For the best experience, open
https://m.punjabitribuneonline.com
on your mobile browser.
Advertisement

ਇਨਸਾਫ਼ ਪਸੰਦ ਲੋਕਾਂ ਵੱਲੋਂ ਮਨੀਪੁਰ ਘਟਨਾ ਖ਼ਿਲਾਫ਼ ਰੋਸ ਪ੍ਰਦਰਸ਼ਨ

03:26 PM Jul 23, 2023 IST
ਇਨਸਾਫ਼ ਪਸੰਦ ਲੋਕਾਂ ਵੱਲੋਂ ਮਨੀਪੁਰ ਘਟਨਾ ਖ਼ਿਲਾਫ਼ ਰੋਸ ਪ੍ਰਦਰਸ਼ਨ
ਮਨੀਪੁਰ ਸਰਕਾਰ ਖ਼ਿਲਾਫ਼ ਚਮਕੌਰ ਸਾਹਿਬ ਵਿੱਚ ਰੋਸ ਪ੍ਰਦਰਸ਼ਨ ਕਰਦੇ ਹੋਏ ਲੋਕ। -ਫੋਟੋ: ਬੱਬੀ
Advertisement

ਨਿੱਜੀ ਪੱਤਰ ਪ੍ਰੇਰਕ
ਚਮਕੌਰ ਸਾਹਿਬ, 23 ਜੁਲਾਈ
ਇਲਾਕੇ ਦੇ ਇਨਸਾਫ਼ ਪਸੰਦ ਲੋਕਾਂ ਨੇ ਮਨੀਪੁਰ ਵਿੱਚ ਔਰਤਾਂ ਨਾਲ ਸਮੂਹਿਕ ਜਬਰ-ਜਨਾਹ ਅਤੇ ਨਗਨ ਪਰੇਡ ਕਰਵਾਉਣ ਦੀ ਘਟਨਾ ਖਿਲਾਫ਼ ਰੋਸ ਪ੍ਰਦਰਸ਼ਨ ਕੀਤਾ। ਪ੍ਰਦਰਸ਼ਨਕਾਰੀਆਂ ਨੇ ਇਸ ਦੌਰਾਨ ਮਨੀਪੁਰ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕਰਦਿਆਂ ਦੋਸ਼ੀਆਂ ਨੂੰ ਫਾਂਸੀ ਦੀ ਸਜ਼ਾ ਦੇਣ ਦੀ ਮੰਗ ਕੀਤੀ। ਇੱਥੇ ਗੁਰਦੁਆਰਾ ਸ੍ਰੀ ਕਤਲਗੜ੍ਹ ਸਾਹਿਬ ਚੌਕ ਵਿੱਚ ਇਕੱਠੇ ਹੋਏ ਲੋਕਾਂ ਨੂੰ ਸੰਬੋਧਨ ਕਰਦਿਆਂ ਅਮਨਦੀਪ ਸਿੰਘ ਮਾਂਗਟ ਨੇ ਕਿਹਾ ਕਿ ਅਜਿਹੀ ਸ਼ਰਮਨਾਕ ਘਟਨਾ ਸੂਬਾ ਸਰਕਾਰ ’ਤੇ ਕਲੰਕ ਹੈ। ਇਸ ਮੌਕੇ ਅਕਾਲੀ ਆਗੂ ਬਲਦੇਵ ਸਿੰਘ ਹਾਫਿਜ਼ਾਬਾਦ ਅਤੇ ਕਿਸਾਨ ਆਗੂ ਬਾਈ ਪਰਮਿੰਦਰ ਸਿੰਘ ਸੇਖੋਂ ਨੇ ਵੀ ਸੰਬੋਧਨ ਕੀਤਾ। ਇਸ ਮੌਕੇ ਕੌਂਸਲਰ ਭੁਪਿੰਦਰ ਸਿੰਘ ਭੂਰਾ, ਸੁਖਵੀਰ ਸਿੰਘ, ਗੁਰਦੀਪ ਸਿੰਘ ਭਲਵਾਨ, ਹਰਪਾਲ ਸਿੰਘ, ਜਥੇਦਾਰ ਕਰਨੈਲ ਸਿੰਘ, ਕੇਸਰ ਸਿੰਘ, ਕਮਲੇਸ਼ ਵਰਮਾ, ਅਮਰੀਕ ਕੌਰ, ਸਰਬਜੀਤ ਕੌਰ, ਕੁਲਵੰਤ ਸਿੰਘ, ਮਨਜੀਤ ਕੌਰ ਅਤੇ ਕੁਲਦੀਪ ਸਿੰਘ ਆਦਿ ਹਾਜ਼ਰ ਸਨ ।

Advertisement

ਮੋਗਾ (ਨਿੱਜੀ ਪੱਤਰ ਪ੍ਰੇਰਕ): ਇਥੇ ਕੁੱਲ ਹਿੰਦ ਅਮਨ ਤੇ ਇੱਕਮੁੱਠਤਾ ਸੰਗਠਨ (ਐਪਸੋ) ਦੀ ਜ਼ਿਲ੍ਹਾ ਕਮੇਟੀ ਦੀ ਮੀਟਿੰਗ ਡਾ. ਪਵਨ ਥਾਪਰ ਦੀ ਪ੍ਰਧਾਨਗੀ ਹੇਠ ਕਾਮਰੇਡ ਨਛੱਤਰ ਧਾਲੀਵਾਲ ਭਵਨ ਵਿਚ ਹੋਈ। ਇਸ ਮੌਕੇ ਬੀਤੇ ਦਨਿੀਂ ਮਨੀਪੁਰ ਵਿੱਚ ਵਾਪਰੀਆਂ ਘਟਨਾਵਾਂ ਦੀ ਸਖ਼ਤ ਨਿਖੇਧੀ ਕਰਦਿਆਂ ਸਰਕਾਰ ਨੂੰ ਤੁਰੰਤ ਬਰਖ਼ਾਸਤ ਕਰਨ ਦੀ ਮੰਗ ਕੀਤੀ ਗਈ। ਇਸ ਮੌਕੇ ਪੰਜਾਬ ਦੇ ਸੂਬਾ ਮੀਤ ਪ੍ਰਧਾਨ ਡਾ. ਇੰਦਰਵੀਰ ਗਿੱਲ, ਇੰਜ. ਸਵਰਨ ਖੋਸਾ, ਪ੍ਰਿੰਸੀਪਲ ਪੂਰਨ ਸਿੰਘ ਸੰਧੂ, ਤਰਸੇਮ ਸਿੰਘ, ਚਮਕੌਰ ਸਿੰਘ ਅਤੇ ਪੋਹਲਾ ਸਿੰਘ ਮੌਜੂਦ ਸਨ।

Advertisement

Advertisement
Author Image

Advertisement