ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਢੁੱਡੀਕੇ ਦੇ ਘਰ ਪੁਲੀਸ ਵੱਲੋਂ ਗੇੜੇ ਮਾਰਨ ਤੋਂ ਕਿਸਾਨ ਜਥੇਬੰਦੀਆਂ ਵਿੱਚ ਰੋਸ

08:57 AM May 27, 2024 IST

ਮਹਿੰਦਰ ਸਿੰਘ ਰੱਤੀਆਂ
ਮੋਗਾ, 26 ਮਈ
ਕਿਰਤੀ ਕਿਸਾਨ ਯੂਨੀਅਨ ਦੇ ਸੂਬਾ ਪ੍ਰਧਾਨ ਨਿਰਭੈ ਸਿੰਘ ਢੁੱਡੀਕੇ ਦੇ ਘਰ ਪੰਜਾਬ ਪੁਲੀਸ ਵੱਲੋਂ ਗੇੜੇ ’ਤੇ ਗੇੜਾ ਮਾਰਨ ਕਾਰਨ ਕਿਸਾਨ ਜਥੇਬੰਦੀਆਂ ਵਿੱਚ ਰੋਸ ਫੈਲ ਗਿਆ ਹੈ। ਸੂਤਰਾਂ ਮੁਤਾਬਕ ਅੱਜ ਲੁਧਿਆਣਾ ਵਿੱਚ ਗ੍ਰਹਿ ਮੰਤਰੀ ਅਮਿਤ ਸ਼ਾਹ ਦੀ ਫੇਰੀ ਕਾਰਨ ਪੰਜਾਬ ਪੁਲੀਸ ਕਿਸਾਨ ਆਗੂ ਢੁੱਡੀਕੇ ਨੂੰ ਹਿਰਾਸਤ ਵਿੱਚ ਜਾਂ ਘਰ ਵਿੱਚ ਨਜ਼ਰਬੰਦ ਕਰਨਾ ਚਾਹੁੰਦੀ ਸੀ। ਉਧਰ, ਡੀਐੱਸਪੀ ਪਰਮਜੀਤ ਸਿੰਘ ਸੰਧੂ ਤੇ ਥਾਣਾ ਅਜੀਤਵਾਲ ਮੁਖੀ ਆਈਪੀਐੱਸ ਟਰੇਨੀ ਅਰਵਿੰਦ ਮੀਨਾ ਨੇ ਕਿਸੇ ਵੀ ਕੇਂਦਰੀ ਏਜੰਸੀ ਦੇ ਛਾਪੇ ਦੇ ਦੋਸ਼ਾਂ ਨੂੰ ਨਕਾਰਦਿਆਂ ਸਪੱਸ਼ਟ ਕੀਤਾ ਕਿ ਪੰਜਾਬ ਪੁਲੀਸ ਮੁਲਾਜ਼ਮ ਕਿਸਾਨ ਆਗੂ ਤੋਂ ਆਮ ਪੁੱਛ ਪੜਤਾਲ ਦੇ ਮਕਸਦ ਨਾਲ ਉਨ੍ਹਾਂ ਦੇ ਘਰ ਗਏ ਸਨ।
ਕਿਸਾਨ ਆਗੂ ਨਿਰਭੈ ਸਿੰਘ ਢੁੱਡੀਕੇ ਨੇ ਕਿਹਾ ਕਿ ਉਹ ਘਰ ਨਹੀਂ ਸਨ, ਇਸ ਲਈ ਪੁਲੀਸ ਦੋ ਦਿਨ ਤੋਂ ਉਨ੍ਹਾਂ ਦੇ ਘਰ ਗੇੜੇ ਮਾਰ ਰਹੀ ਸੀ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਕੇਂਦਰ ਦੀ ਭਾਜਪਾ ਸਰਕਾਰ ਸਾਹਮਣੇ ਗੋਡੇ ਟੇਕ ਦਿੱਤੇ ਗਏ ਹਨ।

Advertisement

ਕਿਸਾਨ ਆਗੂਆਂ ਦੇ ਘਰਾਂ ’ਤੇ ਛਾਪੇ ਦੀ ਨਿਖੇਧੀ

ਚੰਡੀਗੜ੍ਹ (ਟਨਸ): ਕਿਰਤੀ ਕਿਸਾਨ ਯੂਨੀਅਨ ਦੇ ਸੂਬਾ ਪ੍ਰੈੱਸ ਸਕੱਤਰ ਰਾਮਿੰਦਰ ਸਿੰਘ ਪਟਿਆਲਾ, ਬੀਕੇਯੂ (ਏਕਤਾ-ਉਗਰਾਹਾਂ) ਦੇ ਪ੍ਰਧਾਨ ਜੋਗਿੰਦਰ ਸਿੰਘ ਉਗਰਾਹਾਂ, ਸੀਨੀਅਰ ਮੀਤ ਪ੍ਰਧਾਨ ਝੰਡਾ ਸਿੰਘ ਜੇਠੂਕੇ ਅਤੇ ਜਨਰਲ ਸਕੱਤਰ ਸੁਖਦੇਵ ਸਿੰਘ ਕੋਕਰੀ ਕਲਾਂ ਨੇ ਦੋਸ਼ ਲਾਇਆ ਕਿ ਸਰਕਾਰ ਘਬਰਾ ਕੇ ਕਿਸਾਨ ਆਗੂਆਂ ਦੇ ਘਰੀਂ ਛਾਪੇ ਮਾਰਨ ਅਤੇ ਗ੍ਰਿਫ਼ਤਾਰੀਆਂ ਕਰਨ ਲੱਗੀ ਹੋਈ ਹੈ। ਉਨ੍ਹਾਂ ਕਿਹਾ ਕਿ ਅਜਿਹੇ ਹੱਥਕੰਡੇ ਤੁਰੰਤ ਬੰਦ ਕੀਤੇ ਜਾਣ ਨਹੀਂ ਤਾਂ ਸੰਘਰਸ਼ ਨੂੰ ਹੋਰ ਤਿੱਖਾ ਕੀਤਾ ਜਾਵੇਗਾ।

Advertisement
Advertisement