ਨਗਰ ਕੌਂਸਲ ਦੀ ਕਬਜ਼ਾ ਹਟਾਊ ਮੁਹਿੰਮ ਖ਼ਿਲਾਫ਼ ਰੋਸ
06:25 AM Jan 09, 2025 IST
Advertisement
ਨਿੱਜੀ ਪੱਤਰ ਪ੍ਰੇਰਕ
ਬੁਢਲਾਡਾ, 8 ਜਨਵਰੀ
ਸ਼ਹਿਰ ਵਿੱਚ ਅੱਜ ਨਗਰ ਕੌਂਸਲ ਦੇ ਕਰਮਚਾਰੀਆਂ ਵੱਲੋਂ ਐੱਸਡੀਐੱਮ ਗਗਨਦੀਪ ਸਿੰਘ ਦੇ ਦਿਸ਼ਾ ਨਿਰਦੇਸ਼ਾਂ ਹੇਠ ਸ਼ਹਿਰ ਦੇ ਵੱਖ-ਵੱਖ ਇਲਾਕਿਆਂ ਵਿੱਚ ਆਰਜ਼ੀ ਨਾਜਾਇਜ਼ ਕਬਜ਼ਿਆਂ ਦੇ ਖ਼ਿਲਾਫ਼ ਮੁਹਿੰਮ ਚਲਾਈ ਗਈ। ਇਸ ਦੌਰਾਨ ਕਈ ਦੁਕਾਨਦਾਰਾਂ ਨੇ ਆਪਣੀ ਰੋਸ ਪ੍ਰਗਟ ਕੀਤਾ ਅਤੇ ਨਗਰ ਕੌਂਸਲ ਕਰਮਚਾਰੀਆਂ ਨਾਲ ਤਕਰਾਰ ਹੋਈ। ਇੱਕ ਘਟਨਾ ਵਿੱਚ, ਇੱਕ ਦੁਕਾਨਦਾਰ ਆਪਣੇ ਚੁੱਕੇ ਗਏ ਸਾਮਾਨ ਨੂੰ ਵਾਪਸ ਲੈਣ ਲਈ ਨਗਰ ਕੌਂਸਲ ਦੇ ਟਰੈਕਟਰ ਅੱਗੇ ਲੇਟ ਗਿਆ। ਇਸ ਮੌਕੇ ਤੇ ਨਗਰ ਕੌਂਸਲ ਦੇ ਕਰਮਚਾਰੀਆਂ ਨੇ ਸਾਮਾਨ ਜ਼ਬਤ ਕਰਨ ਲਈ ਮੁਹਿੰਮ ਜਾਰੀ ਰੱਖੀ। ਕਾਰਜ ਸਾਧਕ ਅਫਸਰ ਬਲਵਿੰਦਰ ਸਿੰਘ ਨੇ ਦੱਸਿਆ ਕਿ ਸ਼ਹਿਰ ਵਿੱਚ ਟਰੈਫਿਕ ਸਮੱਸਿਆ ਨੂੰ ਧਿਆਨ ਵਿੱਚ ਰੱਖਦੇ ਹੋਏ ਇਹ ਮੁਹਿੰਮ ਚਲਾਈ ਗਈ ਹੈ।
Advertisement
Advertisement
Advertisement