For the best experience, open
https://m.punjabitribuneonline.com
on your mobile browser.
Advertisement

ਫਿਲਮ ‘ਨੀ ਮੈਂ ਸੱਸ ਕੁੱਟਣੀ 2’ ਦੀ ਪ੍ਰਮੋਸ਼ਨ ਦਾ ਵਿਰੋਧ

07:43 AM Jun 04, 2024 IST
ਫਿਲਮ ‘ਨੀ ਮੈਂ ਸੱਸ ਕੁੱਟਣੀ 2’ ਦੀ ਪ੍ਰਮੋਸ਼ਨ ਦਾ ਵਿਰੋਧ
ਫ਼ਿਲਮ ਦੀ ਪ੍ਰਮੋਸ਼ਨ ਦਾ ਵਿਰੋਧ ਕਰਦੇ ਹੋਏ ਪ੍ਰਧਾਨ ਸੁਰਜੀਤ ਸਿੰਘ ਦੁੱਗਰੀ ਅਤੇ ਹੋਰ। -ਫੋਟੋ: ਇੰਦਰਜੀਤ ਵਰਮਾ
Advertisement

ਗੁਰਿੰਦਰ ਸਿੰਘ
ਲੁਧਿਆਣਾ, 3 ਜੂਨ
ਚੁਰਾਸੀ ਦੰਗਾ ਪੀੜਤ ਵੈਲਫੇਅਰ ਸੁਸਾਇਟੀ ਦੇ ਵਰਕਰਾਂ ਨੇ ਪੰਜਾਬੀ ਫਿਲਮ ‘ਨੀ ਮੈਂ ਸੱਸ ਕੁੱਟਣੀ 2’ ਦੀ ਪ੍ਰਮੋਸ਼ਨ ਦਾ ਅੱਜ ਇਥੇ ਵਿਰੋਧ ਕੀਤਾ। ਸੁਸਾਇਟੀ ਦੇ ਪ੍ਰਧਾਨ ਸੁਰਜੀਤ ਸਿੰਘ ਦੁੱਗਰੀ ਅਤੇ ਇਸਤਰੀ ਵਿੰਗ ਪ੍ਰਧਾਨ ਬੀਬੀ ਗੁਰਦੀਪ ਕੌਰ ਦੀ ਅਗਵਾਈ ਹੇਠ ਮੇਨ ਮਾਰਕੀਟ ਦੁੱਗਰੀ ਵਿੱੱਚ ਇਕੱਠੇ ਹੋਏ ਵਰਕਰਾਂ ਨੇ ਘੱਲੂਘਾਰਾ ਦਿਹਾੜੇ ਕਾਰਨ ਫਿਲਮ ਦੇ ਕਲਾਕਾਰਾਂ ਨੂੰ ਬਿਨਾਂ ਪ੍ਰਮੋਸ਼ਨ ਕੀਤੇ ਹੀ ਵਾਪਸ ਜਾਣ ਲਈ ਕਿਹਾ।
ਪ੍ਰਧਾਨ ਸੁਰਜੀਤ ਸਿੰਘ ਦੁੱਗਰੀ ਨੇ ਦੱਸਿਆ ਕਿ ਜੂਨ 84 ਵਿੱਚ ਸ੍ਰੀ ਦਰਬਾਰ ਸਾਹਿਬ ਉੱਪਰ ਹੋਏ ਫ਼ੌਜੀ ਹਮਲੇ ਦੀ ਯਾਦ ਮੌਕੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਵੱਲੋਂ ਸਿੱਖ ਕੌਮ ਨੂੰ ਖੁਸ਼ੀ ਦੇ ਸਮਾਗਮ ਨਾ ਕਰਨ ਦੇ ਕੀਤੇ ਆਦੇਸ਼ ਦੇ ਮੱਦੇਨਜ਼ਰ ਫਿਲਮ ਦੇ ਕਲਾਕਾਰਾਂ ਨੂੰ ਫਿਲਮ ਦੀ ਪ੍ਰਮੋਸ਼ਨ ਲਈ ਕੋਈ ਵੀ ਨਾਚ-ਗਾਣਾ ਜਾਂ ਹੋਰ ਸੱਭਿਆਚਾਰਕ ਪ੍ਰੋਗਰਾਮ ਕਰਨ ਤੋਂ ਰੋਕਿਆ ਗਿਆ ਹੈ। ਇਸ ਮੌਕੇ ਫ਼ਿਲਮ ਦੀ ਸਟਾਰ ਕਾਸਟ ਵਿੱਚ ਤਨਵੀ ਨਾਗੀ, ਮਹਿਤਾਬ ਵਿਰਕ, ਅਨੀਤਾ ਦੇਵਗਨ, ਨਿਸ਼ਾ ਬਾਨੋ ਅਤੇ ਹੋਰ ਕਲਾਕਾਰ ਪੁੱਜੇ ਹੋਏ ਸਨ। ਇਸ ਮੌਕੇ ਥਾਣਾ ਦੁੱਗਰੀ ਦੀ ਪੁਲੀਸ ਹਾਜ਼ਰ ਸੀ। ਇਸ ਦੌਰਾਨ ਪੁਲੀਸ ਨੇ ਅਮਨ-ਕਾਨੂੰਨ ਦੀ ਸਥਿਤੀ ਦਾ ਜਾਇਜ਼ਾ ਲੈ ਕੇ ਕਲਾਕਾਰਾਂ ਨੂੰ 6 ਜੂਨ ਤੋਂ ਬਾਅਦ ਪ੍ਰਮੋਸ਼ਨ ਲਈ ਆਉਣ ਲਈ ਕਿਹਾ। ਇਸ ਮੌਕੇ ਸੁਸਾਇਟੀ ਆਗੂ ਦਲਜੀਤ ਸਿੰਘ ਸੋਨੀ, ਸਤਨਾਮ ਸਿੰਘ ਸੱਤਾ, ਇੰਦਰਪਾਲ ਸਿੰਘ ਵਿੱਕੀ, ਬਲਵਿੰਦਰ ਕੌਰ, ਗੁਰਦੇਵ ਕੌਰ, ਸੁਰਿੰਦਰ ਕੌਰ, ਚੰਚਲ ਸਿੰਘ, ਹਰਪਾਲ ਸਿੰਘ, ਰਜਿੰਦਰ ਸਿੰਘ ਭਾਟੀਆ ਅਤੇ ਧਰਮਿੰਦਰ ਸਿੰਘ ਹਾਜ਼ਰ ਸਨ।

Advertisement

Advertisement
Author Image

joginder kumar

View all posts

Advertisement
Advertisement
×