ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਕੋਲਕਾਤਾ ਜਬਰ-ਜਨਾਹ ਤੇ ਕਤਲ ਕਾਂਡ ਖ਼ਿਲਾਫ਼ ਰੋਸ ਪ੍ਰਦਰਸ਼ਨ

06:18 AM Aug 23, 2024 IST
ਢਾਹਾਂ ਕਲੇਰਾਂ ਵਿੱਚ ਮੋਮਬੱਤੀ ਮਾਰਚ ਕਰਦੇ ਹੋਏ ਪ੍ਰਬੰਧਕ, ਕਰਮਚਾਰੀ ਤੇ ਵਿਦਿਆਰਥੀ।

ਸੁਰਜੀਤ ਮਜਾਰੀ
ਬੰਗਾ, 22 ਅਗਸਤ
ਕੋਲਕਾਤਾ ’ਚ ਟਰੇਨੀ ਡਾਕਟਰ ਨਾਲ ਹਸਪਤਾਲ ਵਿੱਚ ਸਮੂਹਿਕ ਬਲਾਤਕਾਰ ਅਤੇ ਬਾਅਦ ਵਿੱਚ ਹੱਤਿਆ ਦੀ ਵਾਪਰੀ ਘਟਨਾ ਖਿਲਾਫ਼ ਢਾਹਾਂ ਕਲੇਰਾਂ ਵਿੱਚ ਰੋਸ ਪ੍ਰਦਰਸ਼ਨ ਕੀਤਾ ਗਿਆ ਅਤੇ ਮੋਮਬੱਤੀ ਮਾਰਚ ਰਾਹੀਂ ਇਨਸਾਫ਼ ਦੀ ਗੁਹਾਰ ਲਾਈ ਗਈ। ਇਸ ਦੌਰਾਨ ਇਸ ਮੰਦਭਾਗੀ ਘਟਨਾ ਦੇ ਦੋਸ਼ੀਆਂ ਨੂੰ ਸਖ਼ਤ ਤੋਂ ਸਖ਼ਤ ਸਜ਼ਾਵਾਂ ਦਿਵਾਉਣ ਦੀ ਮੰਗ ਕੀਤੀ ਗਈ ਅਤੇ ਮੈਡਕੀਲ ਨਾਲ ਜੁੜੇ ਕਰਮੀਆਂ ਵਾਸਤੇ ਸੈਂਟਰਲ ਪ੍ਰੋਟੈਕਸ਼ਨ ਐਕਟ ਲਾਗੂ ਕਰਨ ਦੀ ਲੋੜ ’ਤੇ ਜ਼ੋਰ ਦਿੱਤਾ ਗਿਆ। ਗੁਰੂ ਨਾਨਕ ਮਿਸ਼ਨ ਮੈਡੀਕਲ ਐਂਡ ਐਜੂਕੇਸ਼ਨਲ ਟਰੱਸਟ ਢਾਹਾਂ ਕਲੇਰਾਂ ਦੀ ਅਗਵਾਈ ਵਿੱਚ ਚੱਲਦੇ ਸਿੱਖਿਆ ਅਤੇ ਸਿਹਤ ਅਦਾਰਿਆਂ ਦੇ ਕਰਮਚਾਰੀਆਂ ਅਤੇ ਵਿਦਿਆਰਥੀਆਂ ਨੇ ਭਾਰੀ ਗਿਣਤੀ ਵਿੱਚ ਸ਼ਮੂਲੀਅਤ ਕੀਤੀ।
ਟਰੱਸਟ ਦੇ ਪ੍ਰਧਾਨ ਕੁਲਵਿੰਦਰ ਸਿੰਘ ਢਾਹਾਂ ਨੇ ਕਿਹਾ ਕਿ ਪਿਛਲੇ ਦਿਨੀਂ ਆਰਜੀ ਕਰ ਮੈਡੀਕਲ ਕਾਲਜ ਵਿੱਚ ਟਰੇਨੀ ਡਾਕਟਰ ਨਾਲ ਸਮੂਹਿਕ ਬਲਾਤਕਾਰ ਕਰ ਕੇ ਉਸ ਦਾ ਕਤਲ ਕਰ ਗਿਆ ਅਤੇ ਮੈਡੀਕਲ ਰਿਪੋਰਟ ਅਨੁਸਾਰ ਉਸ ਨੂੰ ਦਿੱਤੇ ਤਸੀਹੇ ਸਮਾਜ ਲਈ ਵੱਡਾ ਸਵਾਲ ਹੈ। ਉਨ੍ਹਾਂ ਮਹਿਲਾਵਾਂ ਦੀ ਸੁਰੱਖਿਆ ਲਈ ਨਿਆਂ ਵਿਵਸਥਾ ਅਤੇ ਪ੍ਰਸ਼ਾਸਨਿਕ ਢਾਂਚੇ ਨੂੰ ਮਜ਼ਬੂਤ ਕਰਨ ਲਈ ਠੋਸ ਕਦਮ ਚੁੱਕੇ ਜਾਣ ਵੀ ਵਕਾਲਤ ਕੀਤੀ।
