For the best experience, open
https://m.punjabitribuneonline.com
on your mobile browser.
Advertisement

ਬਿਜਲੀ ਦੀ ਘੱਟ ਸਪਲਾਈ ਦੇਣ ਕਾਰਨ ਕਿਸਾਨਾਂ ਵਿੱਚ ਰੋਸ

07:14 AM Jun 06, 2024 IST
ਬਿਜਲੀ ਦੀ ਘੱਟ ਸਪਲਾਈ ਦੇਣ ਕਾਰਨ ਕਿਸਾਨਾਂ ਵਿੱਚ ਰੋਸ
Advertisement

ਪੱਤਰ ਪ੍ਰੇਰਕ
ਸ਼ਾਹਕੋਟ, 5 ਜੂਨ
ਵੋਟਾਂ ਦਾ ਦੌਰ ਲੰਘਦਿਆਂ ਹੀ ਪੰਜਾਬ ਸਰਕਾਰ ਵੱਲੋਂ ਮੋਟਰਾਂ ਲਈ ਬਿਜਲੀ ਦੀ ਸਪਲਾਈ 4 ਘੰਟੇ ਕਰਨ ਨਾਲ ਕਿਸਾਨਾਂ ਵਿਚ ਭਾਰੀ ਰੋਸ ਪਾਇਆ ਜਾ ਰਿਹਾ ਹੈ। ਭਾਰਤੀ ਕਿਸਾਨ ਯੂਨੀਅਨ ਏਕਤਾ (ਉਗਰਾਹਾਂ) ਦੇ ਜ਼ਿਲ੍ਹਾ ਪ੍ਰਧਾਨ ਮੋਹਨ ਸਿੰਘ ਬੱਲ, ਸਕੱਤਰ ਗੁਰਚਰਨ ਸਿੰਘ ਚਾਹਲ ਅਤੇ ਪ੍ਰੈੱਸ ਸਕੱਤਰ ਮਨਜੀਤ ਸਿੰਘ ਮਲਸੀਆਂ ਨੇ ਸਰਕਾਰ ਦੇ ਉਕਤ ਫ਼ੈਸਲੇ ਦੀ ਨਿਖੇਧੀ ਕਰਦਿਆਂ ਕਿਹਾ ਕਿ ਸ਼ਾਹਕੋਟ ਇਲਾਕੇ ਵਿਚ ਇਸ ਸਮੇਂ ਮੱਕੀ, ਹਦਵਾਣਾ, ਖਰਬੂਜਾ, ਮੂੰਗੀ ਅਤੇ ਹਰੀਆਂ ਸਬਜ਼ੀਆਂ ਦੀ ਕਾਸ਼ਤ ਕੀਤੀ ਹੋਈ ਹੈ, ਜਿਸਨੂੰ ਪਾਣੀ ਦੀ ਬਹੁਤ ਜ਼ਿਆਦਾ ਜ਼ਰੂਰਤ ਹੈ। ਬਿਜਲੀ 4 ਘੰਟੇ ਆਉਣ ਨਾਲ ਫਸਲਾਂ ਦੀ ਸਿੰਜਾਈ ਨਹੀਂ ਕੀਤੀ ਜਾ ਸਕਦੀ। ਉਨ੍ਹਾਂ 8 ਘੰਟੇ ਬਿਜਲੀ ਦੀ ਸਪਲਾਈ ਨਿਰਵਿਘਨ ਦੇਣ ਦੀ ਮੰਗ ਕੀਤੀ।

Advertisement

Advertisement
Author Image

sukhwinder singh

View all posts

Advertisement
Advertisement
×