ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਤਨਖਾਹਾਂ ਨਾ ਮਿਲਣ ਕਾਰਨ ਸਫ਼ਾਈ ਕਰਮਚਾਰੀਆਂ ’ਚ ਰੋਸ

10:12 AM Jul 18, 2024 IST
ਨਗਰ ਕੌਂਸਲ ਖਿਲਾਫ਼ ਨਾਅਰੇਬਾਜ਼ੀ ਕਰਦੇ ਹੋਏ ਸਫ਼ਾਈ ਕਰਮਚਾਰੀ।

ਸਿਮਰਤਪਾਲ ਸਿੰਘ ਬੇਦੀ
ਜੰਡਿਆਲਾ ਗੁਰੂ, 17 ਜੁਲਾਈ
ਜੰਡਿਆਲਾ ਗੁਰੂ ਨਗਰ ਕੌਂਸਲ ਦੇ ਸਫ਼ਾਈ ਕਰਮਚਾਰੀਆਂ ਨੇ ਪਿਛਲੇ ਦੋ ਮਹੀਨਿਆਂ ਤੋਂ ਤਨਖਾਹਾਂ ਨਾ ਮਿਲਣ ਕਾਰਨ ਆਪਣੀਆਂ ਮੰਗਾਂ ਸਬੰਧੀ ਨਗਰ ਕੌਂਸਲ ਦੇ ਦਫ਼ਤਰ ਸਾਹਮਣੇ ਕੌਂਸਲ ਖਿਲਾਫ਼ ਨਾਅਰੇਬਾਜ਼ੀ ਕਰਦਿਆਂ ਧਰਨਾ ਦਿੱਤਾ। ਇਸ ਧਰਨੇ ਸਬੰਧੀ ਸਫਾਈ ਕਰਮਚਾਰੀਆਂ ਦਾ ਕਹਿਣਾ ਹੈ ਕਿ ਉਨ੍ਹਾਂ ਨੂੰ ਪਿਛਲੇ ਦੋ ਮਹੀਨਿਆਂ ਤੋਂ ਤਨਖਾਹਾਂ ਨਹੀਂ ਮਿਲੀਆਂ ਹਨ। ਇਸ ਲਈ ਉਨ੍ਹਾਂ ਨੂੰ ਇਹ ਰਸਤਾ ਅਪਣਾਉਣਾ ਪਿਆ। ਤਨਖਾਹਾਂ ਨਾ ਮਿਲਣ ਕਾਰਨ ਉਨ੍ਹਾਂ ਨੂੰ ਵਿੱਤੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਉਨ੍ਹਾਂ ਕਿਹਾ ਜੇਕਰ ਇਸ ਸਮੱਸਿਆ ਦਾ ਹੱਲ ਨਾ ਕੀਤਾ ਗਿਆ ਤਾਂ ਸੰਘਰਸ਼ ਹੋਰ ਤੇਜ਼ ਕੀਤਾ ਜਾਵੇਗਾ।
ਦੂਜੇ ਪਾਸੇ ਨਗਰ ਕੌਂਸਲ ਦੇ ਸੈਨਟਰੀ ਇੰਸਪੈਕਟਰ ਸੰਕਲਪ ਅਤੇ ਸੁਪਰਡੈਂਟ ਜੁਗਰਾਜ ਸਿੰਘ ਨੇ ਦੱਸਿਆ ਬੀਤੇ ਦਿਨਾਂ ਤੋਂ ਨਗਰ ਕੌਂਸਲ ਪ੍ਰਧਾਨ ਦੀ ਕੁਰਸੀ ਖਾਲੀ ਸੀ ਜਿਸ ਕਾਰਨ ਚੈੱਕ ਨਹੀਂ ਬਣ ਸਕੇ। ਹੁਣ ਨਗਰ ਕੌਂਸਲ ਦੇ ਪ੍ਰਧਾਨ ਦੀ ਬਹਾਲੀ ਹੋ ਗਈ ਹੈ ਅਤੇ ਛੇਤੀ ਹੀ ਤਨਖਾਹਾਂ ਮਿਲ ਜਾਣਗੀਆਂ। ਉਨ੍ਹਾਂ ਨੂੰ ਸਫਾਈ ਕਰਮਚਾਰੀਆਂ ਵੱਲੋਂ ਈਪੀਐੱਫ ਬਾਰੇ ਲਿਖਤੀ ਸ਼ਿਕਾਇਤ ਮਿਲੀ ਹੈ ਕਿ ਠੇਕੇਦਾਰ ਨੇ ਈਪੀਐੱਫ ਜਮ੍ਹਾਂ ਨਹੀਂ ਕਰਵਾਇਆ ਉਸ ਬਾਰੇ ਈਪੀਐੱਫ ਵਿਭਾਗ ਨੂੰ ਲਿਖ ਦਿੱਤਾ ਗਿਆ ਹੈ ਅਤੇ ਜਲਦੀ ਹੀ ਇਨ੍ਹਾਂ ਦੇ ਸਾਰੇ ਮਸਲਿਆਂ ਦਾ ਹੱਲ ਹੋ ਜਾਵੇਗਾ।

Advertisement

Advertisement
Advertisement