ਗੁਰੂ ਨਾਨਕ ਕਾਲਜ ਆਫ਼ ਨਰਸਿੰਗ ਢਾਹਾਂ ਕਲੇਰਾਂ ਦੇ ਵਾਈਸ ਪ੍ਰਿੰਸੀਪਲ ਰਮਨਦੀਪ ਕੌਰ ਨੇ ਉਕਤ ਕਾਂਡ ਦੀ ਨਿਖੇਧੀ ਕਰਦਿਆਂ ਇਨਸਾਫ਼ ਦੀ ਮੰਗ ਕੀਤੀ ਅਤੇ ਦੋਸ਼ੀਆਂ ਨੂੰ ਸਖ਼ਤ ਸੇਵਾਵਾਂ ਦਿੱਤੇ ਜਾਣ ਲਈ ਜ਼ੋਰ ਦਿੱਤਾ।
ਗੁਰੂ ਨਾਨਕ ਪੈਰਾਮੈਡੀਕਲ ਕਾਲਜ ਢਾਹਾਂ ਕਲੇਰਾਂ ਦੇ ਵਾਇਸ ਪ੍ਰਿੰਸੀਪਲ ਡਡਵਾਲ ਤੇ ਗੁਰੂ ਨਾਨਕ ਮਿਸ਼ਨ ਹਸਪਤਾਲ ਦੇ ਮੈਡੀਕਲ ਸੁਪਰੀਡੈਂਟ ਡਾ. ਰਵਿੰਦਰ ਖਜ਼ੂਰੀਆ ਨੇ ਕਿਹਾ ਕਿ ਅੱਜ ਮਹਿਲਾ ਸ਼ਕਤੀਕਰਨ ਦੇ ਨਾਂ ਦੇ ਸਮੇਂ ਦੇ ਹਾਕਮ ਆਪਣੇ ਰਾਜ ਪ੍ਰਬੰਧ ਦੀ ਸ਼ੋਭਾ ਕਰਨ ’ਤੇ ਤੁਰੇ ਹੋਏ ਹਨ ਜਦ ਕਿ ਜ਼ਮੀਨੀ ਪੱਧਰ ਦੇ ਅੱਜ ਮਹਿਲਾ ਵਰਗ ਸੁਰੱਖਿਅਤ ਨਹੀਂ ਹੈ, ਉਸ ਨੂੰ ਹਰ ਵਕਤ ਅਜਿਹੀਆਂ ਚੁਣੌਤੀਆਂ ਨਾਲ ਜੂਝਣਾ ਪੈ ਰਿਹਾ ਹੈ। ਨਰਸਿੰਗ ਵਿਦਿਆਰਥਣ ਰੀਆ ਨੇ ਵੀ ਆਪਣੀ ਤਕਰੀਰ ’ਚ ਮਹਿਲਾ ਵਰਗ ਦੇ ਦੁੱਖੜੇ ਦੱਸਦਿਆਂ ਸਭਾ ਨੂੰ ਭਾਵੁਕ ਕਰ ਦਿੱਤਾ। ਇਸ ਤੋਂ ਬਾਅਦ ਸਮੂਹ ਹਾਜ਼ਰੀਨ ਢਾਹਾਂ ਕਲੇਰਾਂ ਵਿੱਚੋਂ ਲੰਘਦੇ ਜਲੰਧਰ ਚੰਡੀਗੜ੍ਹ ਮੁੱਖ ਮਾਰਗ ’ਤੇ ਪੁੱਜੇ ਅਤੇ ਉਕਤ ਘਟਨਾ ਦੇ ਰੋਸ ਵਜੋਂ ਪ੍ਰਦਰਸ਼ਨ ਕੀਤਾ। ਪ੍ਰਬੰਧਕਾਂ, ਕਰਮਚਾਰੀਆਂ ਅਤੇ ਵਿਦਿਆਰਥੀਆਂ ਨੇ ਹੱਥਾਂ ’ਚ ਰੋਸ ਭਰੀ ਇਬਾਰਤ ਵਾਲੀਆਂ ਤਖਤੀਆਂ ਫੜ੍ਹੀਆਂ ਹੋਈਆਂ ਸਨ।

Advertisement

Advertisement
Advertisement