ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਭੱਟੀਆਂ ਰਜਬਾਹੇ ਵਿੱਚ ਪਾਣੀ ਨਾ ਆਉਣ ਕਾਰਨ ਕਿਸਾਨਾਂ ਵਿੱਚ ਰੋਸ

08:03 AM Jul 04, 2024 IST
ਨਵੇਂ ਬਣੇ ਰਜਬਾਹੇ ਦੇ ਕੰਮ ਨੂੰ ਉਜਾਗਰ ਕਰਦੀਆਂ ਹੋਈਆਂ ਤਸਵੀਰਾਂ।

ਵਰਿੰਦਰਜੀਤ ਜਾਗੋਵਾਲ
ਕਾਹਨੂੰਵਾਨ, 3 ਜੁਲਾਈ
ਇੱਥੋਂ ਨੇੜਲੇ ਪਿੰਡ ਜਾਗੋਵਾਲ ਬਾਂਗਰ ਅਤੇ ਭੱਟੀਆਂ ਵਿਚੋਂ ਲੰਘਦਾ ਰਜਬਾਹਾ ਨਹਿਰੀ ਵਿਭਾਗ ਵੱਲੋਂ ਭਰੋਸਾ ਦੇਣ ਦੇ ਬਾਵਜੂਦ ਅਜੇ ਤੱਕ ਚਾਲੂ ਨਹੀਂ ਹੋ ਸਕਿਆ। ਇਸ ਸਬੰਧੀ ਰੋਸ ਪ੍ਰਗਟ ਕਰਦਿਆਂ ਪਿੰਡ ਜਾਗੋਵਾਲ ਬਾਂਗਰ ਦੇ ਕਿਸਾਨ ਲਖਵਿੰਦਰ ਸਿੰਘ ਅਤੇ ਕਿਸਾਨ ਆਗੂ ਸੁਖਵੰਤ ਸਿੰਘ ਸਠਿਆਲੀ ਨੇ ਕਿਹਾ ਕਿ ਝੋਨੇ ਦੀ ਲੁਆਈ ਤੋਂ ਪਹਿਲਾਂ ਉਨ੍ਹਾਂ ਨੇ ਵਿਭਾਗ ਦੇ ਉੱਚ ਅਫ਼ਸਰਾਂ ਨੂੰ ਮਿਲ ਕੇ ਭੱਟੀਆਂ ਰਜਬਾਹਾ ਚਾਲੂ ਕਰਨ ਦੀ ਮੰਗ ਕੀਤੀ ਸੀ। ਉਸ ਮੌਕੇ ਵਿਭਾਗ ਦੇ ਅਧਿਕਾਰੀਆਂ ਵੱਲੋਂ ਉਨ੍ਹਾਂ ਨੂੰ ਭਰੋਸਾ ਦਿੱਤਾ ਗਿਆ ਸੀ ਕਿ ਇਹ ਰਜਬਾਹਾ ਝੋਨੇ ਦੀ ਲੁਆਈ ਦੇ ਸੀਜ਼ਨ ਤੋਂ ਪਹਿਲਾਂ ਚਾਲੂ ਕਰ ਦਿੱਤਾ ਜਾਵੇਗਾ ਅਤੇ ਇਸ ਸੀਜ਼ਨ ਦੌਰਾਨ ਕਿਸਾਨਾਂ ਨੂੰ ਨਹਿਰੀ ਪਾਣੀ ਦੀ ਕੋਈ ਤੋਟ ਨਹੀਂ ਆਉਣ ਦਿੱਤੀ ਜਾਵੇਗੀ ਪਰ ਹੁਣ ਲਗਭਗ ਝੋਨੇ ਦੀ ਲੁਆਈ ਦਾ ਸੀਜ਼ਨ ਖ਼ਤਮ ਹੋ ਚੁੱਕਾ ਹੈ ਅਤੇ ਬਰਸਾਤ ਦਾ ਮੌਸਮ ਵੀ ਸ਼ੁਰੂ ਹੋ ਚੁੱਕਾ ਹੈ ਪਰ ਇਸ ਰਜਬਾਹੇ ਦੀ ਸਫ਼ਾਈ ਕਰ ਕੇ ਪਾਣੀ ਨਹੀਂ ਛੱਡਿਆ। ਕਿਸਾਨਾਂ ਨੇ ਰਜਬਾਹੇ ਦਾ ਮੌਕਾ ਦਿਖਾਉਂਦਿਆਂ ਦੱਸਿਆ ਕਿ ਇਸ ਦੀ ਮੁਰੰਮਤ ਕਰੀਬ ਇੱਕ ਮਹੀਨਾ ਬੀਤਣ ਦੇ ਬਾਵਜੂਦ ਸਬੰਧਿਤ ਜੇਈ ਵੱਲੋਂ ਨਹੀਂ ਕਰਵਾਈ ਗਈ। ਸਗੋਂ ਉਲਟਾ ਰਜਬਾਹੇ ਦਾ ਜੋ ਹਿੱਸਾ ਪੱਕਾ ਕੀਤਾ ਗਿਆ ਹੈ, ਉਹ ਵੀ ਕਈ ਥਾਵਾਂ ਤੋਂ ਟੁੱਟ ਕੇ ਹੇਠ ਬੈਠ ਗਿਆ ਹੈ। ਇਸ ਮੌਕੇ ਕਿਸਾਨਾਂ ਨੇ ਮੰਗ ਕੀਤੀ ਕਿ ਰਜਬਾਹਿਆਂ ਨੂੰ ਪੱਕਿਆਂ ਕਰਨ ਦੇ ਕੀਤੇ ਜਾ ਰਹੇ ਕੰਮ ਦੀ ਜਾਂਚ ਕਰਵਾਈ ਜਾਵੇ। ਇਸ ਕੰਮ ਨੂੰ ਦਰੁਸਤ ਢੰਗ ਨਾਲ ਪੂਰਾ ਕਰਵਾਇਆ ਜਾਵੇ।

Advertisement

Advertisement
Advertisement