For the best experience, open
https://m.punjabitribuneonline.com
on your mobile browser.
Advertisement

ਸਰਕਾਰ ਦੀ ਵਾਅਦਾਖ਼ਿਲਾਫ਼ੀ ਕਾਰਨ ਕਿਸਾਨਾਂ ’ਚ ਰੋਸ

07:58 AM Jul 07, 2024 IST
ਸਰਕਾਰ ਦੀ ਵਾਅਦਾਖ਼ਿਲਾਫ਼ੀ ਕਾਰਨ ਕਿਸਾਨਾਂ ’ਚ ਰੋਸ
ਬਠਿੰਡਾ ਵਿੱਚ ਪੱਕਾ ਮੋਰਚਾ ਲਾਉਣ ਦਾ ਐਲਾਨ ਕਰਦੇ ਹੋਏ ਕਿਸਾਨ ਆਗੂ।
Advertisement

ਗੁਰਨਾਮ ਸਿੰਘ ਅਕੀਦਾ
ਪਟਿਆਲਾ, 6 ਜੁਲਾਈ
ਸੰਯੁਕਤ ਕਿਸਾਨ ਮੋਰਚਾ (ਗੈਰ ਰਾਜਨੀਤਿਕ) ਤੇ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਨੇ ਪੰਜਾਬ ਸਰਕਾਰ ਦੇ ਵਿਰੁੱਧ ਬਠਿੰਡਾ ਵਿੱਚ ਐੱਸਐੱਸਪੀ ਤੇ ਡਿਪਟੀ ਕਮਿਸ਼ਨਰ ਦੇ ਦਫ਼ਤਰ ਅੱਗੇ 12 ਜੁਲਾਈ ਤੋਂ ਪੱਕਾ ਮੋਰਚਾ ਲਾਉਣ ਦਾ ਐਲਾਨ ਕੀਤਾ ਹੈ। ਇਹ ਐਲਾਨ ਇੱਥੇ ਦੋਵਾਂ ਜਥੇਬੰਦੀਆਂ ਦੀ ਹੋਈ ਮੀਟਿੰਗ ਤੋਂ ਬਾਅਦ ਕੀਤਾ ਗਿਆ। ਕਿਸਾਨਾਂ ਦਾ ਪੰਜਾਬ ਸਰਕਾਰ ’ਤੇ ਦੋਸ਼ ਹੈ ਕਿ ਉਸ ਨੇ ਸ਼ਹੀਦ ਹੋਏ ਕਿਸਾਨ ਸ਼ੁਭਕਰਨ ਸਿੰਘ ਦੇ ਪਰਿਵਾਰ ਲਈ ਮੰਨੀਆਂ ਮੰਗਾਂ ਨੂੰ ਪੂਰਾ ਨਹੀਂ ਕੀਤਾ।
ਇੱਥੇ ਕਾਕਾ ਸਿੰਘ ਕੋਟੜਾ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਸ਼ੁਭਕਰਨ ਦੇ ਪਰਿਵਾਰ ਲਈ ਤਿੰਨ ਮੰਗਾਂ ਮੰਨੀਆਂ ਸਨ ਜਿਨ੍ਹਾਂ ਵਿੱਚ ਸ਼ੁਭਕਰਨ ਸਿੰਘ ਦੀ ਭੈਣ ਨੂੰ ਪੰਜਾਬ ਪੁਲੀਸ ਵਿੱਚ ਨੌਕਰੀ ਦੇਣ, ਪੰਜਾਬ ਵਿਧਾਨ ਸਭਾ ਵਿਚ ਸ਼ੁਭਕਰਨ ਸਿੰਘ ਨੂੰ ਮਤਾ ਪਾ ਕੇ ਸ਼ਹੀਦ ਦਾ ਦਰਜਾ ਦੇਣ ਅਤੇ ਸ਼ਹੀਦ ਦੇ ਪਰਿਵਾਰ ਨੂੰ ਇਕ ਕਰੋੜ ਰੁਪਿਆ ਸਰਕਾਰ ਵੱਲੋਂ ਦੇਣ ਲਈ ਕਿਹਾ ਗਿਆ ਸੀ। ਸਰਕਾਰ ਨੇ ਇਸ ਲਈ ਡਿਊਟੀ ਬਠਿੰਡਾ ਦੇ ਜ਼ਿਲ੍ਹਾ ਪੁਲੀਸ ਤੇ ਸਿਵਲ ਪ੍ਰਸ਼ਾਸਨ ਦੀ ਲਗਾਈ ਸੀ ਪਰ ਅਜੇ ਤੱਕ ਮਸਲਾ ਹੱਲ ਨਹੀਂ ਹੋਇਆ। ਉਨ੍ਹਾਂ ਕਈ ਵਾਰ ਡੀਸੀ ਅਤੇ ਐੱਸਐੱਸਪੀ ਤੱਕ ਪਹੁੁੰਚ ਕੀਤੀ। ਮਸਲੇ ਦਾ ਹੱਲ ਨਾ ਹੋਣ ਹੁਣ 12 ਜੁਲਾਈ ਨੂੰ ਬਠਿੰਡਾ ਦੇ ਐੱਸਐੱਸਪੀ ਤੇ ਡੀਸੀ ਦਫ਼ਤਰ ਦੇ ਬਾਹਰ ਪੱਕਾ ਮੋਰਚਾ ਲਗਾਇਆ ਜਾਵੇਗਾ। ਇਸ ਸਬੰਧੀ ਸਾਰੀ ਜਿ਼ੰਮੇਵਾਰੀ ਪੰਜਾਬ ਸਰਕਾਰ ਦੀ ਹੋਵੇਗੀ।

Advertisement

Advertisement
Advertisement
Author Image

sukhwinder singh

View all posts

Advertisement