ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਨੌਜਵਾਨਾਂ ’ਤੇ ਹਮਲੇ ਖ਼ਿਲਾਫ਼ ਪੁਲੀਸ ਦੀ ਢਿੱਲੀ ਕਾਰਗੁਜ਼ਾਰੀ ਖ਼ਿਲਾਫ਼ ਰੋਸ

11:25 AM Aug 18, 2024 IST
ਨਵਾਂ ਸ਼ਹਿਰ-ਫਿਲੌਰ ਸੜਕ ਜਾਮ ਕਰਕੇ ਧਰਨਾ ਦਿੰਦੇ ਹੋਏ ਪਿੰਡ ਵਾਸੀ।

ਸਰਬਜੀਤ ਗਿੱਲ
ਫਿਲੌਰ, 17 ਅਗਸਤ
ਪਿੰਡ ਸੇਲਕੀਆਣਾ ਵਾਸੀਆਂ ਨੇ ਬੀਤੇ ਦਿਨੀਂ ਦੋ ਨੌਜਵਾਨਾਂ ’ਤੇ ਹਮਲੇ ਸਬੰਧੀ ਪੁਲੀਸ ਦੀ ਢਿੱਲੀ ਕਾਰਗੁਜ਼ਾਰੀ ਖ਼ਿਲਾਫ਼ ਅੱਜ ਨਵਾਂ ਸ਼ਹਿਰ-ਫਿਲੌਰ ਸੜਕ ਜਾਮ ਕਰਕੇ ਜ਼ੋਰਦਾਰ ਨਾਅਰੇਬਾਜ਼ੀ ਕੀਤੀ। ਲੰਘੀ ਰਾਤ ਕੁੱਝ ਅਣਪਛਾਤੇ ਵਿਅਕਤੀਆਂ ਨੇ ਪਿੰਡ ਦੇ ਨੌਜਵਾਨਾਂ ’ਤੇ ਹਮਲਾ ਕਰਕੇ ਦੋ ਨੌਜਵਾਨਾਂ ਨੂੰ ਗੰਭੀਰ ਜ਼ਖ਼ਮੀ ਕਰ ਦਿੱਤਾ ਸੀ। ਮਗਰੋਂ ਪੁਲੀਸ ਵੱਲੋਂ ਦਿਖਾਈ ਢਿੱਲੀ ਕਾਰਗੁਜ਼ਾਰੀ ਖ਼ਿਲਾਫ਼ ਅੱਜ ਪਿੰਡ ਵਾਸੀਆਂ ਨੇ ਧਰਨਾ ਲਗਾ ਦਿੱਤਾ। ਘਟਨਾ ਸਬੰਧੀ ਜਾਣਕਾਰੀ ਦਿੰਦਿਆ ਸਰਪੰਚ ਸੀਮਾ ਰਾਣੀ ਤੇ ਸੁਖਵਿੰਦਰ ਵਾਸੀ ਸੇਲਕੀਆਣਾ ਨੇ ਦੱਸਿਆ ਕਿ ਬੀਤੀ ਰਾਤ ਕੁੱਝ ਅਣਪਛਾਤੇ ਵਿਅਕਤੀਆਂ ਵੱਲੋਂ ਤੇਜ਼ਧਾਰ ਹਥਿਆਰਾਂ ਨਾਲ ਪਿੰਡ ਦੇ ਦੋ ਨੌਜਵਾਨਾਂ ’ਤੇ ਹਮਲਾ ਕਰ ਦਿੱਤਾ ਅਤੇ ਫ਼ਰਾਰ ਹੋ ਗਏ। ਉਨ੍ਹਾਂ ਦੱਸਿਆ ਕਿ ਚਾਰ ਮਹੀਨੇ ਪਹਿਲਾਂ ਵੀ ਅਣਪਛਾਤਿਆਂ ਨੇ ਇੱਕ ਹੋਰ ਵਿਅਕਤੀ ਨੂੰ ਜ਼ਖਮੀ ਕਰ ਦਿੱਤਾ ਸੀ, ਜਿਸ ਤੋਂ ਬਾਅਦ ਕੋਈ ਕਾਰਵਾਈ ਨਹੀਂ ਹੋਈ ਸੀ। ਬੀਤੀ ਰਾਤ ਵੀ ਦੋ ਮੋਟਰਸਾਈਕਲਾਂ ’ਤੇ ਸਵਾਰ ਹੋ ਕੇ ਚਾਰ ਅਣਪਛਾਤੇ ਹਮਲਾਵਰ ਆਏ ਤੇ ਉਨ੍ਹਾਂ ਨੇ ਹੁਲੜਬਾਜ਼ੀ ਕੀਤੀ। ਜਦੋਂ ਉਨ੍ਹਾਂ ਨੂੰ ਰੋਕਣ ਦੀ ਕੋਸ਼ਿਸ਼ ਕੀਤੀ ਤਾਂ ਇਹ ਇੱਕ ਮੋਟਰਸਾਈਕਲ ਛੱਡ ਕੇ ਫਰਾਰ ਹੋ ਗਏ। ਇਸ ਘਟਨਾ ’ਚ ਗੁਰਦੀਪ ਪੁੱਤਰ ਸੋਹਣ ਲਾਲ ਅਤੇ ਜੱਗੀ ਪੁੱਤਰ ਹੰਸ ਰਾਜ ਜ਼ਖਮੀ ਹੋ ਗਏ, ਜਿਨ੍ਹਾਂ ਨੂੰ ਲੁਧਿਆਣਾ ਤੇ ਫਿਲੌਰ ਦੇ ਸਿਵਲ ਹਸਪਤਾਲ ਵਿਚ ਇਲਾਜ ਲਈ ਦਾਖ਼ਲ ਕਰਵਾ ਦਿੱਤਾ।
ਘਟਨਾ ਮਗਰੋਂ ਪੁਲੀਸ ਚੌਕੀ ਲਸਾੜਾ ਦੇ ਇੰਚਾਰਜ ਨੇ ਮੋਟਰਸਾਈਕਲ ਨੂੰ ਜ਼ਬਤ ਕਰ ਲਿਆ। ਧਰਨਾ ਸਥਾਨ ’ਤੇ ਪੁੱਜੇ ਥਾਣਾ ਮੁਖੀ ਇੰਸਪੈਕਟਰ ਸੁਖਦੇਵ ਸਿੰਘ ਪਾਸੋਂ ਧਰਨਾਕਾਰੀਆਂ ਨੇ ਇਨਸਾਫ਼ ਦੀ ਮੰਗ ਕੀਤੀ। ਡੀਐੱਸਪੀ ਫਿਲੌਰ ਸਰਵਣਜੀਤ ਸਿੰਘ ਨੇ ਪਿੰਡ ਵਾਸੀਆਂ ਤੋਂ ਸੋਮਵਾਰ ਤੱਕ ਦਾ ਸਮਾਂ ਲੈ ਕੇ ਹਮਲਾਵਰਾਂ ਨੂੰ ਕਾਬੂ ਕਰ ਲੈਣ ਦਾ ਭਰੋਸਾ ਦਿਵਾਇਆ। ਇਸ ਭਰੋਸੇ ਮਗਰੋਂ ਧਰਨਾ ਚੁੱਕਿਆ ਗਿਆ।

Advertisement

Advertisement
Advertisement