ ਹੋਇਆ ਹੈ। ਉਨ੍ਹਾਂ ਕਿਹਾ ਕਿ ਗ੍ਰਿਫ਼ਤਾਰ ਕੀਤਾ ਗਿਆ ਸਿੱਖ ਵਿਅਕਤੀ ਬਿਰਕਤ ਅਲ-ਅਵਾਮੇਰ ਵਿੱਚ ਆਪਣੀ ਜਾਇਦਾਦ ਵਿੱਚ ਸਥਾਪਿਤ ਕੀਤੇ ਗੁਰਦੁਆਰਾ ਸਾਹਿਬ ’ਚ ਨਿੱਜੀ ਤੌਰ ’ਤੇ ਗੁਰੂ ਸਾਹਿਬ ਦਾ ਪ੍ਰਕਾਸ਼ ਕਰਕੇ ਰੋਜ਼ਾਨਾ ਮਰਿਆਦਾ ਅਨੁਸਾਰ ਸਥਾਨਕ ਸਿੱਖ ਭਾਈਚਾਰੇ ਨਾਲ ਸੰਗਤ ਕਰਦਾ ਸੀ ਪਰੰਤੂ ਕਤਰ ਸਰਕਾਰ ਦੀਆਂ ਗ਼ੈਰ-ਇਸਲਾਮੀ ਧਰਮਾਂ ਉੱਤੇ ਸਖ਼ਤ ਪਾਬੰਦੀਆਂ ਕਾਰਨ ਉਸ ਨੂੰ ਅਜਿਹਾ ਕਰਨ ਲਈ ਗ੍ਰਿਫ਼ਤਾਰ ਕੀਤਾ ਗਿਆ ਸੀ।

Advertisement
Advertisement
Advertisement